ਟੀ.ਵੀ. ਵੇਖ ਰਹੇ ਸਨ ਬੱਚੇ, ਅਚਾਨਕ ਹੋਇਆ ਧਮਾਕਾ, 3 ਬੱਚਿਆਂ ਦੀ ਮੌਤ
Published : Apr 3, 2019, 4:07 pm IST
Updated : Apr 3, 2019, 4:07 pm IST
SHARE ARTICLE
TV blast in Badaun
TV blast in Badaun

ਇਕ ਬੱਚੇ ਨੇ ਭੱਜ ਕੇ ਬਚਾਈ ਆਪਣੀ ਜਾਨ

ਲਖਨਊ : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਕਠੋਲੀ ਪਿੰਡ ਵਿਖੇ ਟੈਲੀਵਿਜ਼ਨ 'ਚ ਹੋਏ ਧਮਾਕੇ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਧਮਾਕੇ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ 'ਤੇ ਪੁੱਜੇ ਅਤੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਸੂਚਨਾ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਬੱਚਿਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਮੁਤਾਬਕ ਘਟਨਾ ਬਦਾਯੂੰ ਜ਼ਿਲ੍ਹੇ ਦੇ ਓਝਾਨੀ ਥਾਣੇ ਦੇ ਕੁਠੈਲੀ ਪਿੰਡ ਦੀ ਹੈ, ਜਿੱਥੇ ਇਕ ਹੀ ਪਰਿਵਾਰ ਦੇ ਬੱਚੇ ਦੇਰ ਰਾਤ ਬੈਠ ਕੇ ਟੀਵੀ ਵੇਖ ਰਹੇ ਸਨ। ਉਸੇ ਸਮੇਂ ਟੀਵੀ 'ਚ ਅੱਗ ਲੱਗ ਗਈ ਅਤੇ ਤੇਜ਼ ਧਮਾਕਾ ਹੋਇਆ। ਇਸ ਹਾਦਸੇ 'ਚ ਤਿੰਨ ਬੱਚਿਆਂ ਦੀ ਮੌਤ ਹੋ ਗਈ। ਇਕ ਬੱਚੇ ਨੇ ਭੱਜ ਕੇ ਆਪਣੀ ਜਾਨ ਬਚਾਈ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਘਰ ਅੰਦਰ ਕੋਈ ਨਹੀਂ ਸੀ। ਸਾਰੇ ਬਾਹਰ ਸੁੱਤੇ ਪਏ ਸਨ। ਸਿਵਲ ਲਾਈਨ ਦੇ ਥਾਣਾ ਮੁਖੀ ਓ.ਪੀ. ਗੌਤਮ ਮੁਤਾਬਕ ਬਦਾਯੂੰ ਜ਼ਿਲ੍ਹੇ ਦੇ ਕੁਠੈਲੀ ਪਿੰਡ 'ਚ ਜਿਹੜਾ ਹਾਦਸਾ ਵਾਪਰਿਆ, ਉਸ 'ਚ ਮਾਰੇ ਗਏ ਸਾਰੇ ਬੱਚੇ ਇਕ ਹੀ ਪਰਿਵਾਰ ਦੇ ਸਨ। ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਬੱਚਿਆਂ ਦੀ ਮੌਤ ਦਮ ਘੁਟਣ ਕਾਰਨ ਹੋਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement