ਤੈਅ ਤਾਰੀਕ 'ਤੇ ਹੀ ਹੋਵੇਗੀ GATE 2022 ਦੀ ਪ੍ਰੀਖਿਆ, ਮੁਲਤਵੀ ਕਰਨ ਦੀ ਪਟੀਸ਼ਨ ਹੋਈ ਖਾਰਜ
Published : Feb 3, 2022, 3:48 pm IST
Updated : Feb 3, 2022, 3:48 pm IST
SHARE ARTICLE
 GATE Exams 2022
GATE Exams 2022

ਗੇਟ 2022 ਦਾ ਆਯੋਜਨ ਫਰਵਰੀ ਮਹੀਨੇ ਵਿਚ 5, 6, 12 ਅਤੇ 13 ਨੂੰ ਕਰਵਾਏ ਜਾਣ ਦੀ ਤਜਵੀਜ਼ ਹੈ

 

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਇੰਜੀਨੀਅਰਿੰਗ ਗ੍ਰੈਜੂਏਟ ਵਿਦਿਆਰਥੀਆਂ ਦੀ ਯੋਗਤਾ ਦਾ ਫੈਸਲਾ ਕਰਨ ਲਈ GATE ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਯਾਨੀ ਹੁਣ ਪ੍ਰੀਖਿਆ 5 ਫਰਵਰੀ ਨੂੰ ਨਿਰਧਾਰਤ ਸਮੇਂ 'ਤੇ ਹੀ ਲਈ ਜਾਵੇਗੀ। ਕੋਰੋਨਾ ਦੀ ਤੀਜੀ ਲਹਿਰ ਦੇ ਕਾਰਨ, ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰੀਖਿਆ ਤੋਂ 48 ਘੰਟੇ ਪਹਿਲਾਂ ਇਸ ਨੂੰ ਮੁਲਤਵੀ ਕਰਨ ਦਾ ਹੁਕਮ  ਸਮੱਸਿਆ ਪੈਦਾ ਕਰ ਸਕਦਾ ਹੈ। 

Supreme CourtSupreme Court

ਪਟੀਸ਼ਨਕਰਤਾਵਾਂ ਦੇ ਵਕੀਲ ਪੱਲਵ ਮੋਂਗੀਆ ਨੇ ਅਦਾਲਤ ਨੂੰ ਦੱਸਿਆ ਕਿ GATE 2022 ਦੀ ਪ੍ਰੀਖਿਆ ਵਿਚ 9 ਲੱਖ ਵਿਦਿਆਰਥੀ ਬੈਠ ਰਹੇ ਹਨ। ਪ੍ਰੀਖਿਆ ਸ਼ਨੀਵਾਰ ਤੋਂ 200 ਕੇਂਦਰਾਂ ਵਿਚ ਹੋਣੀ ਹੈ, ਪਰ ਹੁਣ ਤੱਕ ਪ੍ਰੀਖਿਆ ਅਥਾਰਟੀ ਦੁਆਰਾ ਕੋਰੋਨਾ ਦਿਸ਼ਾ-ਨਿਰਦੇਸ਼ਾਂ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਹੁਣ ਅਦਾਲਤ ਨੇ ਇਸ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। 

 Gate Exam Gate Exam

ਗੇਟ 2022 ਦਾ ਆਯੋਜਨ ਫਰਵਰੀ ਮਹੀਨੇ ਵਿਚ 5, 6, 12 ਅਤੇ 13 ਨੂੰ ਕਰਵਾਏ ਜਾਣ ਦੀ ਤਜਵੀਜ਼ ਹੈ। ਇਸ ਸਾਲ GATE ਪ੍ਰੀਖਿਆ ਭਾਰਤੀ ਤਕਨਾਲੋਜੀ (IIT) ਖੜਗਪੁਰ ਦੁਆਰਾ ਕਰਵਾਈ ਜਾ ਰਹੀ ਹੈ। ਲੰਬੇ ਸਮੇਂ ਤੋਂ ਵਿਦਿਆਰਥੀ ਇਸ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਕਰ ਰਹੇ ਹਨ। ਇਮਤਿਹਾਨ ਆਫਲਾਈਨ ਮੋਡ ਵਿਚ ਆਯੋਜਿਤ ਕੀਤਾ ਜਾਣਾ ਹੈ। ਇਸ ਲਈ ਲਗਭਗ 23 ਹਜ਼ਾਰ ਵਿਦਿਆਰਥੀਆਂ ਨੇ ਪਟੀਸ਼ਨ 'ਤੇ ਦਸਤਖ਼ਤ ਵੀ ਕੀਤੇ ਹਨ।
IIT ਖੜਗਪੁਰ ਨੇ ਆਪਣੀ ਅਧਿਕਾਰਤ ਵੈੱਬਸਾਈਟ gate.iitkgp.ac.in 'ਤੇ GATE 2022 ਦਾ ਦਾਖਲਾ ਕਾਰਡ ਵੀ ਜਾਰੀ ਕਰ ਦਿੱਤਾ ਹੈ। ਵਿਦਿਆਰਥੀ ਆਪਣੇ ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਦੀ ਮਦਦ ਨਾਲ ਲੌਗਇਨ ਕਰਕੇ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।
 

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement