'ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 316.66 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ'
Published : Feb 3, 2022, 5:34 pm IST
Updated : Feb 3, 2022, 5:34 pm IST
SHARE ARTICLE
Dr S Karuna Raju
Dr S Karuna Raju

'1215 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ'

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 316.66  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

 

Dr. S Karuna RajuDr. S Karuna Raju

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 278.58 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20.47 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

 

Karuna Raju
Dr S Karuna Raju

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1215 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2956 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2219 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1097 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

 

Dr. S. Karuna Raju
Dr. S. Karuna Raju

 

ਉਹਨਾਂ ਦੱਸਿਆ ਕਿ ਸਾਰੇ ਹੀ 2793 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 17220 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,76,925 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 76 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement