ਭਾਜਪਾ ਨੇ ਰਾਜ ਸਭਾ ਚੋਣਾਂ ਲਈ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ
Published : Mar 3, 2026, 8:23 pm IST
Updated : Mar 3, 2026, 8:23 pm IST
SHARE ARTICLE
BJP announces names of 9 candidates for Rajya Sabha elections
BJP announces names of 9 candidates for Rajya Sabha elections

ਪਾਰਟੀ ਪ੍ਰਧਾਨ ਨਿਤਿਨ ਨਬੀਨ ਬਿਹਾਰ ਤੋਂ ਚੋਣ ਲੜਨਗੇ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਅਪਣੇ  ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿਤੀ  ਹੈ। ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਬਿਹਾਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਨਬੀਨ ਇਸ ਵੇਲੇ ਬੈਂਕੀਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਅਤੇ ਜਨਵਰੀ ਵਿਚ ਭਾਜਪਾ ਦੇ 12ਵੇਂ ਕੌਮ ਪ੍ਰਧਾਨ ਵਜੋਂ ਚੁਣੇ ਗਏ ਸਨ। ਉਨ੍ਹਾਂ ਤੋਂ ਪਹਿਲਾਂ ਜੇ.ਪੀ. ਨੱਢਾ ਅਤੇ ਅਮਿਤ ਸ਼ਾਹ ਵੀ ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਰਾਜ ਸਭਾ ਵਿਚ ਗਏ ਸਨ।

ਭਾਜਪਾ ਨੇ ਕੁਲ  ਨੌਂ ਉਮੀਦਵਾਰਾਂ ਦੇ ਨਾਮ ਐਲਾਨੇ ਹਨ। ਪਛਮੀ  ਬੰਗਾਲ ਤੋਂ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਸਿਨਹਾ, ਛੱਤੀਸਗੜ੍ਹ ਤੋਂ ਲਕਸ਼ਮੀ ਵਰਮਾ, ਅਸਾਮ ਤੋਂ ਪੀ.ਡਬਲਯੂ.ਡੀ. ਮੰਤਰੀ ਜੋਗਨ ਮੋਹਨ ਅਤੇ ਵਿਧਾਇਕ ਤੇਰਾਸ ਗੋਵਾਲਾ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਓਡੀਸ਼ਾ ਤੋਂ ਮਨਮੋਹਨ ਸਮਾਲ ਅਤੇ ਮੌਜੂਦਾ ਰਾਜ ਸਭਾ ਮੈਂਬਰ ਸੁਜੀਤ ਕੁਮਾਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਬਿਹਾਰ ਤੋਂ ਸ਼ਿਵੇਸ਼ ਕੁਮਾਰ ਅਤੇ ਹਰਿਆਣਾ ਤੋਂ ਸੰਜੇ ਭਾਟੀਆ ਵੀ ਚੋਣ ਲੜਨਗੇ।

ਇਹ ਨਾਮ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਵਲੋਂ  ਮਨਜ਼ੂਰ ਕੀਤੇ ਗਏ ਹਨ। ਰਾਜ ਸਭਾ ਦੀਆਂ 37 ਸੀਟਾਂ, ਜੋ ਅਪ੍ਰੈਲ ਵਿਚ ਖਾਲੀ ਹੋਣ ਜਾ ਰਹੀਆਂ ਹਨ, ਉਨ੍ਹਾਂ ਲਈ ਚੋਣ 16 ਮਾਰਚ ਨੂੰ ਹੋਵੇਗੀ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਵੀ ਕੀਤੀ ਜਾਵੇਗੀ। (ਪੀ.ਟੀ.ਆਈ.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement