ਮੁੰਬਈ ਵਿਚ ਇਮਾਰਤ ਡਿੱਗੀ, ਅੱਠ ਮੌਤਾਂ
Published : Jul 25, 2017, 5:08 pm IST
Updated : Apr 3, 2018, 5:27 pm IST
SHARE ARTICLE
Building
Building

ਮੁੰਬਈ, 25 ਜੁਲਾਈ: ਮੁੰਬਈ ਦੇ ਘਾਟਕੋਪਰ ਇਲਾਕੇ ਵਿਚ ਅੱਜ ਇਕ ਇਮਾਰਤ ਡਿੱਗਣ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਮਲਬੇ ਹੇਠ ਦਬੇ ਹੋਣ ਦਾ ਖ਼ਦਸ਼ਾ ਹੈ।

 

ਮੁੰਬਈ, 25 ਜੁਲਾਈ: ਮੁੰਬਈ ਦੇ ਘਾਟਕੋਪਰ ਇਲਾਕੇ ਵਿਚ ਅੱਜ ਇਕ ਇਮਾਰਤ ਡਿੱਗਣ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਮਲਬੇ ਹੇਠ ਦਬੇ ਹੋਣ ਦਾ ਖ਼ਦਸ਼ਾ ਹੈ।
ਅਧਿਕਾਰੀਆ ਨੇ ਕਿਹਾ ਕਿ ਇਸ ਘਟਨਾ ਵਿਚ ਲਾਪਤਾ ਹੋਏ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਇਮਾਰਤ ਵਿਚ ਰਹਿਣ ਵਾਲੇ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਇਮਾਰਤ ਦੀ ਗਰਾਊਂਡ ਫ਼ਲੋਰ 'ਤੇ ਕੁੱਝ ਕੰਮ ਹੋ ਰਿਹਾ ਸੀ, ਜੋ ਇਮਾਰਤ ਢਹਿਣ ਦਾ ਇਕ ਕਾਰਨ ਹੋ ਸਕਦਾ ਹੈ। ਰਾਹਤ ਕੰਮਾਂ ਵਿਚ ਲੱਗੇ ਹੋਏ ਫ਼ਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਕਿਹਾ ਕਿ ਮਲਬੇ ਹੇਠੋਂ 18 ਲੋਕਾਂ ਨੂੰ ਕੱਢ ਕੇ ਨੇੜਲੇ ਹਸਪਤਾਲਾਂ ਵਿਚ ਭੇਜਿਆ ਗਿਆ ਹੈ। ਇਹ ਇਮਾਰਤ ਘਾਟਕੋਪਰ ਦੇ ਦਾਮੋਦਰ ਪਾਰਕ ਵਿਚ ਸਥਿਤ ਹੈ ਜਿਥੇ 15 ਤੋਂ ਵਧ ਪਰਵਾਰ ਰਹਿੰਦੇ ਹਨ। ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਬਜ਼ੁਰਗ ਅਤੇ ਔਰਤਾਂ ਮਲਬੇ ਹੇਠ ਦਬੀਆਂ ਹੋਈਆਂ ਹਨ।
ਅਧਿਕਾਰੀਆਂ ਨੇ ਦਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਲਗਭਗ 11:45 ਵਜੇ ਇਮਾਰਤ ਢਹਿਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਰਾਹਤ ਵੈਨ ਅਤੇ ਐਂਬੂਲੈਂਸਾਂ ਨੂੰ ਤੁਰਤ ਘਟਨਾ ਥਾਂ ਲਈ ਰਵਾਨਾ ਕਰ ਦਿਤਾ ਗਿਆ।
ਸਥਾਨਕ ਲੋਕਾਂ ਨੇ ਦਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਅਸਮਾਨੀ ਬਿਜਲੀ ਦੇ ਗਰਜਨ ਵਰਗੀ ਇਕ ਆਵਾਜ਼ ਸੁਣਾਈ ਦਿਤੀ। ਆਵਾਜ਼ ਸੁਣਨ ਤੋਂ ਬਾਅਦ ਬਾਹਰ ਆ ਕੇ ਉਨ੍ਹਾਂ ਵੇਖਿਆ ਕਿ ਆਲੇ-ਦੁਆਲੇ ਮਿੱਟੀ ਹੀ ਮਿੱਟੀ ਹੈ ਅਤੇ ਲੋਕ ਮਦਦ ਲਈ ਆਵਾਜ਼ ਮਾਰ ਰਹੇ ਹਨ। ਜਾਣਕਾਰੀ ਅਨੁਸਾਰ ਇਹ ਇਮਾਰਤ ਲਗਭਗ 35 ਸਾਲ ਪੁਰਾਣੀ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਇਹ ਇਮਾਰਤ ਖਸਤਾ ਹੋ ਚੁਕੀਆਂ ਇਮਾਰਤਾਂ ਦੀ ਸੂਚੀ ਵਿਚ ਸ਼ਾਮਲ ਨਹੀਂ ਸੀ।  (ਪੀ.ਟੀ.ਆਈ.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement