
ਜੇਕਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਤਾਕਤ ਦਾ ਪਤਾ ਹੁੰਦਾ ਤਾਂ ਉਹ ਕਿਸਾਨਾਂ ਦੇ ਇਕੱਠ ਨੂੰ ਭੀੜ ਨਾ ਦੱਸਦੀ
ਨਵੀਂ ਦਿੱਲੀ : (ਸੈਸ਼ਵ ਨਾਗਰਾ)- ਦਿੱਲੀ ਬਾਰਡਰ ‘ਤੇ ਪਹੁੰਚੇ ਯੂਪੀ ਅਤੇ ਉਤਰਾਖੰਡ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਵਰ੍ਹਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਤਾਕਤ ਦਾ ਪਤਾ ਹੁੰਦਾ ਤਾਂ ਉਹ ਕਿਸਾਨਾਂ ਦੇ ਇਕੱਠ ਨੂੰ ਭੀੜ ਨਾ ਦੱਸਦੀ।
farmer protestਉੱਤਰਾਖੰਡ ਤੋਂ ਪੁੱਜੇ ਕਿਸਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਸਾਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭੀੜ ਕਹਿਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨ ਕੋਈ ਭੀੜ ਨਹੀਂ ਸਗੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਮਿਹਨਤੀ ਲੋਕ ਹਨ।
farmer protestਕਿਸਾਨਾਂ ਨੇ ਕਿਹਾ ਬੇਸ਼ੱਕ ਦੀ ਸਰਕਾਰ ਕਿਸਾਨਾਂ ਨੂੰ ਭੀੜ ਦਾ ਰੂਪ ਕਹਿ ਰਹੀ ਹੈ ਪਰ ਸੱਚ ਤਾਂ ਇਹ ਹੈ ਕਿ ਕਿਸਾਨਾਂ ਨੂੰ ਸਰਕਾਰ ਨੇ ਦੇਖਣਾ ਤਾਂ ਸ਼ੁਰੂ ਕਰ ਦਿੱਤਾ ਹੈ। ਯੂ ਪੀ ਦੇ ਕਿਸਾਨਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਜੋ ਵੀ ਬੋਲਿਆ ਜਾਂਦਾ ਹੈ ਉਸ ਨੂੰ ਬਹੁਤਾ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ।
farmer protestਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨੇ ਕਾਲੇ ਕਾਨੂੰਨਾਂ ਨਾਲ ਅੱਜ ਪੂਰੇ ਦੇਸ਼ ਦੇ ਕਿਸਾਨ ਸੜਕਾਂ ‘ਤੇ ਆ ਗਏ ਹਨ । ਜਿਸ ਤੋਂ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਨੀਤੀ ਦਾ ਸਪਸ਼ਟ ਪਤਾ ਲੱਗਦਾ ਹੈ । ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੜਕਾਂ ‘ਤੇ ਬੈਠੇ ਕਿਸਾਨ ਕੋਈ ਦਿਹਾੜੀ ‘ਤੇ ਨਹੀਂ ਆਏ, ਬੱਚਿਆਂ ਦੇ ਭਵਿੱਖ ਲਈ ਸੜਕਾਂ ‘ਤੇ ਉਤਰੇ ਹੋਏ ਹਨ।