ਚੰਡੀਗੜ੍ਹ ਨੂੰ ਲੈ ਕੇ 2 ਸੂਬਿਆਂ ਵਿਚਾਲੇ ਤਕਰਾਰ, ਹੁਣ ਹਰਿਆਣਾ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
Published : Apr 3, 2022, 2:36 pm IST
Updated : Apr 3, 2022, 2:43 pm IST
SHARE ARTICLE
CM of Haryana and Punjab
CM of Haryana and Punjab

ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਹੋਣ ਤੋਂ ਬਾਅਦ ਸਿਆਸਤ ਗਰਮਾਈ, ਹਰਿਆਣਾ ਦੇ CM ਖੱਟਰ ਨੇ CM ਮਾਨ ਦੇ ਫ਼ੈਸਲੇ ਨੂੰ ਦੱਸਿਆ ਇੱਕ ਤਰਫ਼ਾ 

ਅੰਬਾਲਾ : ਚੰਡੀਗੜ੍ਹ 'ਤੇ ਅਧਿਕਾਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਟਕਰਾਅ ਵਧ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 5 ਅਪ੍ਰੈਲ ਨੂੰ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਜਿਸ ਵਿੱਚ ਚੰਡੀਗੜ੍ਹ ਸਬੰਧੀ ਪ੍ਰਸਤਾਵ ਪਾਸ ਕੀਤਾ ਜਾ ਸਕਦਾ ਹੈ।

Bhagwant Mann Bhagwant Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵੱਲੋਂ ਵਿਧਾਨ ਸਭਾ 'ਚ ਮਤਾ ਪਾਸ ਕਰਨ ਤੋਂ ਬਾਅਦ ਟਕਰਾਅ ਸ਼ੁਰੂ ਹੋ ਗਿਆ। ਜਿਸ ਵਿੱਚ ਮਾਨ ਸਰਕਾਰ ਨੇ ਕੇਂਦਰ ਤੋਂ ਚੰਡੀਗੜ੍ਹ ਪੂਰੀ ਤਰ੍ਹਾਂ ਪੰਜਾਬ ਨੂੰ ਦੇਣ ਲਈ ਕਿਹਾ ਹੈ।

Now Punjab doubly accountable on SYL canal : KhattarNow Punjab doubly accountable on SYL canal : Khattar

ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ 'ਤੇ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਖੱਟਰ ਸਰਕਾਰ 'ਤੇ ਦਬਾਅ ਵਧ ਗਿਆ ਹੈ। ਇਸ ਪ੍ਰਸਤਾਵ ਦੇ ਵਿਰੋਧ ਵਿਚ ਸਾਰੀਆਂ ਪਾਰਟੀਆਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੀਆਂ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਨਿਵਾਸ 'ਤੇ ਕੈਬਨਿਟ ਮੀਟਿੰਗ ਹੋਈ। ਜਿਸ ਵਿੱਚ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ। 

Bhagwant MannBhagwant Mann

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਫ਼ੈਸਲੇ ਨੂੰ ਇੱਕ ਤਰਫਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਹਰ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ। ਅਜਿਹਾ ਇਕਪਾਸੜ ਫ਼ੈਸਲਾ ਲੈਣਾ ਨਿੰਦਣਯੋਗ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਹਰਿਆਣਾ ਤੋਂ ਮਾਫੀ ਮੰਗਣੀ ਚਾਹੀਦੀ ਹੈ। ਲੋਕਤੰਤਰ ਵਿੱਚ ਅਜਿਹੇ ਫ਼ੈਸਲਿਆਂ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ ਅਤੇ ਰਹੇਗਾ। ਇਸ ਤੋਂ ਇਲਾਵਾ ਵੀ ਕਈ ਮੁੱਦੇ ਹਨ ਜਿਨ੍ਹਾਂ 'ਤੇ ਚਰਚਾ ਹੋਣੀ ਚਾਹੀਦੀ ਹੈ।

ChandigarhChandigarh

ਚੰਡੀਗੜ੍ਹ ਹੀ ਨਹੀਂ ਬਲਕਿ ਹਿੰਦੀ ਭਾਸ਼ੀ ਇਲਾਕਾ ਅਤੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇਣ ਦਾ ਮੁੱਦਾ ਵੀ ਹਰਿਆਣਾ ਵਿਧਾਨ ਸਭਾ ਵਿੱਚ ਉਠ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਵਿੱਚ ਐਸਵਾਈਐਲ ਮੁੱਦਾ ਬਹੁਤ ਸੰਵੇਦਨਸ਼ੀਲ ਹੈ। ਖੱਟਰ ਨੇ ਇਹ ਵੀ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਪਾਣੀ ਰੋਕ ਕੇ ਦਿੱਲੀ ਵਿੱਚ ਮੰਗ ਰਿਹਾ ਹੈ। ਉਨ੍ਹਾਂ ਨੂੰ ਇਸ 'ਤੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

Amit ShahAmit Shah

ਚੰਡੀਗੜ੍ਹ 'ਤੇ ਅਧਿਕਾਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ 'ਚ ਕਾਫੀ ਹੰਗਾਮਾ ਹੋਇਆ ਹੈ। ਇਸ ਸਮੇਂ ਇਹ ਹੰਗਾਮਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਤੋਂ ਬਾਅਦ ਹੋਇਆ। ਸ਼ਾਹ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ। ਅਗਲੇ ਦਿਨ ਵੀ ਇਸ ਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ੇਸ਼ ਇਜਲਾਸ ਬੁਲਾ ਕੇ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਸੀ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement