
ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਤੇ ਪੁਲਿਸਮੁਲਾਜ਼ਮ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਰੋਹਤਕ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਕਾਰ ਹਰਿਆਣਾ ਵਿਚ ਵੀ ਭਾਜਪਾ ਦਾ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਵੱਧ ਰਿਹਾ ਹੈ। ਇਸ ਵਿਚਾਲੇ ਅੱਜ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਆਏ ਕਿਸਾਨਾਂ ਤੇ ਪੁਲਿਸ ਦਰਮਿਆਨ ਝੜਪ ਹੋ ਗਈ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਤੇ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
rohtak
ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਮਨੋਹਰ ਲਾਲ ਭਾਜਪਾ ਸੰਸਦ ਮੈਂਬਰ ਅਰਵਿੰਦ ਸ਼ਰਮਾ ਦੇ ਪਿਤਾ ਦੇ 17ਵੇਂ ਸਮਾਗਮ 'ਚ ਸ਼ਮੂਲੀਅਤ ਲਈ ਰੋਹਤਕ ਪਹੁੰਚੇ ਸਨ। ਇਸ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਦੀ ਫੇਰੀ ਖਿਲਾਫ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਸੀਐੱਮ ਖੱਟਰ ਪਹਿਲਾਂ ਤੋਂ ਤੈਅ ਕੀਤੇ ਹੈਲੀਪੈਡ ਦੀ ਬਜਾਏ ਦੂਜੇ ਹੈਲੀਪੈਡ 'ਤੇ ਉਤਰ ਕੇ ਸਮਾਗਮ 'ਚ ਪਹੁੰਚੇ ਇੱਥੇ ਵੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕੀਤਾ।
Manohar lal
ਇਸ ਤੋਂ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਾਏ ਸਨ। ਕਿਸਾਨਾਂ ਨੇ ਬੈਰੀਕਾਡ ਲੰਘਣੇ ਚਾਹੇ ਤਾਂ ਪੁਲੀਸ ਨੇ ਉਨ੍ਹਾਂ ’ਤੇ ਲਾਠੀਆਂ ਵਰ੍ਹਾਈਆਂ।