
ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਕਾਤ ਕਰਨਗੇ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਕਾਤ ਕਰਨਗੇ। ਦੋਵੇਂ ਨੇਤਾਵਾਂ ਵਿਚਕਾਰ ਇਹ ਮੁਲਾਕਾਤ ਸੰਸਦ ਭਵਨ ਵਿਚ ਪ੍ਰਧਾਨ ਮੰਤਰੀ ਦਫ਼ਤਰ ‘ਚ ਸਵੇਰੇ ਕਰੀਬ 11 ਵਜੇ ਹੋਵੇਗੀ।
Photo
ਤੀਜੀ ਵਾਰ ਦਿੱਲੀ ਦੀ ਕਮਾਨ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੀਐਮ ਮੋਦੀ ਦੀ ਪਹਿਲੀ ਵਾਰ ਮੁਲਾਕਾਤ ਹੋ ਰਹੀ ਹੈ। ਇਸ ਮੁਲਾਕਾਤ ਦੌਰਾਨ ਦਿੱਲੀ ਵਿਚ ਭੜਕੀ ਭਿਆਨਕ ਹਿੰਸਾ ‘ਤੇ ਗੱਲ਼ਬਾਤ ਹੋ ਸਕਦੀ ਹੈ। ਇਸ ਤੋਂ ਪਹਿਲਾਂ ਉਪ ਰਾਜਪਾਲ ਅਨਿਲ ਬੈਜਲ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਸੀ ਅਤੇ ਹਿੰਸਾ ਤੋਂ ਬਾਅਦ ਦੇ ਹਲਾਤਾਂ ਦੀ ਸੰਖੇਪ ਜਾਣਕਾਰੀ ਦਿੱਤੀ ਸੀ।
Photo
ਇਸ ਦੌਰਾਨ ਦਿੱਲੀ ਪੁਲਿਸ ਦੇ ਨਵੇਂ ਕਮਿਸ਼ਨਰ ਸ਼੍ਰੀਵਾਸਤਵ ਨੇ ਕਿਹਾ ਕਿ ਹਿੰਸਾ ਫੈਲਾਉਣ ਵਾਲਿਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੀਐਮ ਨਰਿੰਦਰ ਮੋਦੀ ਅੱਜ ਭਾਜਪਾ ਦੇ ਸਾਰੇ ਸੰਸਦਾਂ ਨੂੰ ਪਹਿਲੀ ਹਫਤਾਵਾਰੀ ਸੰਸਦੀ ਦਲ ਦੀ ਬੈਠਕ ਵਿਚ ਸੰਬੋਧਨ ਕਰ ਸਕਦੇ ਹਨ।
Photo
ਦਿੱਲੀ ਦੰਗਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਪਣੇ ਸੰਸਦ ਮੈਂਬਰਾਂ ਨਾਲ ਪਹਿਲੀ ਬੈਠਕ ਕਰ ਸਕਦੇ ਹਨ। ਇਸ ਦੇ ਨਾਲ ਹੀ ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੀਐਮ ਮੋਦੀ ਦਿੱਲੀ ਦੇ ਦੰਗਿਆਂ ਨੂੰ ਲੈ ਕੇ ਇਕ ਮਜ਼ਬੂਤ ਸੰਦੇਸ਼ ਦੇ ਸਕਦੇ ਹਨ।
Photo
ਦੱਸ ਦਈਏ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਉੱਤਰ-ਪੂਰਬੀ ਦਿੱਲੀ ਵਿਚ ਭੜਕੀ ਹਿੰਸਾ ਵਿਚ 40 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 200 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਹਿੰਸਾ ਫੈਲਣ ਸਬੰਧੀ ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।