ਸ੍ਰੀਲੰਕਾ ਨੇਵੀ ਨੇ 12 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ, ਇੱਕ ਕਿਸ਼ਤੀ ਵੀ ਹੋਈ ਜ਼ਬਤ 
Published : Apr 3, 2022, 3:34 pm IST
Updated : Apr 3, 2022, 3:34 pm IST
SHARE ARTICLE
Sri Lankan navy arrests 12 Indian fishermen
Sri Lankan navy arrests 12 Indian fishermen

ਸ੍ਰੀਲੰਕਾ ਦੀ ਜਲ ਸੈਨਾ ਨੇ ਰਾਮੇਸ਼ਵਰਮ ਤੋਂ 12 ਮਛੇਰਿਆਂ ਨੂੰ ਆਪਣੇ ਖੇਤਰ 'ਚ ਮੱਛੀਆਂ ਫੜਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ।

ਚੇਨਈ : ਸ੍ਰੀਲੰਕਾ ਦੀ ਜਲ ਸੈਨਾ ਨੇ ਰਾਮੇਸ਼ਵਰਮ ਤੋਂ 12 ਮਛੇਰਿਆਂ ਨੂੰ ਆਪਣੇ ਖੇਤਰ 'ਚ ਮੱਛੀਆਂ ਫੜਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਫ਼ੌਜ ਨੇ ਮਛੇਰਿਆਂ ਵੱਲੋਂ ਫੜੀ ਗਈ ਮੱਛੀ ਅਤੇ ਕਿਸ਼ਤੀ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਮਹੀਨੇ ਵਿੱਚ ਇਹ ਅੱਠਵੀਂ ਅਜਿਹੀ ਘਟਨਾ ਹੈ ਜਿਸ ਵਿੱਚ ਸ੍ਰੀਲੰਕਾ ਨੇ ਭਾਰਤੀ ਮਛੇਰਿਆਂ ਨੂੰ ਫੜਿਆ ਹੈ। ਕੁਝ ਦਿਨ ਪਹਿਲਾਂ 29 ਮਾਰਚ ਨੂੰ ਫ਼ੌਜ ਨੇ 16 ਮਛੇਰਿਆਂ ਨੂੰ ਫੜਿਆ ਸੀ।

FishermenFishermen

ਇਹ ਘਟਨਾ ਸ੍ਰੀਲੰਕਾ ਦੇ ਉੱਤਰੀ ਹਿੱਸੇ 'ਚ ਡੇਲਫਟ ਆਈਲੈਂਡ ਦੇ ਕੋਲ ਵਾਪਰੀ ਹੈ, ਇਸ ਟਾਪੂ 'ਤੇ ਕਾਫੀ ਮਾਤਰਾ 'ਚ ਮੱਛੀਆਂ ਪਾਈਆਂ ਜਾਂਦੀਆਂ ਹਨ, ਇਸ ਲਈ ਭਾਰਤੀ ਮਛੇਰੇ ਮੱਛੀਆਂ ਫੜਨ ਦੌਰਾਨ ਉੱਥੇ ਜਾਂਦੇ ਹਨ, ਜਿਨ੍ਹਾਂ ਨੂੰ ਕਈ ਵਾਰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਤਾਮਿਲਨਾਡੂ ਸਰਕਾਰ ਨੇ ਵੀ ਕਈ ਵਾਰ ਸ੍ਰੀਲੰਕਾ ਨਾਲ ਗੱਲ ਕੀਤੀ ਹੈ ਅਤੇ ਕੇਂਦਰ ਨੂੰ ਇਨ੍ਹਾਂ ਮਛੇਰਿਆਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਹੈ।

FishermenFishermen

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਰਵਰੀ 'ਚ ਵੀ ਸ੍ਰੀਲੰਕਾ ਦੀ ਜਲ ਸੈਨਾ ਨੇ 11 ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ੍ਰੀਲੰਕਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਪਰ ਸੁਣਵਾਈ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਕਿਸ਼ਤੀਆਂ ਛੱਡਣ ਦਾ ਮਾਮਲਾ ਵੀ ਅਦਾਲਤ ਵਿੱਚ ਵਿਚਾਰ ਅਧੀਨ ਹੈ।

JaishankarJaishankar

ਦੂਜੇ ਪਾਸੇ ਸ੍ਰੀਲੰਕਾ ਦੀ ਜਲ ਸੈਨਾ ਨੇ ਮਾਰਚ ਮਹੀਨੇ ਵਿੱਚ ਹੀ 50 ਤੋਂ ਵੱਧ ਭਾਰਤੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਾਮਿਲਨਾਡੂ ਵਿੱਚ ਮਛੇਰੇ ਵੀ ਕਈ ਵਾਰ ਆਪਣੇ ਸਾਥੀ ਲੋਕਾਂ ਨੂੰ ਛੁਡਾਉਣ ਲਈ ਹੜਤਾਲ ਕਰ ਚੁੱਕੇ ਹਨ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕੁਝ ਸਮਾਂ ਪਹਿਲਾਂ ਸ੍ਰੀਲੰਕਾ ਦੇ ਵਿਦੇਸ਼ ਮੰਤਰੀ ਜੀਐੱਲ ਪੀਰਿਸ ਕੋਲ ਭਾਰਤੀ ਮਛੇਰਿਆਂ ਦੀ ਗ੍ਰਿਫ਼ਤਾਰੀ ਦਾ ਮੁੱਦਾ ਚੁੱਕਿਆ ਸੀ। ਦੱਸ ਦੇਈਏ ਕਿ ਭਾਰਤ ਦੌਰੇ 'ਤੇ ਆਏ ਸ੍ਰੀਲੰਕਾ ਦੇ ਮੰਤਰੀ  ਸਾਹਮਣੇ ਇਹ ਮਾਮਲਾ ਚੁੱਕਿਆ ਗਿਆ ਸੀ।
 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement