ਮਹਾਰਾਸ਼ਟਰ ਦੇ ਜਲਗਾਓਂ ਵਿਚ ਸ਼ਰਮਨਾਕ ਘਟਨਾ ,ਪੁਲਿਸ ਨੇ ਲੜਕੀਆਂ ਨੂੰ ਨੰਗਾ ਨੱਚਣ ਲਈ ਕੀਤਾ ਮਜਬੂਰ
Published : Mar 3, 2021, 6:44 pm IST
Updated : Mar 3, 2021, 7:16 pm IST
SHARE ARTICLE
Girls
Girls

ਲੜਕੀਆਂ ਅਨੁਸਾਰ ਪੁਲਿਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ।

ਮੁੰਬਈਮਹਾਰਾਸ਼ਟਰ ਦੇ ਜਲਗਾਓਂ ਜ਼ਿਲੇ ਦੀ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਥੋਂ ਦੀ ਪੁਲਿਸ ਪਹਿਲਾਂ ਹੋਸਟਲ ਵਿੱਚ ਦਾਖਲ ਹੋਈ ਅਤੇ ਲੜਕੀਆਂ ਦੇ ਕੱਪੜੇ ਉਤਾਰ ਦਿੱਤੇ ਅਤੇ ਫਿਰ ਉਨ੍ਹਾਂ ਸਾਰਿਆਂ ਨੂੰ ਨੱਚਣ ਲਈ ਮਜਬੂਰ ਕੀਤਾ। ਲੜਕੀਆਂ ਦੇ ਅਨੁਸਾਰ ਪੁਲਿਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਇਸ ਸ਼ਰਮਨਾਕ ਕੇਸ ਨੂੰ ਵਿਧਾਨ ਸਭਾ ਵਿਚ ਉਠਾਇਆ ਹੈ ਅਤੇ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

Rape caseRape caseਇਸ ਘਟਨਾ ਨੂੰ ਲੈ ਕੇ ਹੋਏ ਹੰਗਾਮੇ ਤੋਂ ਬਾਅਦ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਨੂੰ ਦੋ ਦਿਨਾਂ ਦੇ ਅੰਦਰ ਅੰਦਰ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ,ਜਲਗਾਓਂ ਦੇ ਇੱਕ ਹੋਸਟਲ ਦੀਆਂ ਕੁਝ ਲੜਕੀਆਂ ਨੇ ਸ਼ਿਕਾਇਤ ਕੀਤੀ ਸੀ ਕਿ ਜਾਂਚ ਦੇ ਬਹਾਨੇ ਬਾਹਰੀ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਇਮਾਰਤ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਸੀ ਅਤੇ ਕੁਝ ਲੜਕੀਆਂ ਨੂੰ ਬਾਹਰ ਕੱਢ ਕੇ ਨੱਚਣ ਲਈ ਮਜ਼ਬੂਰ ਕੀਤਾ ਗਿਆ ਸੀ।

girl Rapegirl Rapeਮੰਤਰੀ ਵੱਲੋਂ ਇਹ ਐਲਾਨ ਕਰਨ ਤੋਂ ਪਹਿਲਾਂ ਮੁਨਗੰਟੀਵਰ ਨੇ ਕਿਹਾ ਕਿ ਇਹ ਘਟਨਾ ਬਹੁਤ ਗੰਭੀਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੂੰ ਨਾ ਸਿਰਫ ਅਜਿਹੀਆਂ ਘਟਨਾਵਾਂ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਬਲਕਿ ਸਖਤ ਕਾਰਵਾਈ ਵੀ ਕਰਨੀ ਚਾਹੀਦੀ ਹੈ। ਦੇਸ਼ਮੁਖ ਨੇ ਕਿਹਾ ਕਿ ਘਟਨਾ ਬਾਰੇ ਸਾਰੀ ਜਾਣਕਾਰੀ ਲਈ ਜਾ ਰਹੀ ਹੈ। ਪੂਰੀ ਵੀਡੀਓ ਰਿਕਾਰਡਿੰਗ ਅਤੇ ਹੋਰ ਦਸਤਾਵੇਜ਼ ਮੰਗੇ ਗਏ ਹਨ ਅਤੇ ਬਿਆਨ ਦਰਜ ਕੀਤੇ ਜਾ ਰਹੇ ਹਨ।

maharastra policeMaharastra policeਇਸ ‘ਤੇ ਇਤਰਾਜ਼ ਜਤਾਉਂਦੇ ਹੋਏ ਮੁਨਗੰਟੀਵਰ ਨੇ ਕਿਹਾ ਕਿ ਪੁਲਿਸ ਨੂੰ ਪਹਿਲਾਂ ਹੀ ਇਸ ਘਟਨਾ ਬਾਰੇ ਪੂਰੀ ਜਾਣਕਾਰੀ ਹੈ। ਬੀਜੇਪੀ ਨੇਤਾ ਨੇ ਕਿਹਾ ਕਿ ਜੇ 15000 ਕਰੋੜ ਰੁਪਏ ਖਰਚਣ ਦੇ ਬਾਵਜੂਦ ਪੁਲਿਸ ਮਸ਼ੀਨਰੀ ਜਾਣਕਾਰੀ ਨਹੀਂ ਲੈ ਰਹੀ ਤਾਂ ਫਿਰ ਇਸ ਸਰਕਾਰ ਦੀ ਲੋੜ ਕਿਉਂ ਹੈ ? ਭਾਜਪਾ ਨੇਤਾ ਦਵਿੰਦਰ ਫੜਨਵੀਸ ਨੇ ਕਿਹਾ ਕਿ ਇਸ ਘਟਨਾ ਦੀ ਵੀਡੀਓ ਕਲਿੱਪ ਹੈ। ਉਨ੍ਹਾਂ ਕਿਹਾ ਕਿ ਵੀਡੀਓ ਕਲਿੱਪ ਵਿੱਚ ਲੜਕੀ ਨੂੰ ਨੰਗਾ ਨਾਚ ਕਰਨ ਲਈ ਮਜਬੂਰ ਹੋਣਾ ਦਰਸਾਇਆ ਗਿਆ ਹੈ,ਜੋ ਕਿ ਗੰਭੀਰ ਮਾਮਲਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement