ਕਿਸਾਨੀ ਮੁੱਦੇ ‘ਤੇ ਰਾਜ ਸਭਾ ‘ਚ ਹੰਗਾਮਾ, ਸੰਜੇ ਸਿੰਘ ਸਮੇਤ ਤਿੰਨ ਸੰਸਦ ਮੈਂਬਰ ਦਿਨ ਭਰ ਲਈ ਮੁਅੱਤਲ
Published : Feb 3, 2021, 10:23 am IST
Updated : Feb 3, 2021, 10:43 am IST
SHARE ARTICLE
Rajya Sabha Chairman suspends 3 AAP MPs
Rajya Sabha Chairman suspends 3 AAP MPs

ਕਿਸਾਨੀ ਮੁੱਦੇ ‘ਤੇ ਚਰਚਾ ਲਈ ਅੜੀਆਂ ਰਹੀਆਂ ਵਿਰੋਧੀ ਧਿਰਾਂ

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਦੇ ਮੁੱਦੇ ‘ਤੇ ਅੱਜ ਫਿਰ ਰਾਜ ਸਭਾ ਵਿਚ ਭਾਰੀ ਹੰਗਾਮਾ ਹੋਇਆ। ਇਸ ਦੇ ਚਲਦਿਆਂ ਕਾਂਗਰਸ ਸੰਸਦ ਮੈਂਬਰ ਗੁਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਨੇ ਖੇਤੀ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਰਾਜ ਸਭਾ ਵਿਚ ਨੋਟਿਸ ਦਿੱਤਾ।

Rajya SabhaRajya Sabha

ਕਾਂਗਰਸ ਤੋਂ ਇਲਾਵਾ ਬਸਪਾ, ਸੀਪੀਆਈ, ਅਖਿਲ ਭਾਰਤੀ ਤ੍ਰਿਣਮੂਲ ਕਾਂਗਰਸ, ਸੀਪੀਆਈ (ਐਮ) ਨੇ ਵੀ ਕਿਸਾਨਾਂ ਦੇ ਮੁੱਦੇ ‘ਤੇ ਨੋਟਿਸ ਦਿੱਤਾ। ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਵਿਰੋਧੀ ਧਿਰਾਂ ਕਿਸਾਨੀ ਮੁੱਦੇ ‘ਤੇ ਚਰਚਾ ਲਈ ਅੜੀਆਂ ਰਹੀਆਂ। ਆਪ ਸੰਸਦ ਮੈਂਬਰ ਸੰਜੇ ਸਿੰਘ ਨੇ ਸਦਨ ਵਿਚ ਨਾਅਰੇਬਾਜ਼ੀ ਕੀਤੀ।

Venkaiah NaiduVenkaiah Naidu

ਕਾਂਗਰਸ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਪੱਤਰਕਾਰਾਂ, ਸਮਾਜ ਸੇਵਕਾਂ ‘ਤੇ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਦਾ ਮੁੱਦਾ ਚੁੱਕਿਆ। ਚੇਅਰਮੈਨ ਵੈਂਕਈਆ ਨਾਇਡੂ ਨੇ ਆਪ ਸੰਸਦ ਮੈਂਬਰ ਸੰਜੇ ਸਿੰਘ,  ਸੁਸ਼ੀਲ ਗੁਪਤਾ ਅਤੇ ਐਨ ਡੀ ਗੁਪਤਾ ਦਾ ਨਾਂਅ ਲੈ ਕੇ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਅਪੀਲ ਕੀਤੀ।

Farmers ProtestFarmers Protest

ਇਸ ਤੋਂ ਬਾਅਦ ਐਮ ਵੈਂਕਈਆ ਨਾਇਡੂ ਨੇ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਸੁਸ਼ੀਲ ਗੁਪਤਾ ਅਤੇ ਐਨ ਡੀ ਗੁਪਤਾ ਨੂੰ ਦਿਨ ਭਰ ਲਈ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ਕਿਸਾਨੀ ਮੁੱਦੇ ‘ਤੇ ਚਰਚਾ ਲਈ ਸਰਕਾਰ ਅਤੇ ਵਿਰੋਧੀ ਧਿਰਾਂ ਵਿਚ ਸਹਿਮਤੀ ਬਣੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement