School Bus Accident: ਪਿਕਨਿਕ ਤੋਂ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ; 4 ਦੀ ਹੋਈ ਮੌਤ
Published : Apr 3, 2024, 9:23 am IST
Updated : Apr 3, 2024, 9:23 am IST
SHARE ARTICLE
School Bus Accident
School Bus Accident

ਸਕੂਲ ਬੱਸ ਪਲਟਣ ਨਾਲ ਤਿੰਨ ਬੱਚਿਆਂ ਅਤੇ ਕੰਡਕਟਰ ਸਮੇਤ ਚਾਰ ਦੀ ਮੌਤ ਅਤੇ 32 ਜ਼ਖ਼ਮੀ

School Bus Accident: ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਦੇਵਾ ਥਾਣਾ ਖੇਤਰ ਦੇ ਪਿੰਡ ਸਲਾਰਪੁਰ ਨੇੜੇ ਮੰਗਲਵਾਰ ਸ਼ਾਮ ਲਖਨਊ ਵਿਚ ਪਿਕਨਿਕ ਤੋਂ ਪਰਤ ਰਹੇ ਵਿਦਿਆਰਥੀਆਂ ਨਾਲ ਭਰੀ ਇਕ ਸਕੂਲੀ ਬੱਸ ਪਲਟ ਜਾਣ ਕਾਰਨ ਤਿੰਨ ਬੱਚਿਆਂ ਅਤੇ ਇਕ ਕੰਡਕਟਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 32 ਬੱਚੇ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ।

ਪੁਲਿਸ ਅਨੁਸਾਰ ਇਹ ਹਾਦਸਾ ਇਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ, ਜਿਸ ਵਿਚ 12 ਤੋਂ 13 ਸਾਲ ਦੇ ਤਿੰਨ ਬੱਚੇ ਅਤੇ ਬੱਸ ਕੰਡਕਟਰ ਦੀ ਮੌਤ ਹੋ ਗਈ ਅਤੇ 32 ਬੱਚੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਚਾਰ ਬੱਚਿਆਂ ਨੂੰ ਲਖਨਊ ਦੇ ਇਕ ਉੱਚ ਦਰਜੇ ਦੇ ਮੈਡੀਕਲ ਇੰਸਟੀਚਿਊਟ ਵਿਚ ਭੇਜਿਆ ਗਿਆ ਹੈ।

ਵਧੀਕ ਪੁਲਿਸ ਸੁਪਰਡੈਂਟ (ਏਐਸਪੀ) ਅਖਿਲੇਸ਼ ਨਾਰਾਇਣ ਨੇ ਦਸਿਆ ਕਿ ਬੱਸ ਦੀ ਰਫ਼ਤਾਰ ਤੇਜ਼ ਸੀ ਅਤੇ ਇਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਬੱਸ ਪਲਟ ਗਈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ, ਜਿਸ 'ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ।

ਇਹ ਬੱਸ ਵਿਕਾਸ ਬਲਾਕ ਸੂਰਤਗੰਜ ਦੇ ਕੰਪੋਜ਼ਿਟ ਸਕੂਲ ਹਰਕਾ ਦੀ ਸੀ। ਸਕੂਲ ਦੇ ਵਿਦਿਆਰਥੀ ਇਕ ਬੱਸ ਵਿਚ ਪਿਕਨਿਕ ਮਨਾਉਣ ਲਈ ਲਖਨਊ ਗਏ ਹੋਏ ਸਨ। ਇਹ ਹਾਦਸਾ ਲਖਨਊ ਤੋਂ ਪਰਤਦੇ ਸਮੇਂ ਵਾਪਰਿਆ।

 (For more Punjabi news apart from school bus accident barabanki uttar pradesh news, stay tuned to Rozana Spokesman)

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

31 Oct 2024 8:24 AM

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ

31 Oct 2024 8:18 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

30 Oct 2024 9:36 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:19 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:17 AM
Advertisement