ਕਾਲਜ ਦੇ ਕਰਮਚਾਰੀ ਵੱਲੋਂ ਕੀਤੀ ਗਈ ਖੁਦਕੁਸ਼ੀ
Published : Mar 3, 2020, 5:44 pm IST
Updated : Mar 3, 2020, 5:59 pm IST
SHARE ARTICLE
Shri Muktsar Sahib Punjab
Shri Muktsar Sahib Punjab

ਪਰਿਵਾਰਕ ਮੈਂਬਰਾਂ ਨੇ ਕਾਲਜ ਬਾਹਰ ਲਗਾਇਆ ਧਰਨਾ

ਸ਼੍ਰੀ ਮੂਕਤਸਰ ਸਾਹਿਬ: ਬੀਤੇ ਦਿਨੀਂ ਮਲੌਟ ਦੇ ਡੀਏਵੀ ਕਾਲਜ ਦੇ ਕਰਮਚਾਰੀ ਵੱਲੋਂ ਕਾਲਜ ਹੀ ਖੁਦਕੁਸ਼ੀ ਕਰਨ ਨਾਲ ਹਰ ਥਾਂ ਸਨਸਨੀ ਫੈਲ ਗਈ ਹੈ। ਜੀ ਹਾਂ ਕਾਲਜ ਅੰਦਰ ਹੀ ਮੁਲਾਜ਼ਮ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕੀਤੀ ਗਈ ਸੀ। ਹੁਣ ਉਸ ਦੇ ਪਰਿਵਾਰਕ ਮੈਂਬਰਾਂ ਨੇ ਡੀਏਵੀ ਕਾਲਜ ਦੇ ਅੱਗੇ ਧਰਨਾ ਲਗਾ ਕੇ ਪੁਲਿਸ ਦੇ ਖਿਲਾਫ ਅਤੇ ਕਾਲਜ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਹੈ।

PhotoPhoto

ਉਨ੍ਹਾਂ ਦੀ ਮੰਗ ਹੈ ਕਿ ਪੁਲਿਸ ਨੇ ਜਿਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ ਉਨ੍ਹਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਦਰਅਸਲ ਕਾਲਜ ਦੇ ਇੱਕ ਕਰਮਚਾਰੀ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਇਡ ਨੋਟ ਵੀ ਲਿਖਿਆ ਗਿਆ ਸੀ ਜਿਸ ਵਿਚ ਲਿਖਿਆ ਹੈ, ਮ੍ਰਿਤਕ ਕਾਲਜ ਦੇ ਕੁੱਝ ਲੋਕਾਂ ਤੋਂ ਕਾਫੀ ਪਰੇਸ਼ਾਨ ਸੀ। ਇਸ ਤੋਂ ਬਾਅਦ ਹੀ ਪੁਲਿਸ ਨੇ ਕਾਲਜ ਦੇ 6 ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ।

PhotoPhoto

ਉਨ੍ਹਾਂ ਲੋਕਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਪੀੜਤ ਪਰਵਾਰ ਵੱਲੋਂ ਡੀਏਵੀ ਕਾਲਜ ਅੱਗੇ ਰੋਸ ਪ੍ਰਦਰਸ਼ਨ ਕਰ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਬੇਟੇ ਨੂੰ ਮਰਨ ਲਈ ਮਜ਼ਬੂਰ ਕੀਤਾ ਗਿਆ ਹੈ। ਉਸ ਨੂੰ ਕਾਲਜ ਵਿਚ ਟਾਰਚਰ ਕੀਤਾ ਜਾਂਦਾ ਸੀ। ਉਸ ਨੇ ਕਾਲਜ ਵਿਚ ਮਜ਼ਬੂਰਨ ਗੋਲੀਆਂ ਖਾ ਲਈਆਂ ਜਿਸ ਨਾਲ ਉਸ ਦੀ ਮੌਤ ਹੋ ਗਈ। ਸਟਾਫ ਵਿਚੋਂ ਕਿਸੇ ਨੇ ਵੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ।

PhotoPhoto

ਦੂਜੇ ਪਾਸੇ ਕਾਲਜ ਦੇ ਸਮੂਹ ਸਟਾਫ ਨੇ ਇੱਕ ਪ੍ਰੇਸ ਕਾਨਫਰੰਸ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਝੂਠਾ ਫਸਾਏ ਜਾਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਜੇ ਉਨ੍ਹਾਂ ਦੇ 6 ਮੁਲਾਜ਼ਮਾਂ ਉੱਤੇ ਪਾਏ ਝੂਠੇ ਪਰਚੇ ਖਾਰਿਜ ਨਹੀਂ ਹੁੰਦੇ ਤਾਂ ਉਹ ਵੀ ਸੰਘਰਸ਼ ਕਰਨਗੇ। ਪ੍ਰਿੰਸੀਪਲ ਆਰ ਕੇ ਉੱਪਲ ਦਾ ਕਹਿਣਾ ਹੈ ਕਿ ਉਹਨਾਂ ਨੇ ਉਸ ਦੇ ਪਰਵਾਰ ਦੀ ਆਰਥਿਕ ਤੌਰ ਤੇ ਪੂਰੀ ਮਦਦ ਕੀਤੀ ਹੈ ਤੇ ਉਸ ਦੇ ਨਾਲ ਖੜ੍ਹੇ ਰਹੇ ਹਨ।

PhotoPhoto

ਉਹਨਾਂ ਦੀ ਸਰਕਾਰ ਤੋਂ ਮੰਗ ਹੈ ਕਿ ਉਹਨਾਂ ਤੇ ਜਿਹੜੇ ਪਰਚੇ ਦਰਜ ਕੀਤੇ ਗਏ ਹਨ ਉਹਨਾਂ ਨੂੰ ਵਾਪਸ ਲਿਆ ਜਾਵੇ। ਇਸ ਦੇ ਚਲਦੇ ਉਹਨਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਪ੍ਰਕਾਰ ਉਹਨਾਂ ਨੇ ਮਜ਼ਬੂਰਨ ਅਪਣਾ ਕਾਲਜ ਵੀ ਬੰਦ ਰੱਖਿਆ ਹੋਇਆ ਹੈ। ਉਹ ਐਸਐਸਪੀ ਅਤੇ ਡੀਐਸਪੀ ਨੂੰ ਵੀ ਮਿਲ ਕੇ ਆਏ ਹਨ।

ਉਹਨਾਂ ਭਰੋਸਾ ਦਿੱਤਾ ਹੈ ਕਿ ਉਹ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦੇਣਗੇ। ਉਹਨਾਂ ਕਿਹਾ ਕਿ ਇਹ ਕੋਈ ਵੱਡਾ ਮੁੱਦਾ ਨਹੀਂ ਹੈ ਪਰ ਇਸ ਨੂੰ ਬਾਕੀ ਸਟਾਫ ਨੂੰ ਬਿਨਾਂ ਗਲਤੀ ਤੋਂ ਘਸੀਟਿਆ ਜਾ ਰਿਹਾ ਹੈ। ਕਾਲਜ ਪ੍ਰੋਫੈਸਰ ਦਾ ਕਹਿਣਾ ਹੈ ਕਿ ਉਹਨਾਂ ਨੇ ਉਸ ਨਾਲ ਕਦੇ ਵਿਤਕਰਾ ਨਹੀਂ ਕੀਤਾ ਸਗੋਂ ਉਸ ਨੂੰ ਪਰਵਾਰਕ ਮੈਂਬਰ ਵਾਂਗ ਰੱਖਿਆ ਸੀ। ਖੈਰ ਹੁਣ ਇਹ ਪੂਰਾ ਮਾਮਲਾ ਹੈ ਕਿ ਇਹ ਤਾਂ ਜਾਂਚ ਤੋਂ ਬਾਅਦ ਹੀ ਸਾਫ ਹੋਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement