ਭਾਰਤੀ ਰਾਸ਼ਟਰਪਤੀ ਦੀ ਮੌਜੂਦਗੀ ’ਚ ਗੁਰਬਾਣੀ ਦੀ ਬੇਅਦਬੀ
Published : Apr 3, 2019, 11:57 am IST
Updated : Apr 3, 2019, 12:15 pm IST
SHARE ARTICLE
Ram Nath Kovind
Ram Nath Kovind

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮੌਜੂਦਗੀ ’ਚ ਮੂਲਮੰਤਰ ’ਤੇ ਡਾਂਸ

ਨਵੀਂ ਦਿੱਲੀ- ਸਿੱਖਾਂ ਦੇ ਧਾਰਮਿਕ ਸਥਾਨਾਂ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਅਜਿਹੇ ਮਾਹੌਲ ਚ ਇੱਕ ਹੋਰ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਸਿੱਖ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਭਾਰਤ ਦੇ ਰਾਸ਼ਟਰਪਤੀ ਦੀ ਮੌਜੂਦਗੀ ਚ ਹੁਣ ਗੁਰਬਾਣੀ ਦੀ ਬੇਅਦਬੀ ਹੋਈ ਹੈ। ਜਿੱਥੇ ਇੰਡੀਅਨ ਕਮਿਊਨਿਟੀ ਐਂਡ ਫਰੈਂਡਜ਼ ਆਫ ਇੰਡੀਆ ਦੇ ਬੈਨਰ ਹੇਠ ਇੱਥੇ ਵੱਸਦੇ ਭਾਰਤੀਆਂ ਲਈ ਸਮਾਗਮ ਕਰਵਾਇਆ ਗਿਆ।

Disregard of Gurbani in the presence of Indian PresidentDisregard of Gurbani in the presence of Indian President

ਇਸ ਸਮਾਗਮ ਦੌਰਾਨ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਜੋ ਸਟੇਜ ਤੇ ਹੋਇਆ ਉਸਨੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਸਟੇਜ ਤੇ ਕੁਝ ਕਲਾਕਾਰਾਂ ਨੇ ਗੁਰਬਾਣੀ ਦਾ ਨਿਰਾਦਰ ਕੀਤਾ ਅਤੇ ਮੂਲ ਮੰਤਰ ਤੇ ਡਾਂਸ ਕਰਦੇ ਹੋਏ ਨਜ਼ਰ ਆਏ। ਸਟੇਜ਼ ਤੇ ਬੈਠ ਸਾਜ ਵਜਾ ਰਹੇ ਕਲਾਕਾਰ ਅਤੇ ਡਾਂਸ ਕਰ ਰਹੀ ਲੜਕੀ ਚੋਂ ਕਿਸੇ ਨੇ ਵੀ ਸਿਰ ਨਹੀਂ ਢੱਕਿਆ ਅਤੇ ਉਪਰੋਂ ਗੁਰਬਾਣੀ ਤੇ ਡਾਂਸ ਵੀ ਕੀਤਾ।

Ram Nath kovind TweetRam Nath kovind Tweet

ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵੀਡੀਓ ਨੂੰ ਦੇਸ਼ ਦੇ ਰਾਸ਼ਰਪਤੀ ਦੇ ਫੇਸਬੁੱਕ ਪੇਜ਼ ਤੇ ਪਾਇਆ ਗਿਆ ਹੈ। ਗੁਰਬਾਣੀ ਦੇ ਹੋਏ ਇਸ ਨਿਰਾਦਰ ਨਾਲ ਸਿੱਖ ਭਾਈਚਾਰੇ ਚ ਰੋਸ ਉਠਣਾ ਸ਼ੁਰੂ ਹੋ ਗਿਆ ਹੈ। ਪਰ ਸਵਾਲ ਇਹ ਉਠਦਾ ਹੈ ਕਿ ਧਰਮ ਨਿਰਪੱਖ ਕਹਾਉਣ ਵਾਲੇ ਦੇਸ਼ ਦੇ ਪਹਿਲੇ ਨਾਗਰਿਕ ਨੂੰ ਹੀ ਇਸ ਦੇਸ਼ ਦੇ ਧਰਮਾਂ ਦੀ ਮਰਿਆਦਾ ਦਾ ਖ਼ਿਆਲ ਨਹੀਂ ਅਤੇ ਉਹਨਾਂ ਦੀ ਮੌਜੂਦਗੀ ਵਿਚ ਹੀ ਇੱਕ ਧਰਮ ਦੀ ਗੁਰਬਾਣੀ ਦਾ ਨਿਰਾਦਰ ਕੀਤਾ ਗਿਆ ਹੈ। ਫਿਲਹਾਲ ਇਸ ਮੁੱਦੇ ਤੇ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਕੀ ਕਰਦੀਆਂ ਨੇ ਦੇਖਣਯੋਗ ਹੋਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement