
'ਛੋਟ ਖ਼ਤਮ ਕਰਨਾ, ਬਜ਼ੁਰਗਾਂ ਦੀ ਪਰਵਾਹ ਨਾ ਕਰਨ ਦਾ ਸੰਦੇਸ਼'
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਵਾਰ ਦਿੱਲੀ ਦੇ ਮੁੱਖ ਮੰਤਰੀ ਨੇ ਬਜ਼ੁਰਗਾਂ ਨੂੰ ਰੇਲ ਯਾਤਰਾ 'ਚ ਦਿੱਤੀ ਗਈ ਛੋਟ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਛੋਟ ਨੂੰ ਖਤਮ ਕਰਨ ਨੂੰ ਮੰਦਭਾਗਾ ਦੱਸਿਆ। ਇਸ ਤੋਂ ਪਹਿਲਾਂ ਸੀਐਮ ਕੇਜਰੀਵਾਲ ਨੇ ਦਿੱਲੀ ਦੇ ਬਜਟ ਨੂੰ ਲੈ ਕੇ ਪੀਐਮ ਮੋਦੀ ਨੂੰ ਪੱਤਰ ਲਿਖਿਆ ਸੀ।
ਇਹ ਵੀ ਪੜ੍ਹੋ: ਬੱਚਿਆਂ ਨੂੰ ਸਕੂਲ ਪੜ੍ਹਾਉਣ ਜਾ ਰਹੇ ਆਧਿਆਪਕਾਂ ਦੀ ਗੱਡੀ ਉਤੇ ਡਿੱਗਿਆ ਸਫ਼ੈਦਾ
ਅਰਵਿੰਦ ਕੇਜਰੀਵਾਲ ਨੇ ਲਿਖਿਆ, "ਪਿਛਲੇ ਕਈ ਸਾਲਾਂ ਤੋਂ ਦੇਸ਼ ਦੇ ਬਜ਼ੁਰਗਾਂ ਨੂੰ ਰੇਲ ਯਾਤਰਾ 'ਚ 50 ਫੀਸਦੀ ਤੱਕ ਦੀ ਛੋਟ ਮਿਲ ਰਹੀ ਸੀ। ਦੇਸ਼ ਦੇ ਕਰੋੜਾਂ ਬਜ਼ੁਰਗਾਂ ਨੂੰ ਇਸ ਦਾ ਲਾਭ ਮਿਲ ਰਿਹਾ ਸੀ। ਤੁਹਾਡੀ ਸਰਕਾਰ ਨੇ ਇਸ ਛੋਟ ਨੂੰ ਖਤਮ ਕਰ ਦਿੱਤਾ, ਜੋ ਕਿ ਬਹੁਤ ਜ਼ਿਆਦਾ ਮੰਦਭਾਗਾ ਹੈ। ਹਾਲ ਹੀ ਵਿੱਚ ਲੋਕ ਸਭਾ ਵਿੱਚ ਤੁਹਾਡੀ ਸਰਕਾਰ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਰੇਲ ਯਾਤਰਾ ਵਿੱਚ ਦਿੱਤੀ ਜਾਣ ਵਾਲੀ ਰਿਆਇਤ ਬੰਦ ਕਰਕੇ ਸਾਲਾਨਾ 1600 ਕਰੋੜ ਰੁਪਏ ਦੀ ਬਚਤ ਕੀਤੀ ਜਾ ਰਹੀ ਹੈ।"
ਇਹ ਵੀ ਪੜ੍ਹੋ: ਪੁਲਿਸ ਦੀ ਅਣਗਹਿਲੀ ਕਾਰਨ ਵਿਅਕਤੀ ਨੇ ਜੇਲ੍ਹ 'ਚ ਕੱਟੇ 30 ਸਾਲ, ਹੁਣ ਹੋਵੇਗੀ ਰਿਹਾਈ
ਦਿੱਲੀ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ 'ਤੇ ਲਿਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਤਰੱਕੀ 'ਤੇ ਸਾਡੇ ਬਜ਼ੁਰਗਾਂ ਦਾ ਆਸ਼ੀਰਵਾਦ ਹੈ। ਉਨ੍ਹਾਂ ਦੇ ਆਸ਼ੀਰਵਾਦ ਤੋਂ ਬਿਨਾਂ ਕੋਈ ਵੀ ਵਿਅਕਤੀ, ਕੋਈ ਸਮਾਜ ਜਾਂ ਕੋਈ ਦੇਸ਼ ਤਰੱਕੀ ਨਹੀਂ ਕਰ ਸਕਦਾ। ਉਦਾਹਰਣ ਵਜੋਂ, ਦਿੱਲੀ ਵਿੱਚ, ਅਸੀਂ ਬਜ਼ੁਰਗਾਂ ਨੂੰ ਉਨ੍ਹਾਂ ਦੀ ਪਸੰਦ ਦੇ ਤੀਰਥ ਸਥਾਨਾਂ ਦੀ ਮੁਫਤ ਯਾਤਰਾ ਲਈ ਲੈ ਜਾਂਦੇ ਹਾਂ। ਇਸ ਨਾਲ ਬਜ਼ੁਰਗਾਂ ਨੂੰ ਖੁਸ਼ੀ ਮਿਲਦੀ ਹੈ। ਉਹ ਸਾਨੂੰ ਆਪਣੇ ਦਿਲ ਦੀਆਂ ਗਹਿਰਾਈਆਂ ਤੋਂ ਅਸੀਸ ਦਿੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਇਹ ਪੈਸੇ ਦੀ ਨਹੀਂ, ਨੀਅਤ ਦੀ ਗੱਲ ਹੈ।