
ਉਹ ਲਗਾਤਾਰ ਡਾਕਟਰਾਂ ਦੀ ਨਿਗਰਾਨੀ 'ਚ ਹਨ ਅਤੇ ਉਹਨਾਂ ਦੇ ਕਈ ਟੈਸਟ ਕੀਤੇ ਜਾ ਰਹੇ ਹਨ। ਉਸ ਦੀ ਹਾਲਤ ਸਥਿਰ ਹੈ।
ਨਵੀਂ ਦਿੱਲੀ - ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਦਾਖ਼ਲ ਹੈ। ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਵੀਰਵਾਰ ਨੂੰ ਉਹਨਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਉਹਨਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸਰ ਗੰਗਾਰਾਮ ਹਸਪਤਾਲ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਛਾਤੀ ਦੀ ਦਵਾਈ ਵਿਭਾਗ ਦੇ ਸੀਨੀਅਰ ਸਲਾਹਕਾਰ ਡਾਕਟਰ ਅਰੂਪ ਬਾਸੂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹਨ। ਉਨ੍ਹਾਂ ਨੂੰ 2 ਮਾਰਚ ਯਾਨੀ ਵੀਰਵਾਰ ਨੂੰ ਬੁਖਾਰ ਤੋਂ ਬਾਅਦ ਭਰਤੀ ਕਰਵਾਇਆ ਗਿਆ ਹੈ। ਉਹ ਲਗਾਤਾਰ ਡਾਕਟਰਾਂ ਦੀ ਨਿਗਰਾਨੀ 'ਚ ਹਨ ਅਤੇ ਉਹਨਾਂ ਦੇ ਕਈ ਟੈਸਟ ਕੀਤੇ ਜਾ ਰਹੇ ਹਨ। ਉਸ ਦੀ ਹਾਲਤ ਸਥਿਰ ਹੈ।
ਸੋਨੀਆ ਗਾਂਧੀ ਦੀ ਸਿਹਤ ਅਜਿਹੇ ਸਮੇਂ ਵਿਗੜ ਗਈ ਹੈ ਜਦੋਂ ਰਾਹੁਲ ਗਾਂਧੀ ਵਿਦੇਸ਼ ਦੌਰੇ 'ਤੇ ਹਨ। ਉਹ ਲੈਕਚਰ ਦੇਣ ਲਈ ਬ੍ਰਿਟੇਨ ਦੀ ਕੈਂਬਰਿਜ ਯੂਨੀਵਰਸਿਟੀ ਗਏ ਹੋਏ ਹਨ। ਉੱਥੇ ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਖ਼ਤਰੇ ਵਿੱਚ ਹੈ। ਅਸੀਂ ਲਗਾਤਾਰ ਦਬਾਅ ਮਹਿਸੂਸ ਕਰ ਰਹੇ ਹਾਂ। ਵਿਰੋਧੀ ਨੇਤਾਵਾਂ 'ਤੇ ਕੇਸ ਦਰਜ ਕੀਤੇ ਜਾ ਰਹੇ ਹਨ। ਮੇਰੇ ਖਿਲਾਫ਼ ਕਈ ਕੇਸ ਦਰਜ ਕੀਤੇ ਗਏ ਹਨ। ਅਜਿਹੇ ਮਾਮਲਿਆਂ ਵਿਚ ਕੇਸ ਦਰਜ ਕੀਤੇ ਗਏ ਸਨ, ਜੋ ਕਿ ਬਿਲਕੁਲ ਨਹੀਂ ਬਣੇ। ਅਸੀਂ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾਵਾਂ ਦੇ ਫੋਨਾਂ ਵਿਚ ਪੈਗਾਸਸ ਪਾਇਆ ਗਿਆ ਸੀ।