ਸਰਕਾਰ ਦਾ ਫੈਸਲਾ- ਬੱਚਿਆਂ ਦੇ ਸਕੂਲ ਖੋਲ੍ਹਣ ਲਈ ਮਾਪਿਆਂ ਤੋਂ ਸਹਿਮਤੀ ਪੱਤਰ ਲੈਣਾ ਲਾਜ਼ਮੀ ਨਹੀਂ
Published : Feb 3, 2022, 9:26 am IST
Updated : Feb 3, 2022, 9:26 am IST
SHARE ARTICLE
Students
Students

ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

 

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੌਰਾਨ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਅਜਿਹੇ 'ਚ ਹੁਣ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਿਹਾ ਹੈ ਕਿ ਉਹ ਆਪਣੇ ਸੂਬੇ ਦੀ ਸਥਿਤੀ ਨੂੰ ਦੇਖਦੇ ਹੋਏ ਵਿਦਿਅਕ ਅਦਾਰੇ ਅਤੇ ਸਕੂਲ ਦੁਬਾਰਾ ਖੋਲ੍ਹ ਸਕਦੇ ਹਨ।

School StudentsSchool Students

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਇਹ ਫੈਸਲਾ ਕਰਨ ਦੀ ਇਜਾਜ਼ਤ ਦਿੱਤੀ ਹੈ ਕਿ ਕੀ ਸਕੂਲੀ ਵਿਦਿਆਰਥੀਆਂ ਨੂੰ ਕਲਾਸਾਂ ਵਿਚ ਸ਼ਾਮਲ ਹੋਣ ਲਈ ਮਾਪਿਆਂ ਦੀ ਸਹਿਮਤੀ ਦੀ ਲੋੜ ਹੈ ਜਾਂ ਨਹੀਂ। ਇਸ ਦੇ ਲਈ ਮਾਪਿਆਂ ਤੋਂ ਸਹਿਮਤੀ ਪੱਤਰ ਲੈਣ ਦੀ ਲੋੜ ਨਹੀਂ ਹੈ।  ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਸੋਧ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਇਹ ਫੈਸਲਾ ਕਰ ਸਕਦੀ ਹੈ ਕਿ ਬੱਚਿਆਂ ਨੂੰ ਸਕੂਲ ਸੱਦਣ ਲਈ ਮਾਪਿਆਂ ਤੋਂ ਇਜਾਜ਼ਤ ਜਾਂ ਸਹਿਮਤੀ ਪੱਤਰ ਲੈਣਾ ਹੈ ਜਾਂ ਨਹੀਂ।

School StudentsSchool Students

ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਕਤੂਬਰ 2020 ਅਤੇ ਫਿਰ ਪਿਛਲੇ ਸਾਲ ਫਰਵਰੀ ਵਿਚ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਸਕੂਲਾਂ ਨੂੰ ਮੁੜ ਖੋਲ੍ਹਣ ਲਈ ਮੌਜੂਦਾ ਸਕੂਲ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (SoPs) ਵਿਚ ਇਹ ਸੋਧ ਦਿਸ਼ਾ-ਨਿਰਦੇਸ਼ ਸ਼ਾਮਲ ਕਰਨ ਲਈ ਕਿਹਾ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ, "ਸੂਬਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਆਪਣੇ ਪੱਧਰ 'ਤੇ ਫੈਸਲਾ ਕਰ ਸਕਦੀਆਂ ਹਨ ਕਿ ਕੀ ਉਹਨਾਂ ਦੇ ਸਕੂਲਾਂ ਨੂੰ ਕਲਾਸਾਂ ਲਗਾਉਣ ਲਈ ਵਿਦਿਆਰਥੀਆਂ ਦੇ ਮਾਪਿਆਂ ਦੀ ਸਹਿਮਤੀ ਲੈਣ ਦੀ ਲੋੜ ਹੈ ਜਾਂ ਨਹੀਂ”।

CORONA VIRUSCORONA VIRUS

ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲਾਂ ਦੀ ਐਕਸ਼ਨ ਕਮੇਟੀ ਦੇ ਸਕੱਤਰ ਭਰਤ ਅਰੋੜਾ ਨੇ ਕਿਹਾ ਕਿ ਇਹ ਕਦਮ ਸੂਬਾ ਸਰਕਾਰਾਂ ਨੂੰ ਸਾਰੇ ਹਿੱਸੇਦਾਰਾਂ ਦੀ ਰਾਏ 'ਤੇ ਵਿਚਾਰ ਕਰਨ ਵਿਚ ਮਦਦ ਕਰੇਗਾ। ਉਹਨਾਂ ਕਿਹਾ, “ਸਮਾਂ ਆ ਗਿਆ ਹੈ ਕਿ ਸਾਰੇ ਹਿੱਸੇਦਾਰ ਇਹ ਮਹਿਸੂਸ ਕਰਨ ਕਿ ਸਿੱਖਣ ਨਾਲ ਹੋਰ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਹੈ ਅਤੇ ਵਿੱਦਿਅਕ ਸੰਸਥਾਵਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ। ਅਸੀਂ ਡੀਡੀਐਮਏ ਅਤੇ ਇਸਦੇ ਮੈਂਬਰਾਂ ਨੂੰ ਸਕੂਲ ਮੁੜ ਖੋਲ੍ਹਣ ਲਈ ਸਾਰੇ ਹਿੱਸੇਦਾਰਾਂ - ਸਕੂਲਾਂ, ਸਿੱਖਿਅਕਾਂ ਅਤੇ ਮਾਪਿਆਂ ਨੂੰ ਸੱਦਾ ਦੇਣ ਦੀ ਅਪੀਲ ਕਰਦੇ ਹਾਂ ”।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement