ਪਹਿਲਾਂ ਪੰਜਾਬ ਪਾਣੀ ਤੇ ਹਿੰਦੀ ਬੋਲਦੇ ਇਲਾਕੇ ਵਾਪਸ ਕਰੇ ਬਾਕੀ ਮੁੱਦਿਆਂ 'ਤੇ ਫਿਰ ਗੱਲ ਕਰਾਂਗੇ - ਖੱਟਰ 
Published : Apr 3, 2022, 7:06 pm IST
Updated : Apr 3, 2022, 7:06 pm IST
SHARE ARTICLE
Manohar Lal Khattar
Manohar Lal Khattar

ਹਰਿਆਣਾ ਸਰਕਾਰ ਨੇ 5 ਅਪ੍ਰੈਲ ਨੂੰ ਬੁਲਾਇਆ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

 

ਚੰਡੀਗੜ੍ਹ: ਚੰਡੀਗੜ੍ਹ ਦਾ ਮਾਮਲਾ ਹੁਣ ਦਿਨੋ ਦਿਨ ਭਖਦਾ ਹੀ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਫਿਰ ਬਿਆਨ ਦਿੱਤਾ ਹੈ ਤੇ ਕਿਹਾ ਹੈ ਕਿ ਨਵ-ਨਿਯੁਕਤ ਮੁੱਖ ਮੰਤਰੀ ਨੂੰ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਾਅਵਾ ਕਰਨ ਤੋਂ ਪਹਿਲਾਂ ਹਰਿਆਣਾ ਦੇ 400 ਹਿੰਦੀ ਬੋਲਣ ਵਾਲੇ ਪਿੰਡ ਅਤੇ ਹਰਿਆਣਾ ਦੇ ਪਾਣੀ ਨੂੰ ਵਾਪਸ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਹਿਲਾਂ ਪੰਜਾਬ ਹਰਿਆਣਾ ਨਾਲ ਇਹ ਮੁੱਦੇ ਹੱਲ ਕਰੇ ਉਸ ਤੋਂ ਬਾਅਦ ਉਹ ਕਿਸੇ ਹੋਰ ਮੁੱਦੇ 'ਤੇ ਗੱਲ ਕਰਨਗੇ। 

Manohar Lal KhattarManohar Lal Khattar

ਦੱਸ ਦਈਏ ਕਿ ਮਨਹੋਰ ਲਾਲ ਖੱਟੜ ਨੇ ਬੀਤੇ ਦਿਨ ਵੀ ਇਹ ਬਿਆਨ ਦਿੱਤਾ ਸੀ ਕਿ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਬਣਿਆ ਰਹੇਗਾ। ਚੰਡੀਗੜ੍ਹ ਤੋਂ ਇਲਾਵਾ ਦੋਵਾਂ ਰਾਜਾਂ ਕੋਲ ਹੋਰ ਵੀ ਕਈ ਮੁੱਦੇ ਚਰਚਾ ਲਈ ਹਨ। ਉਹਨਾਂ ਕਿਹਾ ਸੀ ਕਿ ਅਜਿਹੇ ਬਹੁਤ ਸਾਰੇ ਮੁੱਦੇ ਹਨ ਜਿਨ੍ਹਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਂਦਾ ਹੈ।

Arvind KejriwalArvind Kejriwal

SYL ਦਾ ਮੁੱਦਾ ਹੈ, ਹਰਿਆਣਾ ਨੂੰ ਅਜੇ ਤੱਕ ਹਿੰਦੀ ਬੋਲਣ ਵਾਲਾ ਇਲਾਕਾ ਨਹੀਂ ਮਿਲਿਆ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਹਰਿਆਣਾ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਸੀਐਮ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਇਸ 'ਤੇ ਨਿੰਦਾ ਕਰਨੀ ਚਾਹੀਦੀ ਹੈ। ਮੈਂ ਅਰਵਿੰਦ ਕੇਜਰੀਵਾਲ ਤੋਂ ਜਵਾਬ ਚਾਹੁੰਦਾ ਹਾਂ, ਇੱਕ ਪਾਸੇ ਅਸੀਂ ਪੰਜਾਬ ਦਾ ਪਾਣੀ ਰੱਖਦੇ ਹਾਂ ਅਤੇ ਦਿੱਲੀ ਵਿਚ ਪਾਣੀ ਮੰਗਦੇ ਹਾਂ। ਇਸ ਬਾਰੇ ਸਥਿਤੀ ਸਪਸ਼ਟ ਕਰੋ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਬਾ ਵਿਚ ਚੰਡੀਗੜ੍ਹ 'ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਖਿਲਾਫ਼ ਮਤਾ ਪਾਸ ਕੀਤਾ ਗਿਆ ਹੈ ਜਿਸ ਤੋਂ ਬਾਅਦ ਅੱਜ ਹਰਿਆਣਾ ਸਰਕਾਰ ਨੇ ਵੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਹੈ। 
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement