ਰੇਲਗੱਡੀ 'ਚ ਯਾਤਰੀ ਨੇ ਦੂਜੇ ਯਾਤਰੀ ਨੂੰ ਲਗਾਈ ਅੱਗ, ਔਰਤ ਅਤੇ ਬੱਚੇ ਸਮੇਤ 3 ਦੀ ਮੌਤ

By : KOMALJEET

Published : Apr 3, 2023, 1:40 pm IST
Updated : Apr 3, 2023, 2:17 pm IST
SHARE ARTICLE
Representational Image
Representational Image

ਡੱਬੇ ਵਿੱਚ ਚੜ੍ਹਨ ਨੂੰ ਲੈ ਕੇ ਹੋਇਆ ਸੀ ਝਗੜਾ 

ਕੇਰਲ: ਕੇਰਲ ਦੇ ਕੋਝੀਕੋਡ 'ਚ ਐਤਵਾਰ ਨੂੰ ਰੇਲਗੱਡੀ 'ਚ ਚੜ੍ਹਨ ਨੂੰ ਲੈ ਕੇ ਦੋ ਯਾਤਰੀਆਂ ਵਿਚਾਲੇ ਝਗੜਾ ਹੋ ਗਿਆ। ਇਕ ਯਾਤਰੀ ਨੇ ਦੂਜੇ ਯਾਤਰੀ 'ਤੇ ਪੈਟਰੋਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ। ਇਸ ਘਟਨਾ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 9 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਬੀਤੀ ਦੇਰ ਰਾਤ ਇਲਾਥੁਰ ਰੇਲਵੇ ਸਟੇਸ਼ਨ 'ਤੇ ਪਟੜੀ ਤੋਂ ਇੱਕ ਔਰਤ, ਬੱਚੇ ਸਮੇਤ ਤਿੰਨ ਦੀ ਮੌਤ ਹੋ ਗਈ ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ।

ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਉਸ ਖਿਲਾਫ ਮਾਮਲਾ ਦਰਜ ਕਰ ਕੇ ਉਸਦੀ ਭਾਲ ਕੀਤੀ ਜਾ ਰਹੀ ਹੈ। ਰਹਿਮਤ, ਉਸ ਦੀ ਭੈਣ ਅਤੇ ਉਨ੍ਹਾਂ ਦੀ ਦੋ ਸਾਲਾ ਧੀ, ਸਾਰੇ ਵਾਸੀ ਮੱਤਨੂਰ, ਘਟਨਾ ਵਿੱਚ ਮਾਰੇ ਗਏ ਸਨ। ਥਲਸੇਰੀ ਦੇ ਅਨਿਲ ਕੁਮਾਰ, ਉਨ੍ਹਾਂ ਦੀ ਪਤਨੀ ਸਾਜੀਸ਼ਾ, ਉਨ੍ਹਾਂ ਦਾ ਬੇਟਾ ਅਦਵੈਤ, ਕੰਨੂਰ ਦੀ ਰੂਬੀ ਅਤੇ ਤ੍ਰਿਸੂਰ ਦੇ ਰਾਜਕੁਮਾਰ ਜ਼ਖਮੀ ਹੋ ਗਏ ਹਨ। ਇਨ੍ਹਾਂ ਲੋਕਾਂ ਨੂੰ ਕੋਝੀਕੋਡ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਨਿਲਾਮ ਹੋਵੇਗੀ ਫਲੈਟਾਂ ਦਾ ਕਬਜ਼ਾ ਨਾ ਦੇਣ ਵਾਲੇ ਸਮਰ ਅਸਟੇਟ ਦੀ ਜਾਇਦਾਦ, ਫਲੈਟਾਂ ਤੋਂ ਕਰੋੜਾਂ ਰੁਪਏ ਵਸੂਲਣ ਮਗਰੋਂ ਵੀ ਨਹੀਂ ਦਿੱਤਾ ਗਿਆ ਕਬਜ਼ਾ 

ਅੱਗ ਲੱਗਣ ਤੋਂ ਬਾਅਦ ਹੋਰ ਯਾਤਰੀਆਂ ਨੇ ਚੇਨ ਖਿੱਚ ਕੇ ਟਰੇਨ ਨੂੰ ਰੋਕਿਆ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ 9:45 'ਤੇ ਅਲਾਪੁਝਾ-ਕੰਨੂਰ ਐਗਜ਼ੀਕਿਊਟਿਵ ਐਕਸਪ੍ਰੈੱਸ 'ਚ ਵਾਪਰੀ। ਜਿਵੇਂ ਹੀ ਰੇਲਗੱਡੀ ਕੋਝੀਕੋਡ ਪਾਰ ਕੀਤੀ, ਦੋ ਲੋਕਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਇੱਕ ਵਿਅਕਤੀ ਨੇ ਦੂਜੇ ਯਾਤਰੀ ਨੂੰ ਅੱਗ ਲਗਾ ਦਿੱਤੀ। ਇਸ ਕਾਰਨ ਹੋਰ ਯਾਤਰੀਆਂ ਨੇ ਚੇਨ ਖਿੱਚ ਕੇ ਟਰੇਨ ਨੂੰ ਰੋਕਿਆ ਅਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਰੇਲਵੇ ਪਟੜੀ 'ਤੇ ਪਈਆਂ ਸਨ।

ਯਾਤਰੀਆਂ ਨੇ ਪੁਲਿਸ ਨੂੰ ਦੱਸਿਆ ਕਿ ਟਰੇਨ 'ਚੋਂ ਇਕ ਔਰਤ ਅਤੇ ਇਕ ਬੱਚਾ ਲਾਪਤਾ ਹਨ। ਜਦੋਂ ਪੁਲਿਸ ਨੇ ਦੋਵਾਂ ਦੀ ਭਾਲ ਸ਼ੁਰੂ ਕੀਤੀ ਤਾਂ ਇਲਾਥੁਰ ਰੇਲਵੇ ਸਟੇਸ਼ਨ ਦੀ ਪਟੜੀ 'ਤੇ ਔਰਤ, ਬੱਚੇ ਅਤੇ ਇਕ ਆਦਮੀ ਦੀਆਂ ਲਾਸ਼ਾਂ ਮਿਲੀਆਂ | ਪੁਲਿਸ ਨੂੰ ਸ਼ੱਕ ਹੈ ਕਿ ਜਾਂ ਤਾਂ ਉਸ ਨੇ ਅੱਗ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਜਾਂ ਟਰੇਨ ਤੋਂ ਡਿੱਗ ਗਿਆ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਫੜਨ ਲਈ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Kerala

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement