Controversy over pet dogs: ਔਰਤ ਨੇ ਉਸ ਦੇ ਪਾਲਤੂ ਕੁੱਤੇ ਦੀ ਸ਼ਿਕਾਇਤ ਕਰਨ ’ਤੇ ਗੁਆਂਢੀਆਂ ਦੇ ਤਿੰਨ ਬੱਚਿਆਂ ਨੂੰ ਬੁਰੀ ਤਰ੍ਹਾਂ ਕੁੱਟਿਆ

By : PARKASH

Published : Mar 3, 2025, 12:30 pm IST
Updated : Mar 3, 2025, 12:30 pm IST
SHARE ARTICLE
Woman severely beats up three children of neighbours after complaining about her pet dog
Woman severely beats up three children of neighbours after complaining about her pet dog

Controversy over pet dogs: ਗੁਆਂਢੀਆਂ ਨਾਲ ਬਦਸਲੂਕੀ, ਬੱਚਿਆਂ ਨੂੰ ਕੁੱਟਣ ਦੇ ਦੋਸ਼ ’ਚ ਔਰਤ ਵਿਰੁਧ ਮਾਮਲਾ ਦਰਜ

 

Controversy over pet dogs: ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਪਾਲਤੂ ਕੁੱਤੇ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇਕ ਔਰਤ ਵਲੋਂ ਗੁਆਂਢੀਆਂ ’ਤੇ ਜਾਤੀਵਾਦੀ ਟਿੱਪਣੀ ਕਰਨ ਅਤੇ ਉਨ੍ਹਾਂ ਦੇ ਤਿੰਨ ਨਾਬਾਲਗ਼ ਬੱਚਿਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ੁਕਰਵਾਰ ਨੂੰ ਸ਼ਾਹਪੁਰ ਇਲਾਕੇ ਦੀਆਂ ਕੁਝ ਔਰਤਾਂ ਨੇ ਦੋਸ਼ੀ ਔਰਤ ਨੂੰ ਉਸ ਦੇ ਪਾਲਤੂ ਕੁੱਤੇ ਕਾਰਨ ਹੋ ਰਹੀ ਪਰੇਸ਼ਾਨੀ ਦੀ ਸ਼ਿਕਾਇਤ ਕੀਤੀ ਸੀ।

ਸ਼ਾਹਪੁਰ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਦੀ ਸ਼ਿਕਾਇਤ ’ਤੇ ਧਿਆਨ ਦੇਣ ਦੀ ਬਜਾਏ, ਔਰਤ ਨੇ ਕਥਿਤ ਤੌਰ ’ਤੇ ਹਮਲਾਵਰ ਪ੍ਰਤੀਕਿਰਿਆ ਦਿੱਤੀ, ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਅਤੇ ਜਾਤੀ ਸਬੰਧੀ ਟਿੱਪਣੀਆਂ ਕੀਤੀਆਂ। ਇਸ ਤੋਂ ਬਾਅਦ ਦੋਸ਼ੀ ਔਰਤ ਨੇ ਗੁਆਂਢੀਆਂ ਦੇ ਤਿੰਨ ਬੱਚਿਆਂ ਦੀ ਕੁੱਟਮਾਰ ਕੀਤੀ। ਬੱਚਿਆਂ ਦੀ ਉਮਰ ਤਿੰਨ, ਸੱਤ ਅਤੇ ਅੱਠ ਸਾਲ ਹੈ। ਦੋਸ਼ੀ ਔਰਤ ਨੇ ਦਾਅਵਾ ਕੀਤਾ ਕਿ ਇਨ੍ਹਾਂ ਬੱਚਿਆਂ ਦੇ ਰੌਲੇ-ਰੱਪੇ ਕਾਰਨ ਉਸ ਦੇ ਕੁੱਤੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਗੁਆਂਢੀਆਂ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਦੋਸ਼ੀ ਔਰਤ ਵਿਰੁਧ ਭਾਰਤੀ ਨਿਆਂ ਸੰਹਿਤਾ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅਤਿਆਚਾਰ ਰੋਕੂ) ਐਕਟ ਅਤੇ ਬਾਲ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀ ਨੇ ਕਿਹਾ, ‘‘ਅਸੀਂ ਮਾਮਲਾ ਦਰਜ ਕਰ ਲਿਆ ਹੈ ਅਤੇ ਵਿਸਤ੍ਰਿਤ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।’’

(For more news apart from Pet dog Controversy Latest News, stay tuned to Rozana Spokesman)

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement