ਦਿੱਲੀ ਤੋਂ ਕੂੜੇ ਦੇ ਢੇਰ ਕਦੋਂ ਖਤਮ ਹੋਣਗੇ? ਸੀਐਮ ਅਰਵਿੰਦ ਕੇਜਰੀਵਾਲ ਨੇ ਦੱਸੀ ਸਮਾਂ ਸੀਮਾ

By : GAGANDEEP

Published : Mar 3, 2023, 6:56 pm IST
Updated : Mar 3, 2023, 6:56 pm IST
SHARE ARTICLE
PHOTO
PHOTO

ਮੌਜੂਦਾ ਸਮੇਂ 'ਚ ਹਰ ਰੋਜ਼ ਕਰੀਬ 4500 ਟਨ ਕੂੜਾ ਹੀ ਨਿਪਟਾਇਆ ਜਾ ਰਿਹਾ ਹੈ

 

 ਨਵੀਂ ਦਿੱਲੀ : ਦਿੱਲੀ ਦੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਹਿਲੀ ਵਾਰ ਓਖਲਾ ਲੈਂਡਫਿਲ ਸਾਈਟ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਐਲਾਨ ਕੀਤਾ ਕਿ ਅਗਲੇ ਸਾਲ ਦਸੰਬਰ ਤੱਕ ਦਿੱਲੀ ਨੂੰ ਲੈਂਡਫਿਲ ਸਾਈਟ ਤੋਂ ਮੁਕਤ ਕਰ ਦਿੱਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਇੱਥੇ ਕੂੜਾ ਕਰੀਬ 26 ਸਾਲ ਪਹਿਲਾਂ ਆਉਣਾ ਸ਼ੁਰੂ ਹੋਇਆ ਸੀ। ਇਸ ਵੇਲੇ ਇੱਥੇ 40 ਮੀਟ੍ਰਿਕ ਟਨ ਕੂੜਾ ਪਿਆ ਹੈ। ਇੱਥੋਂ 20 ਤੋਂ 25 ਮੀਟ੍ਰਿਕ ਟਨ ਕੂੜਾ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ: 

ਇਸ ਦੇ ਨਾਲ ਹੀ ਕੇਜਰੀਵਾਲ ਨੇ ਦਿੱਲੀ ਤੋਂ ਕੂੜੇ ਦੇ ਢੇਰ ਨੂੰ ਹਟਾਉਣ ਦੀ ਸਮਾਂ ਸੀਮਾ ਦੱਸਦੇ ਹੋਏ ਕਿਹਾ ਕਿ ਸਾਡਾ ਟੀਚਾ ਅਗਲੇ ਸਾਲ ਮਈ ਤੱਕ ਕੂੜੇ ਦੇ ਢੇਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਹੈ ਪਰ ਅਸੀਂ ਦਸੰਬਰ 2023 ਤੱਕ ਇਸ ਨੂੰ ਹਟਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। "

ਇਹ ਵੀ ਪੜ੍ਹੋ: 

ਕੇਜਰੀਵਾਲ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਹਰ ਰੋਜ਼ ਕਰੀਬ 4500 ਟਨ ਕੂੜਾ ਹੀ ਨਿਪਟਾਇਆ ਜਾ ਰਿਹਾ ਹੈ। 1 ਅਪ੍ਰੈਲ ਤੋਂ ਰੋਜ਼ਾਨਾ 10,000 ਟਨ ਕੂੜੇ ਦਾ ਨਿਪਟਾਰਾ ਕੀਤਾ ਜਾਵੇਗਾ। 1 ਜੂਨ ਤੋਂ 15 ਹਜ਼ਾਰ ਟਨ ਕੂੜੇ ਦੇ ਨਿਪਟਾਰੇ ਦੀ ਸਮਰੱਥਾ ਵਧਾਈ ਜਾਵੇਗੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਐਲਾਨ ਕੀਤਾ ਕਿ ਕੂੜਾ ਸਾਫ਼ ਹੋਣ ਤੋਂ ਬਾਅਦ ਇੱਥੇ ਦੋ ਪਲਾਂਟ ਲਗਾਏ ਜਾਣਗੇ।

ਇਸ ਤੋਂ ਪਹਿਲਾਂ, ਮੇਅਰ ਸ਼ੈਲੀ ਓਬਰਾਏ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਸਥਾਨਕ ਮੁੱਦਿਆਂ ਨੂੰ ਸਮਝਣ ਲਈ ਨਰੇਲਾ ਦੇ ਜ਼ੋਨਲ ਮੁਖੀਆਂ ਅਤੇ ਕੌਂਸਲਰਾਂ ਦੇ ਨਾਲ-ਨਾਲ ਐਮਸੀਡੀ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਬੁਲਾਈ ਹੈ, ਜਿਨ੍ਹਾਂ ਨੂੰ ਸਮੂਹਿਕ ਤੌਰ 'ਤੇ ਹੱਲ ਕੀਤਾ ਜਾ ਸਕਦਾ ਹੈ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement