ਪੰਜਾਬ ਨੇ ਜਨਵਰੀ ਦੌਰਾਨ GST, ਵੈਟ ਤੇ CST ਤੋਂ ਹਾਸਲ ਕੀਤਾ 1733.95 ਕਰੋੜ ਦਾ ਮਾਲੀਆ
Published : Feb 3, 2021, 3:50 pm IST
Updated : Feb 3, 2021, 3:50 pm IST
SHARE ARTICLE
GST
GST

ਪਿਛਲੇ ਸਾਲ ਦੇ ਮੁਕਾਬਲੇ 5.32 ਫੀਸਦੀ ਵਾਧਾ ਹੋਇਆ

ਚੰਡੀਗੜ੍ਹ: ਪੰਜਾਬ ਨੂੰ ਇਸ ਸਾਲ ਜਨਵਰੀ ਮਹੀਨੇ ਦੌਰਾਨ ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਤੋਂ ਕੁੱਲ 1733.95 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ ਜਨਵਰੀ 2020 ਵਿੱਚ ਇਹੋ ਮਾਲੀਆ 1646.4 ਕਰੋੜ ਰੁਪਏ ਸੀ। ਇਸ ਤਰ੍ਹਾਂ ਜਨਵਰੀ ਮਹੀਨੇ ਵਿੱਚ ਕੁੱਲ ਮਾਲੀਏ ਵਿੱਚ ਪਿਛਲੇ ਸਾਲ ਦੇ ਮੁਕਾਬਲੇ 5.32 ਫੀਸਦੀ ਵਾਧਾ ਹੋਇਆ। ਪੰਜਾਬ ਦਾ ਜਨਵਰੀ 2021 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1185.96 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 1194.81 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 0.74 ਫੀਸਦੀ ਦਾ ਘਾਟਾ ਦਰਸਾਉਂਦਾ ਹੈ।

GSTGST

ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਜਨਵਰੀ, 2021 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 9066.96 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ 10 ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 10,562.51 ਕਰੋੜ ਰੁਪਏ ਸੀ। ਇਸ ਤਰ੍ਹਾਂ 14 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ 2021 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1185.96 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ ਕਰੀਬ 49.35 ਫੀਸਦੀ ਬਣਦਾ ਹੈ। ਇਸ ਤਰ੍ਹਾਂ ਜਨਵਰੀ 2021 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1217.04 ਕਰੋੜ ਰੁਪਏ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪਰੈਲ ਤੋਂ ਜਨਵਰੀ 2021 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 8253 ਕਰੋੜ ਰੁਪਏ ਬਣਦੀ ਹੈ ਜੋ ਕਿ ਭਾਰਤ ਸਰਕਾਰ ਵੱਲ ਬਾਕਾਇਆ ਪਈ ਹੈ।

GST registration after physical verification of biz place if Aadhaar not authenticated: CBICGST 

ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਜਨਵਰੀ 2021 ਦੇ ਮਹੀਨੇ ਦੌਰਾਨ 1,19,847 ਕਰੋੜ ਰੁਪਏ ਹੈ ਜਦੋਂ ਕਿ ਪਿਛਲੇ ਸਾਲ ਜਨਵਰੀ 2020 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 1,10,828 ਕਰੋੜ ਰੁਪਏ ਇਕੱਤਰ ਹੋਇਆ। ਇਸ ਤਰ੍ਹਾਂ 8 ਫੀਸਦੀ ਵਾਧਾ ਦਰਜ ਹੋਇਆ। ਜਨਵਰੀ 2021 ਲਈ ਕੌਮੀ ਐਸ.ਜੀ.ਐਸ.ਟੀ. ਕੁੱਲ 48,385 ਕਰੋੜ ਰੁਪਏ ਇਕੱਤਰ ਹੋਇਆ ਜਿਸ ਵਿੱਚ ਪੰਜਾਬ ਦਾ ਯੋਗਦਾਨ 2.5 ਫੀਸਦੀ ਰਿਹਾ। ਉਨ੍ਹਾਂ ਅੱਗੇ ਦੱਸਿਆ ਕਿ ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ।

GST GST

ਜਨਵਰੀ 2021 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 547.99 ਕਰੋੜ ਰੁਪਏ ਹੈ, ਜਦੋਂ ਕਿ ਪਿਛਲੇ ਸਾਲ ਜਨਵਰੀ 2020 ਦੇ ਮਹੀਨੇ ਲਈ ਇਹੋ ਕੁਲੈਕਸ਼ਨ 451.59 ਕਰੋੜ ਰੁਪਏ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 21.34 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਅਪਰੈਲ ਤੋਂ ਜਨਵਰੀ 2021 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 5022.01 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਕੁੱਲ ਮਾਲੀਆ 4589.18 ਕਰੋੜ ਰੁਪਏ ਸੀ, ਜੋ ਕਿ 9.43 ਫੀਸਦੀ ਦਾ ਵਾਧਾ ਦਰਸਾਉਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement