ਦਿੱਲੀ ਵਿੱਚ ਨਿਰਧਾਰਤ ਸਮੇਂ ਤੋਂ ਜ਼ਿਆਦਾ ਦਿਨ ਰਹੇ 28 ਵਿਦੇਸ਼ੀ ਨਾਗਰਿਕਾਂ ਨੂੰ ਕੀਤਾ ਡਿਪੋਰਟ

By : GAGANDEEP

Published : Apr 3, 2023, 9:15 am IST
Updated : Apr 3, 2023, 9:15 am IST
SHARE ARTICLE
photo
photo

ਇਸ ਸਾਲ ਹੁਣ ਤੱਕ ਕੁੱਲ 82 ਵਿਦੇਸ਼ੀ ਨਾਗਰਿਕਾਂ ਨੂੰ ਹਿਰਾਸਤ 'ਚ ਲੈ ਕੇ ਡਿਪੋਰਟ ਕੀਤਾ ਜਾ ਚੁੱਕਾ

 

 ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਕੁੱਲ 28 ਵਿਦੇਸ਼ੀ ਨਾਗਰਿਕਾਂ ਨੂੰ ਪਿਛਲੇ ਮਹੀਨੇ ਉਨ੍ਹਾਂ ਦੇ ਦੇਸ਼ ਵਾਪਸ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

 ਇਹ ਵੀ ਪੜ੍ਹੋ: ਲੱਖਾਂ ਦਾ ਲਾਲਚ ਦੇ ਕੇ ਨੌਜਵਾਨ ਦੀ ਕੱਢੀ ਕਿਡਨੀ, ਨਾ ਪੈਸੇ ਮਿਲੇ ਨਾ ਕਿਡਨੀ ਰਹੀ  

ਪੁਲਿਸ ਦੇ ਡਿਪਟੀ ਕਮਿਸ਼ਨਰ (ਦਵਾਰਕਾ) ਐਮ. ਹਰਸ਼ਵਰਧਨ ਨੇ ਕਿਹਾ ਕਿ ਇੱਕ ਪੁਲਿਸ ਟੀਮ ਨੂੰ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਦੀ ਪਛਾਣ ਕਰਨ ਦਾ ਕੰਮ ਸੌਂਪਿਆ ਗਿਆ ਸੀ ਜੋ ਸ਼ਹਿਰ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ। ਟੀਮ ਨੇ ਘੱਟੋ-ਘੱਟ 28 ਵਿਦੇਸ਼ੀ ਨਾਗਰਿਕਾਂ ਦੀ ਪਛਾਣ ਕੀਤੀ  ਜੋ ਦਿੱਲੀ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ, ਜਿਸ ਤੋਂ ਬਾਅਦ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

 ਇਹ ਵੀ ਪੜ੍ਹੋ: ਨਵਜੋਤ ਸਿੱਧੂ ਅੱਜ ਪੁੱਜਣਗੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ 

ਡੀਸੀਪੀ ਨੇ ਕਿਹਾ ਕਿ ਉਹ ਬਿਨਾਂ ਜਾਇਜ਼ ਵੀਜ਼ੇ ਦੇ ਭਾਰਤ ਵਿੱਚ ਜ਼ਿਆਦਾ ਸਮੇਂ ਲਈ ਠਹਿਰੇ ਪਾਏ ਗਏ। ਉਹਨਾਂ ਨੂੰ ਵਿਦੇਸ਼ੀ ਰਜਿਸਟ੍ਰੇਸ਼ਨ ਦਫਤਰ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਨੇ ਉਸ ਨੂੰ ਦੇਸ਼ ਨਿਕਾਲੇ ਦਾ ਹੁਕਮ ਦਿੱਤਾ। ਉਹਨਾਂ ਨੂੰ ਨਜ਼ਰਬੰਦੀ ਕੇਂਦਰ ਭੇਜ ਦਿੱਤਾ ਗਿਆ। ਇਸ ਸਾਲ ਹੁਣ ਤੱਕ ਕੁੱਲ 82 ਵਿਦੇਸ਼ੀ ਨਾਗਰਿਕਾਂ ਨੂੰ ਹਿਰਾਸਤ 'ਚ ਲੈ ਕੇ ਡਿਪੋਰਟ ਕੀਤਾ ਜਾ ਚੁੱਕਾ ਹੈ। ਇਹ ਵੀ ਦੱਸਣਯੋਗ ਹੈ ਕਿ 2022 ਵਿੱਚ ਕੁੱਲ 437 ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਨਿਕਾਲੇ ਲਈ ਭੇਜਿਆ ਗਿਆ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement