
'ਆਪ' ਆਗੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ ਗਈ
ਨਵੀਂ ਦਿੱਲੀ: ਸੀਬੀਆਈ ਨੇ ਅੱਜ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਹੈ। 'ਆਪ' ਆਗੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ ਗਈ ਹੈ। ‘ਆਪ’ ਆਗੂ ਨੂੰ ਦੁਪਹਿਰ 2 ਵਜੇ ਪੇਸ਼ ਕੀਤਾ ਗਿਆ। ਦਰਅਸਲ 'ਆਪ' ਨੇਤਾ ਸਿਸੋਦੀਆ 'ਤੇ ਦਿੱਲੀ ਦੀ ਨਵੀਂ ਸ਼ਰਾਬ ਨੀਤੀ 'ਚ ਭ੍ਰਿਸ਼ਟਾਚਾਰ ਦੇ ਇਲਜ਼ਾਮ ਹਨ।
ਇਹ ਵੀ ਪੜ੍ਹੋ: ਝਾਰਖੰਡ 'ਚ ਮੁਕਾਬਲੇ ਦੌਰਾਨ 5 ਨਕਸਲੀ ਢੇਰ
ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਲੰਬੇ ਸਮੇਂ ਤੋਂ ਟਕਰਾਅ ਚੱਲ ਰਿਹਾ ਹੈ। ਸੀਬੀਆਈ ਨੇ ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਆਬਕਾਰੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ, ਜਿਸ ਵਿਚ ਸਿਸੋਦੀਆ ਨਿਆਂਇਕ ਹਿਰਾਸਤ ਵਿਚ ਹੈ, ਅਹਿਮ ਪੜਾਅ 'ਤੇ ਹੈ। ਸਿਸੋਦੀਆ ਨੂੰ ਸੀਬੀਆਈ ਨੇ ਆਬਕਾਰੀ ਮਾਮਲੇ ਵਿਚ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀ ਕਾਂਡ ਮਾਮਲਾ: ਵੀਰਵਾਰ ਨੂੰ SIT ਨਾਲ ਕੇਸ ਸਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ ਲੋਕ
ਸੀਬੀਆਈ ਦੇ ਨਾਲ-ਨਾਲ ਉਹ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਦਾ ਵੀ ਸਾਹਮਣਾ ਕਰ ਰਹੇ ਹਨ। ਸੀਬੀਆਈ ਦੀ ਦਲੀਲ ਤੋਂ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹੇਠਲੀ ਅਦਾਲਤ ਵਿਚ ਆਪਣੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਕਿਹਾ ਸੀ ਕਿ ਉਹਨਾਂ ਨੂੰ ਹਿਰਾਸਤ ਵਿਚ ਰੱਖਣ ਨਾਲ ਸੀਬੀਆਈ ਦਾ ਮਕਸਦ ਪੂਰਾ ਨਹੀਂ ਹੋਵੇਗਾ।