ਖ਼ਬਰਾਂ |

ਤਾਜ਼ਾ |

Maharashtra Fire News: ਘਰ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜੇ ਪ੍ਰਵਾਰ ਦੇ 7 ਜੀਅ
Published : Apr 3, 2024, 7:43 pm IST
Updated : Apr 3, 2024, 7:43 pm IST
SHARE ARTICLE
Maharashtra house Fire News in punjabi
Maharashtra house Fire News in punjabi

Maharashtra Fire News: ਮ੍ਰਿਤਕਾ ਵਿਚ 2 ਮਾਸੂਮ ਬੱਚੇ ਵੀ ਸ਼ਾਮਲ

Maharashtra house Fire News in punjabi : ਮਹਾਰਾਸ਼ਟਰ ਦੇ ਸੰਭਾਜੀਨਗਰ ਦੇ ਛਾਉਣੀ ਖੇਤਰ ਵਿਚ ਇਕ ਤਿੰਨ ਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਕਾਰਨ ਇਕ ਹੀ ਪਰਿਵਾਰ ਦੇ ਸੱਤ ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਸਾਰੇ ਮ੍ਰਿਤਕ ਇੱਕੋ ਪਰਿਵਾਰ ਨਾਲ ਸਬੰਧਤ ਹਨ। ਇਨ੍ਹਾਂ ਵਿੱਚ ਦੋ ਮਾਸੂਮ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 3:30 ਵਜੇ ਘਰ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ: Lok Sabha Election- ਪੰਜਾਬ ‘ਚ ਇਸ ਵਾਰ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ-ਸਿਬਿਨ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਸੰਭਾਜੀਨਗਰ ਦੇ ਛਾਉਣੀ ਕੰਪਲੈਕਸ ਵਿਚ ਇਕ ਕੱਪੜੇ ਅਤੇ ਦਰਜ਼ੀ ਦੀ ਦੁਕਾਨ ਵਿੱਚ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗੇ ਤੇਜ਼ੀ ਨਾਲ ਫੈਲ ਗਈ ਤੇ ਇਮਾਰਤ ਦੀ ਤੀਜੀ ਮੰਜ਼ਿਲ ਤੱਕ ਫੈਲ ਗਈ। ਤਿੰਨੋਂ ਮੰਜ਼ਿਲਾਂ 'ਤੇ ਵੱਖ-ਵੱਖ ਪਰਿਵਾਰਾਂ ਦੇ ਲੋਕ ਰਹਿੰਦੇ ਹਨ। ਹੇਠਾਂ ਇੱਕ ਦੁਕਾਨ ਸੀ ਜਿੱਥੇ ਕੱਪੜੇ ਮਿਲਦੇ ਸਨ ਅਤੇ ਉਸ ਵਿੱਚ ਇੱਕ ਦਰਜ਼ੀ ਦੀ ਦੁਕਾਨ ਵੀ ਸੀ।

ਇਹ ਵੀ ਪੜ੍ਹੋ: Himachal news: ਸਟੇਜ 'ਤੇ ਨੱਚਦੇ-ਨੱਚਦੇ ਕਲਾਕਾਰ ਦੀ ਹੋਈ ਮੌਤ, ਮੂੰਹ ਵਿਚੋਂ ਨਿਕਲੀ ਚੱਗ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਅੱਗ ਦੀ ਲਪੇਟ ਵਿੱਚ ਆ ਕੇ ਇੱਕੋ ਪਰਿਵਾਰ ਦੇ ਇੱਕ ਮਾਂ, ਦੋ ਪੁੱਤਰ, ਦੋ ਨੂੰਹਾਂ ਅਤੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਪਹੁੰਚ ਗਈਆਂ। ਇਸ ਹਾਦਸੇ ਵਿੱਚ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਵੀ ਅੱਗ ਦੀ ਲਪੇਟ ਵਿਚ ਆ ਗਏ ਤੇ ਜ਼ਖ਼ਮੀ ਹੋ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Maharashtra house Fire News in punjabi , stay tuned to Rozana Spokesman)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement