ਪੰਜਾਬੀ ਵਿਕਾਸ ਕਮੇਟੀ ਦੀ ਪਲੇਠੀ ਇਕੱਤਰਤਾ ਅੱਜ
Published : Jul 27, 2017, 4:30 pm IST
Updated : Apr 3, 2018, 1:15 pm IST
SHARE ARTICLE
Punjabi Vikas committee
Punjabi Vikas committee

ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਬਣਾਈ ਗਈ 'ਪੰਜਾਬੀ ਵਿਕਾਸ ਕਮੇਟੀ' ਦੀ ਪਲੇਠੀ ਇਕੱਤਰਤਾ ਦਿੱਲੀ ਕਮੇਟੀ ਦੇ ਕਾਨਫਰੰਸ ਹਾਲ, ਗੁਰਦਵਾਰਾ ਰਕਾਬ ਗੰਜ ਸਾਹਿਬ..

ਨਵੀਂ ਦਿੱਲੀ, 27 ਜੁਲਾਈ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਬਣਾਈ ਗਈ 'ਪੰਜਾਬੀ ਵਿਕਾਸ ਕਮੇਟੀ' ਦੀ ਪਲੇਠੀ ਇਕੱਤਰਤਾ ਦਿੱਲੀ ਕਮੇਟੀ ਦੇ ਕਾਨਫਰੰਸ ਹਾਲ, ਗੁਰਦਵਾਰਾ ਰਕਾਬ ਗੰਜ ਸਾਹਿਬ ਵਿਖੇ ਅੱਜ ਦਿਨ ਸ਼ੁਕਰਵਾਰ 28 ਜੁਲਾਈ ਨੂੰ ਦੁਪਹਿਰ ਬਾਅਦ 3 ਵਜੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਸਰਪ੍ਰਸਤੀ ਹੇਠ ਹੋਵੇਗੀ। ਪੰਜਾਬੀ ਵਿਕਾਸ ਕਮੇਟੀ ਦੇ ਚੇਅਰਮੈਨ ਐਡਵੋਕੇਟ ਬੀਰਇੰਦਰ ਸਿੰਘ ਅਤੇ ਕਨਵੀਨਰ ਡਾ. ਹਰਮੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਣਗੇ। ਇਸ ਇਕੱਤਰਤਾ ਵਿਚ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਅਤੇ ਪ੍ਰਚਾਰ ਪ੍ਰਸਾਰ ਵਿਚ ਲਗੀਆਂ ਹੋਈਆਂ ਸੰਸਥਾਵਾਂ, ਸ਼ਖਸੀਅਤਾਂ ਅਤੇ ਪੰਜਾਬੀ ਪਿਆਰਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਕੱਤਰਤਾ ਵਿਚ ਪੁਜਣ ਵਾਲੇ ਪਤਵੰਤਿਆਂ ਵਲੋਂ ਦਿੱਲੀ ਵਿਚ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਜਾ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਦਿੱਲੀ ਕਮੇਟੀ ਦੀ ਅਗਵਾਈ ਵਿਚ ਸੂਬੇ ਅਤੇ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੁਆਉਣਾ ਹੈ।ਮਨਜੀਤ ਸਿੰਘ ਜੀ.ਕੇ. ਅਨੁਸਾਰ ਸਾਰਿਆਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦੀ ਖੁਲ੍ਹ ਹੋਵੇਗੀ।
ਪੰਜਾਬੀ ਵਿਕਾਸ ਕਮੇਟੀ ਦੇ ਕਨਵੀਨਰ ਡਾ. ਹਰਮੀਤ ਸਿੰਘ ਹੋਰਾਂ ਅਨੁਸਾਰ ਜਿਸ ਤਰ੍ਹਾਂ ਵਿਕਾਸ ਕਮੇਟੀ ਪਿਛਲੇ ਵਰ੍ਹੇ ਪੰਜਾਬੀ ਭਾਸ਼ਾ ਦੇ ਲਈ ਕਾਰਜਸ਼ੀਲ ਰਹੀ ਹੈ ਇਸ ਵਰ੍ਹੇ ਹੋਰ ਨਵੇਂ ਪ੍ਰੋਗਰਾਮ ਉਲੀਕ ਕੇ ਘਰ-ਘਰ ਤਕ ਪੰਜਾਬੀ ਭਾਸ਼ਾ ਦਾ ਪ੍ਰਚਾਰ ਕੀਤਾ ਜਾਵੇਗਾ ਤੇ ਸਕੂਲਾਂ ਕਾਲਜਾਂ ਨੂੰ ਇਸ ਮੁਹਿੰਮ ਨਾਲ ਜੋੜਨ ਵਿਚ ਪਹਿਲਕਦਮੀ ਕੀਤੀ ਜਾਵੇਗੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement