
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸਏ ਬੋਬੜੇ ਨੇ ਸੋਮਵਾਰ ਨੂੰ ਕਿਹਾ ਕਿ ਸੁਪਰੀਮ ਕੋਰਟ ਵੀ ਸ਼ਾਂਤੀ ਚਾਹੁੰਦੀ ਹੈ
ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਹੋਈ ਹਿੰਸਾ ਤੋਂ ਬਾਅਦ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸਏ ਬੋਬੜੇ ਨੇ ਸੋਮਵਾਰ ਨੂੰ ਕਿਹਾ ਕਿ ਸੁਪਰੀਮ ਕੋਰਟ ਵੀ ਸ਼ਾਂਤੀ ਚਾਹੁੰਦੀ ਹੈ, ਪਰ ਉਸ ਦੀ ਵੀ ਕੋਈ ਸੀਮਾ ਹੈ ਅਤੇ ਉਹ ਹਾਲੇ ਰਾਹਤ ਨਹੀਂ ਦੇ ਸਕਦਾ। ਚੀਫ਼ ਜਸਟਿਸ ਨੇ ਕਿਹਾ ਕਿ ਅਦਾਲਤ ਕੋਲ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਤਾਕਤ ਨਹੀਂ ਹੈ, ਸਾਡੇ ‘ਤੇ ਦਬਾਅ ਹੈ।
Photo
ਜਸਟਿਸ ਬੋਬੜੇ ਨੇ ਇਹ ਟਿੱਪਣੀ ਭਾਜਪਾ ਆਗੂਆਂ ਅਨੁਰਾਗ ਠਾਕੁਰ, ਪ੍ਰਵੇਸ਼ ਵਰਮਾ, ਕਪਿਲ ਮਿਸ਼ਰਾ ਅਤੇ ਅਭੈ ਵਰਮਾ ਦੇ ਖ਼ਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ 4 ਮਾਰਚ ਨੂੰ ਸੁਣਵਾਈ ਕਰਨ ‘ਤੇ ਸਹਿਮਤੀ ਪ੍ਰਗਟਾਉਣ ਦੌਰਾਨ ਕੀਤੀ। ਭਾਜਪਾ ਨੇਤਾਵਾਂ ‘ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਦੇਣ ਦਾ ਆਰੋਪ ਹੈ, ਜਿਸ ਕਾਰਨ ਕਥਿਤ ਤੌਰ ‘ਤੇ ਦਿੱਲੀ ਵਿਚ ਹਿੰਸਾ ਭੜਕੀ।
Photo
ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਰਾਂ ਵੱਲੋਂ ਵਕੀਲ ਨੇ ਕਿਹਾ ਕਿ ਦਿੱਲੀ ਵਿਚ ਫਿਰਕੂ ਹਿੰਸਾ ਦੇ ਕਾਰਨ ਰੋਜ਼ਾਨਾ ਔਸਤਨ 10 ਲੋਕ ਮਰ ਰਹੇ ਹਨ। ਅਜਿਹੇ ਵਿਚ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ‘ਤੇ ਸੀਜੇਆਈ ਨੇ ਕਿਹਾ ਹੈ, ‘ਜਿਸ ਤਰ੍ਹਾਂ ਸਾਡੇ ‘ਤੇ ਦਬਾਅ ਹੈ, ਤੁਹਾਨੂੰ ਜਾਣਨਾ ਚਾਹੀਦਾ ਹੈ ਕਿ ਅਸੀਂ ਉਸ ਤੋਂ ਨਹੀਂ ਨਿਪਟ ਸਕਦੇ ਹਨ’।
Photo
ਉਹਨਾਂ ਨੇ ਕਿਹਾ, ‘ਅਸੀਂ ਵੀ ਸ਼ਾਂਤੀ ਚਾਹੁੰਦੇ ਹਾਂ ਪਰ ਤੁਸੀਂ ਜਾਣਦੇ ਹੋ ਕਿ ਕੋਈ ਸੀਮਾ ਹੈ’। ਬੈਂਚ ਨੇ ਪਟੀਸ਼ਨ ਨੂੰ ਬੁੱਧਵਾਰ ਨੂੰ ਸੁਣਵਾਈ ਲਈ ਸੂਚੀਬੱਚ ਕਰਨ ‘ਤੇ ਸਹਿਮਤੀ ਜਤਾਉਂਦੇ ਹੋਏ ਕਿਹਾ, ‘ਅਸੀਂ ਦੇਖਾਂਗੇ ਕਿ ਅਸੀਂ ਕੀ ਕਰ ਸਕਦੇ ਹਾਂ’। ਬੈਂਚ ਵਿਚ ਜਸਟਿਸ ਬੀ ਆਰ ਗਵਈ ਅਤੇ ਜਸਟਿਸ ਸੁਰਿਆਕਾਂਤ ਵੀ ਸ਼ਾਮਲ ਹਨ।