
ਦੋਸਤ ਨਾਲ ਗਿਆ ਸੀ ਘਰੋਂ ਬਾਹਰ
ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿਚ ਰਾਤ ਸਮੇਂ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਸਵੇਰੇ ਉਸ ਦੀ ਲਾਸ਼ ਪਿੰਡ ਦੀ ਇੱਕ ਨਹਿਰ ਕੋਲ ਖੇਤਾਂ ਵਿੱਚ ਪਈ ਮਿਲੀ। ਉਹ ਸ਼ਾਮ ਨੂੰ ਇਕ ਨੌਜਵਾਨ ਨਾਲ ਘਰੋਂ ਗਿਆ ਸੀ ਅਤੇ ਉਸ ਤੋਂ ਬਾਅਦ ਵਾਪਸ ਨਹੀਂ ਆਇਆ।
ਪਰਿਵਾਰਕ ਮੈਂਬਰਾਂ ਨੇ ਰਾਤ ਨੂੰ ਦੁਜਾਨਾ ਥਾਣੇ ਵਿੱਚ ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਵੀ ਦਰਜ ਕਰਵਾਈ ਸੀ। ਸੂਚਨਾ ਤੋਂ ਬਾਅਦ ਡੀਸੀਪੀ ਲੋਗੇਸ਼ ਕੁਮਾਰ ਅਤੇ ਪੁਲਿਸ ਦੀਆਂ ਕਈ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕੀਤੀ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪਿੰਡ ਮਹਾਰਾਣਾ ਦੇ ਮੋਹਿਤ ਵਜੋਂ ਹੋਈ ਹੈ। ਜਾਂਚ ਕਰਨ 'ਤੇ ਉਸ ਦੀ ਛਾਤੀ 'ਚ ਗੋਲੀ ਲੱਗੀ ਹੋਈ ਮਿਲੀ। ਉਸ ਦੇ ਸਿਰ 'ਤੇ ਸੱਟ ਦੇ ਨਿਸ਼ਾਨ ਵੀ ਹਨ, ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਸ ਦੇ ਸਿਰ 'ਤੇ ਗੋਲੀ ਮਾਰੀ ਗਈ ਹੈ ਜਾਂ ਪੱਥਰ ਨਾਲ ਮਾਰਿਆ ਗਿਆ ਹੈ। ਮੋਹਿਤ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਹੋਇਆ ਸੀ। ਮੋਹਿਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਇੱਕ ਛੋਟੀ ਭੈਣ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।