ਮੁਖ਼ਤਾਰ ਅੰਸਾਰੀ ਨੂੰ ਦੋ ਸਾਲਾਂ ਤੋਂ ਪੰਜਾਬ ਵਿਚ ਸਰਕਾਰੀ ਮਹਿਮਾਨ ਕਿਉਂ ਬਣਾ ਕੇ ਰੱੱਖਿਆ- ਮਜੀਠੀਆ
Published : Mar 3, 2021, 5:06 pm IST
Updated : Mar 4, 2021, 2:12 pm IST
SHARE ARTICLE
Bikramjit singh  Majithia
Bikramjit singh Majithia

ਕਿਹਾ ਸਰਕਾਰ ਨੇ ਅੰਸਾਰੀ ਲਈ ਅਦਾਲਤਾਂ ਵਿਚ ਕਰੋੜਾਂ ਰੁਪਏ ਖਰਚ ਕਰ ਦਿੱਤੇ ਜਦਕਿ ਸਰਕਾਰ ਕੋਲ ਆਮ ਆਦਮੀ ਲਈ ਕੋਈ ਪੈਸਾ ਨਹੀਂ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਦੱਸੇ ਕਿ ਉਸਨੇ ਅੰਡਰ ਵਰਲਡ ਡਾਨ ਮੁਖ਼ਤਿਆਰ ਅੰਸਾਰੀ ਨੁੰ ਪਿਛਲੇ ਦੋ ਸਾਲਾਂ ਤੋਂ ਰੋਪੜ ਦੀ ਜੇਲ੍ਹ ਵਿਚ ਸਰਕਾਰੀ ਮਹਿਮਾਨ ਬਣਾ ਕੇ ਕਿਉਂ ਰੱਖਿਆ ਹੋਇਆ ਹੈ ਤੇ ਸਰਕਾਰ ਉਸਨੂੰ ਅਣਮਨੁੱਖੀ ਅਪਰਾਧਾਂ ਲਈ ਉੱਤਰ ਪ੍ਰਦੇਸ਼ ਵਿਚ ਤੁਬਦੀਲ ਕਰਨ ਦਾ ਜ਼ੋਰਦਾਰ ਵਿਰੋਧ ਕੀਤਾ ਹੈ ।

Mukhtar Ansari, Supreme CourtMukhtar Ansari, Supreme Courtਇਸ ਮਾਮਲੇ ਬਾਰੇ ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਇਹ ਮਾਮਲਾ ਉਠਾਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਪਰੀਮ ਕੋਰਟ ਵਿਚ  ਮੁਖ਼ਤਾਰ ਅੰਸਾਰੀ ਨੂੰ ਬਚਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਪਰ ਸਰਕਾਰ ਕੋਲ ਐਸ ਸੀ ਸਕਾਲਰਿਸ਼ਿਪ ਸਕੀਮ,ਸਮਾਜ ਭਲਾਈ ਸਕੀਮਾਂ ਤੇ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਵਾਸਤੇ ਕੋਈ ਪੈਸਾ ਨਹੀਂ ਹੈ ਜਦਕਿ ਪੰਜਾਬੀ ਯੂਨੀਵਰਸਿਟੀ ਦੇ ਇਕ ਮੁਲਾਜ਼ਮ ਨੇ ਤਨਖ਼ਾਹ ਨਾ ਮਿਲਣ ਕਾਰਨ ਆਤਮ ਹੱਤਿਆਰ ਕਰ ਲਈ ਹੈ। 

Bikramjit singhBikramjit singhਸ੍ਰੀ ਮਜੀਠੀਆ ਨੇ ਸਰਕਾਰ ਨੂੰ ਆਖਿਆ ਕਿ ਉਹ ਦੱਸੇ ਕਿ ਕਿਸ ਮਸਕਦ ਵਾਸਤੇ ਅੰਸਾਰੀ ਨੂੰ ਜੇਲ੍ਹ ਵਿਚ ਰੱਖਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਅੰਸਾਰੀ ਖ਼ਤਰਨਾਕ ਅਪਰਾਧੀਆਂ ਨਾਲ ਰਲਿਆ ਹੋਇਆ ਹੈ ਤੇ ਇਸੇ ਕਾਰਨ ਉਸਦਾ ਕੇਸ ਉੱਤਰ ਪ੍ਰਦੇਸ਼ ਤਬਦੀਲ  ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਮੁਖ਼ਤਾਰ ਅੰਸਾਰੀ ਨੂੰ ਉਸਦੇ ਖਿਲਾਫ ਦਰਜ ਮਾਮਲੇ ਵਿਚ ਪੰਜਾਬ ਲਿਆਂਦਾ ਗਿਆ ਸੀ। ਉਹਨਾਂ ਕਿਹਾ ਕਿ ਅੰਸਾਰੀ ਦੇ ਖਿਲਾਫ ਹੀ ਮੁਹਾਲੀ ਪੁਲਿਸ ਥਾਣੇ ਵਿਚ 7 ਜੁਲਾਈ 2019 ਨੂੰ. ਪੁਲਿਸ ਕੇਸ ਦਰਜ ਕੀਤਾ ਗਿਆ । 

 Mukhtar AnsariMukhtar Ansariਉਹਨਾਂ ਕਿਹਾ ਕਿ ਇਸ ਮਗਰੋਂ ਸੂਬਾ ਪੁਲਿਸ ਨੇ 8 ਜਨਫਰੀ ਨੂੰ ਉਸਦੇ ਖਿਲਾਫ ਕੇਸ ਦਰਜ ਕਰਵਾਉਣ ਲਈ ਬਿਜਲਈ ਰਫ਼ਤਾਰ ਨਾਲ ਕੰਮ ਕੀਤਾ ਤੇ ਉਸਦੇ ਖਿਲਾਫ 12 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾ ਦਿੱਤਾ ਤੇ ਉਸਨੂੰ 21 ਜਨਵਰੀ ਨੂੰ ਗ੍ਰਿਫਤਾਰ ਕਰਵਾ ਦਿੱਤਾ ਤੇ ਉਸਨੂੰ 22 ਜਨਵਰੀ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ । ਉਹਨਾਂ ਕਿਹਾ ਕਿ ਜਦੋਂ ਅੰਸਾਰੀ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ ਤਾਂ ਸਰਕਾਰ ਨੇ ਉਸਦਾ ਪੁੱਠਾ ਗੇਅਰ ਪਾ ਦਿੱਤਾ। 

CMPunjabCMPunjabਉਹਨਾਂ ਕਿਹਾ ਕਿ ਅਦਾਲਤ ਵਿਚ 60 ਦਿਨਾਂ ਲਈ ਚਲਾਨ ਹੀ ਪੇਸ਼ ਨਹੀਂ ਕੀਤਾ ਗਿਆ ਜਿਸ ਕਾਰਨ ਅੰਸਾਰੀ ਨੇ ਅਗਾਉਂ ਜ਼ਮਾਨਤ ਅਪਲਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸ ਮਗਰੋਂ ਸਰਕਾਰ ਨੇ ਅੰਡਰ ਵਰਲਡ ਦੇ ਡੋਨ ਨੂੰ ਕਦੇ ਇਕ ਤੇ ਕਦੇ ਦੂਜਾ ਬਹਾਨਾ ਬਣਾਉਂਦੇ ਹੋਏ ਵੇਖਿਆ ਤਾਂ ਜੋ ਮੁਲਜ਼ਮ ਨੂੰ ਉੱਤਰ ਪ੍ਰਦੇਸ਼ ਦੀ ਅਦਾਲਤ ਵਿਚੋਂ ਬਾਹਰ ਨਾ ਕੱਢਿਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement