ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ, ਖਟਕੜ ਟੋਲ 'ਤੇ ਭਾਜਪਾ ਵਰਕਰਾਂ ਨੂੰ ਘੇਰਿਆ 
Published : Apr 3, 2022, 4:41 pm IST
Updated : Apr 3, 2022, 4:41 pm IST
SHARE ARTICLE
Farmers Protest
Farmers Protest

5 ਅਪ੍ਰੈਲ ਨੂੰ ਨਾਰਨੌਂਦ 'ਚ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਪ੍ਰਸਤਾਵਿਤ ਪ੍ਰੋਗਰਾਮ ਦਾ ਵੀ ਕੀਤਾ ਜਾਵੇਗਾ ਵਿਰੋਧ 

 

ਜੀਂਦ - ਹਰਿਆਣਾ ਦੇ ਜੀਂਦ 'ਚ ਖ਼ਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਐਤਵਾਰ ਨੂੰ ਕਿਸਾਨਾਂ ਨੇ ਖਟਕੜ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਸਫੀਦੋਂ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰੈਲੀ 'ਚ ਹਿੱਸਾ ਲੈਣ ਜਾ ਰਹੇ ਭਾਜਪਾ ਵਰਕਰਾਂ ਨੂੰ ਟੋਲ 'ਤੇ ਰੋਕ ਲਿਆ ਅਤੇ ਉਨ੍ਹਾਂ ਕੋਲ ਭਾਜਪਾ ਦੇ ਝੰਡੇ ਲੈ ਕੇ ਉਹਨਾਂ ਨੂੰ ਅੱਗ ਲਗਾ ਦਿੱਤੀ। 

file photo 

ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਖਟਕੜ ਟੋਲ 'ਤੇ ਖੇੜਾ ਖਾਪ ਦੇ ਮੁਖੀ ਸਤਬੀਰ ਪਹਿਲਵਾਨ ਨੇ ਐਲਾਨ ਕੀਤਾ ਕਿ 5 ਅਪ੍ਰੈਲ ਨੂੰ ਨਾਰਨੌਂਦ 'ਚ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਪ੍ਰਸਤਾਵਿਤ ਪ੍ਰੋਗਰਾਮ ਦਾ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਦੋਂ ਤੱਕ ਕਿਸਾਨਾਂ ਦੇ ਖਾਤੇ ਵਿਚ ਮੁਆਵਜ਼ੇ ਦੀ ਰਕਮ ਨਹੀਂ ਆਉਂਦੀ, ਉਦੋਂ ਤੱਕ ਟੋਲ ਵੀ ਮੁਫ਼ਤ ਰੱਖਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਅਧਿਕਾਰੀਆਂ ਵੱਲੋਂ ਮੁਆਵਜ਼ੇ ਸਬੰਧੀ ਸਿਰਫ਼ ਭਰੋਸਾ ਹੀ ਦਿੱਤਾ ਜਾ ਰਿਹਾ ਹੈ ਪਰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਸ਼ਨੀਵਾਰ ਨੂੰ ਹੀ ਖਟਕੜ ਟੋਲ 'ਤੇ ਧਰਨਾ ਦਿੱਤਾ ਗਿਆ ਅਤੇ ਐਲਾਨ ਕੀਤਾ ਗਿਆ ਕਿ ਜੇਕਰ ਉਨ੍ਹਾਂ ਦੇ ਖਾਤਿਆਂ 'ਚ ਮੁਆਵਜ਼ੇ ਦੀ ਰਾਸ਼ੀ ਨਾ ਆਈ ਤਾਂ 3 ਅਪ੍ਰੈਲ ਨੂੰ ਟੋਲ ਫਰੀ ਕਰ ਦਿੱਤਾ ਜਾਵੇਗਾ। ਇਸ ਫੈਸਲੇ 'ਤੇ ਕਾਰਵਾਈ ਕਰਦੇ ਹੋਏ ਐਤਵਾਰ ਨੂੰ ਖਟਕੜ ਟੋਲ ਫਰੀ ਕਰ ਦਿੱਤਾ ਗਿਆ ਹੈ। 

Farmers Protest Farmers Protest

ਕਿਸਾਨ ਆਗੂ ਸਤਬੀਰ ਬਰਸੋਲਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਕਿਸਾਨਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਵਾਰ-ਵਾਰ ਗੁੰਮਰਾਹ ਕਰ ਰਿਹਾ ਹੈ। ਕਈ ਵਾਰ ਪ੍ਰਸ਼ਾਸਨ ਨੇ ਕਿਸਾਨਾਂ ਦੇ ਖਾਤੇ ਵਿਚ ਮੁਆਵਜ਼ਾ ਰਾਸ਼ੀ ਪਾਉਣ ਲਈ ਸਮਾਂ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾਰਨੌਂਦ ਵਿਚ 5 ਅਪ੍ਰੈਲ ਨੂੰ ਉਪ ਮੁੱਖ ਮੰਤਰੀ ਦੇ ਪ੍ਰਸਤਾਵਿਤ ਪ੍ਰੋਗਰਾਮ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਨਾਰਨੌਂਦ ਦੇ ਚਾਰੇ ਪਾਸੇ ਨਾਕੇ ਲਾਏ ਜਾਣਗੇ।

ਜੀਂਦ ਤੋਂ ਨਾਰਨੌਲ ਰੋਡ ਨੂੰ ਜਾਂਦੀ ਭੈਣੀ ਹਮੀਰਪੁਰ ’ਤੇ ਨਾਕਾ ਲਾਇਆ ਜਾਵੇਗਾ। ਇਸੇ ਤਰ੍ਹਾਂ ਜਿਵੇਂ ਹੀ ਖੰਡਾ-ਪਟਵਾਰ ਰੋਡ ਨਰਨੌਂਦ ਨਹਿਰ ’ਤੇ ਦਾਖਲ ਹੁੰਦੀ ਹੈ ਤਾਂ ਬੁਡਾਣ ਤੋਂ ਮਾਜਰਾ ਪਿਆਉ, ਉਚਾਨਾ ਰੋਡ ’ਤੇ ਨਹਿਰ ’ਤੇ ਬਣੇ ਪੁਲ ’ਤੇ ਭੱਠਾ ਨੇੜੇ ਨਾਕਾ ਲਾਇਆ ਜਾਵੇਗਾ। ਇੱਥੇ ਕਿਸਾਨਾਂ ਦੀਆਂ ਟੀਮਾਂ ਨਾਕੇ ਲਗਾਉਣਗੀਆਂ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਜਲਦੀ ਤੋਂ ਜਲਦੀ ਉਨ੍ਹਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾਣ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement