ਵਾਰਾਣਸੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ 
Published : Mar 3, 2022, 8:04 pm IST
Updated : Mar 3, 2022, 8:04 pm IST
SHARE ARTICLE
PM Narendra Modi interacts with students who returned from Ukraine in Varanasi
PM Narendra Modi interacts with students who returned from Ukraine in Varanasi

ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨਾਲ ਆਪਣਾ ਤਜਰਬਾ ਸਾਂਝਾ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਦਾ ਯੂਕਰੇਨ ਤੋਂ ਭਾਰਤ ਆਉਣ ਦਾ ਸਫ਼ਰ ਕਿਸ ਤਰ੍ਹਾਂ ਦਾ ਰਿਹਾ।

ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਅੱਜ ਵਾਰਾਣਸੀ ਵਿਖੇ  ਯੂਕਰੇਨ ਤੋਂ ਭਾਰਤ ਪਰਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨਾਲ ਆਪਣਾ ਤਜਰਬਾ ਸਾਂਝਾ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਦਾ ਯੂਕਰੇਨ ਤੋਂ ਭਾਰਤ ਆਉਣ ਦਾ ਸਫ਼ਰ ਕਿਸ ਤਰ੍ਹਾਂ ਦਾ ਰਿਹਾ। ਵਿਦਿਆਰਥੀ ਵਾਰਾਣਸੀ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਦੇ ਹੋਰ ਹਿੱਸਿਆਂ ਤੋਂ ਸਨ।

PM Narendra Modi interacts with students who returned from Ukraine in VaranasiPM Narendra Modi interacts with students who returned from Ukraine in Varanasi

ਭਾਰਤ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਲਗਾਤਾਰ ਏਅਰਲਿਫਟ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਤਨ ਵਾਪਸ ਲਿਆ ਰਿਹਾ ਹੈ। ਐਡਵਾਈਜ਼ਰੀ ਜਾਰੀ ਹੋਣ ਤੋਂ ਬਾਅਦ ਕੁੱਲ 17,000 ਭਾਰਤੀ ਨਾਗਰਿਕ ਯੂਕਰੇਨ ਛੱਡ ਚੁੱਕੇ ਹਨ ਅਤੇ ਯੂਕਰੇਨ ਵਿੱਚ ਫਸੇ ਬਾਕੀ ਵਿਦਿਆਰਥੀਆਂ ਨੂੰ ਬਾਹਰ ਕੱਢਣ ਲਈ ਆਪਰੇਸ਼ਨ ਗੰਗਾ ਦੇ ਤਹਿਤ ਉਡਾਣਾਂ ਵਿੱਚ ਵਾਧਾ ਕੀਤਾ ਗਿਆ ਹੈ।

PM Narendra Modi interacts with students who returned from Ukraine in VaranasiPM Narendra Modi interacts with students who returned from Ukraine in Varanasi

ਭਾਰਤ ਆਪਣੇ ਨਾਗਰਿਕਾਂ ਨੂੰ ਵਿਸ਼ੇਸ਼ ਜਹਾਜ਼ਾਂ ਰਾਹੀਂ ਯੂਕਰੇਨ ਦੇ ਪੱਛਮੀ ਗੁਆਂਢੀਆਂ ਜਿਵੇਂ ਰੋਮਾਨੀਆ, ਹੰਗਰੀ, ਸਲੋਵਾਕੀਆ ਅਤੇ ਪੋਲੈਂਡ ਰਾਹੀਂ ਬਾਹਰ ਕੱਢ ਰਿਹਾ ਹੈ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐੱਮ ਸਿੰਧੀਆ ਨੇ ਕਿਹਾ ਕਿ ਬੁਖਾਰੇਸਟ, ਸੁਸੇਵਾ, ਕੋਸੀਸ, ਬੁਡਾਪੇਸਟ ਅਤੇ ਰਜ਼ੇਜ਼ੋ ਤੋਂ 19 ਉਡਾਣਾਂ ਰਾਹੀਂ ਅੱਜ 3,726 ਭਾਰਤੀਆਂ ਨੂੰ ਘਰ ਵਾਪਸ ਲਿਆਂਦਾ ਜਾਵੇਗਾ।

PM Narendra Modi interacts with students who returned from Ukraine in VaranasiPM Narendra Modi interacts with students who returned from Ukraine in Varanasi

ਜ਼ਿਕਰਯੋਗ ਹੈ ਕਿ ਅਮਰੀਕੀ C-17 ਗਲੋਬਮਾਸਟਰ ਅਤੇ IL-76 ਟਰਾਂਸਪੋਰਟ ਏਅਰਕ੍ਰਾਫਟ ਲਗਭਗ 400 ਯਾਤਰੀਆਂ ਨਾਲ ਲੰਬੀ ਦੂਰੀ ਤੱਕ ਉਡਾਣ ਭਰਨ ਦੇ ਸਭ ਤੋਂ ਸਮਰੱਥ ਹਨ। ਜਦੋਂ ਤਾਲਿਬਾਨ ਨੇ ਅਫ਼ਗ਼ਾਨਿਸਤਾਨ 'ਤੇ ਕਬਜ਼ਾ ਕਰ ਲਿਆ ਅਤੇ ਅਮਰੀਕੀਆਂ ਨੂੰ ਉੱਥੋਂ ਬਾਹਰ ਨਿਕਲਣ ਲਈ ਮਜ਼ਬੂਰ ਕੀਤਾ ਤਾਂ ਸੀ-17 ਟਰਾਂਸਪੋਰਟ ਜਹਾਜ਼ ਨੇ ਕਾਬੁਲ ਤੋਂ ਨਾਗਰਿਕਾਂ ਅਤੇ ਅਧਿਕਾਰੀਆਂ ਨੂੰ ਕੱਢਣ ਲਈ ਵੱਡੀ ਮਦਦ ਕੀਤੀ ਸੀ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement