ਖ਼ਬਰਾਂ |

ਤਾਜ਼ਾ |

ਦਿੱਲੀ ਦੇ ਵੱਖ ਵੱਖ ਬਾਰਡਰਾਂ ‘ਤੇ ਬੈਠੇ ਪੰਜਾਬ ਦੇ ਕਿਸਾਨ ਮੁਸੀਬਤ ਵਿੱਚ ਹਨ– ਊਧਵ ਠਾਕਰੇ
Published : Mar 3, 2021, 7:20 pm IST
Updated : Mar 4, 2021, 10:35 am IST
SHARE ARTICLE
Uddhav Thackeray
Uddhav Thackeray

- ਕਿਹਾ ਕਿ ਜੇਕਰ ਅਜਿਹੀ ਤਿਆਰੀ ਚੀਨ ਅਤੇ ਬੰਗਲਾਦੇਸ਼ ਦੀਆਂ ਸਰਹੱਦਾਂ ‘ਤੇ ਕੀਤੀ ਹੁੰਦੀ ਤਾਂ ਘੁਸਪੈਠ ਨਹੀਂ ਸੀ ਹੋਣੀ ।

ਮੁੰਬਈ:ਦੇਸ਼ ਦੇ ਕਿਸਾਨ ਜਿਹੜੀਆਂ ਮੁਸ਼ਕਲਾਂ ਵਿੱਚੋਂ ਲੰਘ ਰਹੇ ਹਨ, ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨਹੀਂ ਵੇਖ ਰਹੀ , ਇਹ ਵਿਚਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅਸੈਂਬਲੀ ਵਿਚ ਗੱਲਬਾਤ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵੱਖ ਵੱਖ ਬਾਰਡਰਾਂ ‘ਤੇ ਪੰਜਾਬ ਦੇ ਕਿਸਾਨ ਮੁਸੀਬਤ ਵਿੱਚ ਹਨ , ਉਨ੍ਹਾਂ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਕੱਟ ਦਿੱਤੀ ਗਈ ਹੈ । ਉਨ੍ਹਾਂ ਦਾ ਰਾਹ ਰੋਕਣ ਲਈ ਵੱਡੇ ਵੱਡੇ ਬੈਰੀਕੇਡ ਅਤੇ ਕਿੱਲਾਂ ਲਗਾਈਆਂ ਗਈਆਂ ਹਨ।  

farmer protestfarmer protestਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਚੀਨ ਵੱਲ ਦੇਖਦੇ ਹਨ ਤਾਂ ਉਨ੍ਹਾਂ ਨੂੰ ਇਹੋ ਮਹਿਸੂਸ ਹੁੰਦਾ ਹੈ । ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਤਿਆਰੀ ਚੀਨ ਅਤੇ ਬੰਗਲਾਦੇਸ਼ ਦੀਆਂ ਸਰਹੱਦਾਂ ‘ਤੇ ਕੀਤੀ ਹੁੰਦੀ ਤਾਂ ਘੁਸਪੈਠ ਨਹੀਂ ਸੀ ਹੋਣੀ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਬਾਰਡਰਾਂ ਨੂੰ ਸੀਲ ਕੀਤਾ ਹੋਇਆ ਹੈ । ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵਿਦੇਸ਼ੀਆਂ ਵਾਲਾ ਰਵੱਈਆ ਅਪਣਾ ਰਹੀ ਹੈ ਉਨ੍ਹਾਂ ਕਿਹਾ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਦੀਆਂ ਮੁਸੀਬਤਾਂ ਵਿੱਚ ਵਾਧਾ ਕਰ ਰਹੀ ਹੈ ।  

PM MODIPM MODIਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਕਿਸਾਨੀ ਨੂੰ ਅੰਦੋਲਨ ‘ਤੇ ਵੱਖ ਵੱਖ ਸਮੇਂ ‘ਤੇ ਹਮਾਇਤ ਕਰਦੇ ਆਏ  ਹਨ । ਮਹਾਰਾਸ਼ਟਰ ਸਰਕਾਰ ਵਲੋਂ ਇਕ ਵਫ਼ਦ ਵੀ ਦਿੱਲੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖਾਸ ਤੌਰ ‘ਤੇ ਮਿਲਣ ਗਿਆ ਸੀ । 

photophoto

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement