ਚੰਡੀਗੜ੍ਹ 'ਚ ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਹੋਣਗੇ ਰਜਿਸਟਰਡ: ਬਨਵਾਰੀ ਲਾਲ ਪੁਰੋਹਿਤ
Published : Feb 3, 2023, 6:14 pm IST
Updated : Feb 3, 2023, 6:14 pm IST
SHARE ARTICLE
Banwari Lal Purohit inaugurates PHDCCI's EV Expo
Banwari Lal Purohit inaugurates PHDCCI's EV Expo

ਪ੍ਰਸ਼ਾਸਕ ਨੇ ਪੀਐਚਡੀਸੀਸੀਆਈ ਦੇ ਈ.ਵੀ. ਐਕਸਪੋ ਦਾ ਕੀਤਾ ਉਦਘਾਟਨ

 

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਸ਼ਹਿਰ ਉਦੋਂ ਹੀ ਸਹੀ ਅਰਥਾਂ ਵਿਚ ਸੁੰਦਰ ਬਣੇਗਾ ਜਦੋਂ ਸ਼ਹਿਰ ਵਾਸੀ ਹਰਿਆਲੀ ਅਤੇ ਸਾਫ਼-ਸੁਥਰੀ ਤਕਨੀਕ ਨੂੰ ਅਪਣਾਉਣ। ਪੁਰੋਹਿਤ ਅੱਜ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੁਆਰਾ ਕਰੇਸਟ ਦੇ ਸਹਿਯੋਗ ਨਾਲ ਆਯੋਜਿਤ ਤਿੰਨ ਦਿਨਾਂ ਈਵੀ ਐਕਸਪੋ 2023 ਦੇ ਉਦਘਾਟਨ ਮੌਕੇ ਦੇਸ਼ ਭਰ ਦੇ ਇਲੈਕਟ੍ਰਿਕ ਵਾਹਨ ਨਿਰਮਾਤਾਵਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨ ਪਾਲਿਸੀ ਲਾਗੂ ਕਰ ਦਿੱਤੀ ਗਈ ਹੈ। ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਰਜਿਸਟਰਡ ਹੋ ਜਾਣਗੇ। ਚੰਡੀਗੜ੍ਹ ਵਿੱਚ ਪਬਲਿਕ ਟਰਾਂਸਪੋਰਟ ਨੂੰ ਸਾਲ 2030 ਤੱਕ ਈਵੀ ਵਿੱਚ ਬਦਲ ਦਿੱਤਾ ਜਾਵੇਗਾ। ਚੰਡੀਗੜ੍ਹ ਵਿੱਚ ਪਹਿਲੀ ਵਾਰ ਇਸ ਤਰ੍ਹਾਂ ਦਾ ਇਲੈਕਟ੍ਰਿਕ ਵਹੀਕਲ ਐਕਸਪੋ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦੇਸ਼ ਭਰ ਦੀਆਂ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀਆਂ ਆਮ ਲੋਕਾਂ ਲਈ ਇੱਕ ਛੱਤ ਹੇਠਾਂ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨਗੀਆਂ।

ਪੁਰੋਹਿਤ ਨੇ ਕਿਹਾ ਕਿ ਇਹ ਸਮਾਗਮ ਇਲੈਕਟ੍ਰਿਕ ਵਾਹਨ ਨਿਰਮਾਤਾਵਾਂ ਅਤੇ ਵਪਾਰੀਆਂ ਨੂੰ ਇੱਕ ਮਜ਼ਬੂਤ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਪੂਰੇ ਦੇਸ਼ ਨੂੰ ਦਰਪੇਸ਼ ਵੱਡੀ ਸਮੱਸਿਆ ਹੈ। ਅਜਿਹੇ 'ਚ ਇਲੈਕਟ੍ਰਿਕ ਵਾਹਨ ਪ੍ਰਦੂਸ਼ਣ ਕੰਟਰੋਲ 'ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਵਿੱਚ ਚਾਰਜਿੰਗ ਪੁਆਇੰਟ ਬਣਾਏ ਜਾ ਰਹੇ ਹਨ। ਖਪਤਕਾਰਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪ ਲਾਂਚ ਕੀਤੀ ਜਾ ਰਹੀ ਹੈ।

ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ, ਹਰਿਆਣਾ ਚੈਪਟਰ ਦੇ ਚੇਅਰਮੈਨ ਪ੍ਰਣਵ ਗੁਪਤਾ ਨੇ ਕਿਹਾ ਕਿ ਪਹਿਲੀ ਵਾਰ ਚੈਂਬਰ ਦੁਆਰਾ ਈਵੀ ਨਿਰਮਾਤਾਵਾਂ ਤੇ ਖਰੀਦਦਾਰਾਂ ਨੂੰ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੀਐਚਡੀ ਸੀਸੀਆਈ ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ਮਧੂਸੂਦਨ ਵਿਜ ਨੇ ਕਿਹਾ ਕਿ ਭਾਰਤ ਆਟੋਮੋਬਾਈਲ ਸੈਕਟਰ ਵਿੱਚ ਇੱਕ ਹੱਬ ਬਣ ਰਿਹਾ ਹੈ। ਆਟੋ ਉਦਯੋਗ ਦੀਆਂ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਈਵੀ ਦੇ ਨਿਰਮਾਣ ਨੂੰ ਵਧਾਉਣਾ ਹੋਵੇਗਾ। ਕਰਨ ਗਿਲਹੋਤਰਾ ਕੋ-ਚੇਅਰ ਪੀਐਚਡੀਸੀਸੀਆਈ ਪੰਜਾਬ ਚੈਪਟਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement