
ਰਿਆਣਾ ਤੋਂ ਮਨਾਲੀ ਜਾ ਰਹੀ ਟੂਰਿਸਟ ਬੱਸ HR38A-B0007 ਸੰਤੁਲਨ ਗੁਆਉਣ ਕਾਰਨ ਸੜਕ ਦੇ ਵਿਚਕਾਰ ਪਲਟ ਗਈ
ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿਚ ਸ਼ੁੱਕਰਵਾਰ ਸਵੇਰੇ ਹਰਿਆਣਾ ਦੀ ਇਕ ਟੂਰਿਸਟ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਬਿਲਾਸਪੁਰ ਨੇੜੇ ਵਾਪਰਿਆ। ਜਬਲੀ ਨੇੜੇ ਕੁਨਾਲਾ ਵਿਖੇ ਬੱਸ ਸੜਕ ਦੇ ਵਿਚਕਾਰ ਪਲਟ ਗਈ। ਇਸ ਹਾਦਸੇ 'ਚ ਇਕ ਲੜਕੀ ਦੀ ਮੌਤ ਹੋ ਗਈ ਹੈ, ਜਦਕਿ 40 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ: ਖੇਡਾਂ ਦਾ ਸਮਾਨ ਬਣਾਉਣ ਵਾਲੀ ਗੁਡਵਿਨ ਫੈਕਟਰੀ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਤੋਂ ਮਨਾਲੀ ਜਾ ਰਹੀ ਟੂਰਿਸਟ ਬੱਸ HR38A-B0007 ਸੰਤੁਲਨ ਗੁਆਉਣ ਕਾਰਨ ਸੜਕ ਦੇ ਵਿਚਕਾਰ ਪਲਟ ਗਈ। ਰਾਹਗੀਰਾਂ ਨੇ ਬਚਾਅ ਮੁਹਿੰਮ ਚਲਾਉਂਦੇ ਹੋਏ ਜ਼ਖਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਅਤੇ ਬਿਲਾਸਪੁਰ ਖੇਤਰੀ ਹਸਪਤਾਲ ਪਹੁੰਚਾਇਆ ਗਿਆ। ਇਕ ਯਾਤਰੀ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸ਼ਾਹਰੁਖ ਖ਼ਾਨ ਦੀ ਸੁਰੱਖਿਆ ’ਚ ਕੁਤਾਹੀ! 'ਮੰਨਤ' ਵਿਚ ਦਾਖਲ ਹੋਏ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਨੇ ਡਰਾਈਵਰ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਕੇਸ ਦਰਜ ਕਰ ਲਿਆ ਹੈ।