ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਾ ਕੇ ਆਮ ਲੋਕਾਂ ਨਾਲ ‘ਧੋਖਾ’ ਕਰ ਰਹੀ ਹੈ ਮੋਦੀ ਸਰਕਾਰ : ਹਰਪਾਲ ਚੀਮਾ 
Published : Apr 3, 2022, 4:21 pm IST
Updated : Apr 3, 2022, 4:22 pm IST
SHARE ARTICLE
Cabinet Minister Harpal Cheema
Cabinet Minister Harpal Cheema

ਕਿਹਾ- ਮਹਿੰਗਾਈ ਨਾਲ ਪ੍ਰੇਸ਼ਾਨ ਆਮ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਹੋਰ ਲੁੱਟ ਰਹੀ ਹੈ ਮੋਦੀ ਸਰਕਾਰ: ਹਰਪਾਲ ਸਿੰਘ ਚੀਮਾ

-ਆਮ ਲੋਕਾਂ ਨੂੰ ਕੰਗਾਲ ਕਰਕੇ ਆਪਣੇ ਕਾਰਪੋਰੇਟ ਮਿਤਰਾਂ ਦੀਆਂ ਜੇਬਾਂ ਭਰਦੇ ਨੇ ਪ੍ਰਧਾਨ ਮੰਤਰੀ: ਹਰਪਾਲ ਸਿੰਘ ਚੀਮਾ
- ਪ੍ਰਧਾਨ ਮੰਤਰੀ ਮੋਦੀ ਭੁੱਲ ਗਏ ਕਿ ਜਿਹੜੇ ਲੋਕ ਕੁਰਸੀ ’ਤੇ ਬੈਠਾਉਂਦੇ ਹਨ, ਉਹ ਕੁਰਸੀ ਤੋਂ ਉਤਾਰ ਵੀ ਦਿੰਦੇ ਹਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ :
ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾ ਦੇ ਨਤੀਜੇ ਆਉਣ ਤੋਂ ਬਾਅਦ ਤੇਲ ਕੰਪਨੀਆਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ 11ਵੇਂ ਦਿਨ ਵਾਧਾ ਕਰਨ ’ਤੇ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਦੀ ਸਖਤ ਅਲੋਚਨਾ ਕੀਤੀ ਹੈ ਅਤੇ ਕੀਮਤਾਂ ਦੇ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Petrol price hiked 30 paise, diesel up 35 paise; sixth increase in 7 daysPetrol price hike 

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾ ਦੇ ਨਤੀਜਿਆਂ ਤੋਂ ਠੀਕ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਮੋਦੀ ਸਰਕਾਰ ਦੇਸ਼ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ।

PM ModiPM Modi

ਚੀਮਾ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮੋਦੀ ਸਰਕਾਰ ਆਮ ਲੋਕਾਂ ਨੂੰ ਕੰਗਾਲ ਕਰ ਰਹੀ ਹੈ ਅਤੇ ਉਸ ਪੈਸੇ ਨਾਲ ਆਪਣੇ ਕਾਰਪੋਰੇਟ ਮਿੱਤਰਾਂ ਦੀਆਂ ਜੇਬਾਂ ਭਰ ਰਹੀ ਹੈ। ਦੇਸ਼ ਦੇ ਆਮ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਕਰੋੜਾਂ ਲੋਕ ਆਪਣੀਆਂ ਅਹਿਮ ਜ਼ਰੂਰਤਾਂ ਵੀ ਪੂਰੀਆਂ ਨਹੀਂ ਕਰ ਪਾ ਰਹੇ। ਪਰ ਬੇਹੱਦ ਦੁੱਖ ਦੀ ਗੱਲ ਹੈ ਕਿ ਅਜਿਹੇ ਸਮੇਂ ’ਚ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ ਦੀ ਪ੍ਰੇਸ਼ਾਨੀ ਵਧਾ ਰਹੀ ਹੈ। 

Harpal Singh CheemaHarpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਦੇਸ਼ ਕਿਸੇ ਵੀ ਤਰਾਂ ਲੋਕਾਂ ਦਾ ਬੇਵਕੂਫ਼ ਬਣਾ ਕੇ ਚੋਣ ਜਿੱਤਣਾ ਹੈ। ਸਿਰਫ਼ ਆਪਣੇ ਚੋਣਾਵੀਂ ਭਾਸ਼ਣਾਂ ਵਿੱਚ ਹੀ ਉਹ ਲੋਕ ਭਲਾਈ ਦੀਆਂ ਗੱਲਾਂ ਕਰਦੇ ਹਨ। ਵਿਧਾਨ ਸਭਾ ਚੋਣਾ ਦੌਰਾਨ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਤੇਲ ਕੰਪਨੀਆਂ ’ਤੇ ਕੀਮਤਾਂ ਨਾ ਵਧਾਉਣ ਦਾ ਦਬਾਅ ਪਾਇਆ ਅਤੇ ਇਸ ਦਾ ਚੋਣਾ ’ਚ ਲਾਭ ਚੁਕਿਆ। ਹੁਣ ਚੋਣ ਨਤੀਜੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਆਪਣਾ ਅਸਲੀ ਰੰਗ ਦਿਖਾ ਰਹੇ ਹਨ।

 Narendra ModiPM Narendra Modi

ਚੀਮਾ ਨੇ ਕਿਹਾ ਕਿ ਮਹਿੰਗਾਈ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਮੋਦੀ ਸਰਕਾਰ ਮਹਿੰਗਾਈ ਨੂੰ ਇਤਿਹਾਸਕ ਰੂਪ ਵਿੱਚ ਵਧਾ ਰਹੀ ਹੈ ਅਤੇ ਲੋਕਾਂ ਨੂੰ ਆਪਸ ’ਚ ਲੜਾ ਕੇ ਮਹਿੰਗਾਈ ਦੇ ਮੁੱਦੇ ਤੋਂ ਭਟਕਾ ਰਹੀ ਹੈ। ਉਨਾਂ ਕਿਹਾ ਕਿ ਸ਼ਾਇਦ ਪ੍ਰਧਾਨ ਮੰਤਰੀ ਮੋਦੀ ਇਹ ਭੁੱਲ ਰਹੇ ਹਨ ਕਿ ਜਿਹੜੇ ਲੋਕ ਕੁਰਸੀ ’ਤੇ ਬੈਠਾ ਦਿੰਦੇ ਹਨ, ਉਹ ਕੁਰਸੀ ਤੋਂ ਉਤਾਰਨਾ ਵੀ ਜਾਣਦੇ ਹਨ। ਚਲਾਕੀ ਅਤੇ ਚਾਲਬਾਜੀ ਨਾਲ ਲੋਕਾਂ ਨੂੰ ਜ਼ਿਆਦਾ ਦਿਨਾਂ ਤੱਕ ਬੇਵਕੂਫ ਨਹੀਂ ਬਣਾਇਆ ਜਾ ਸਕਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement