
ਕਿਹਾ, ਜੇਲ ਵਿਚ ਠੀਕ ਹੈ ਕੇਜਰੀਵਾਲ
Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਾਰ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਕ ਪਾਸੇ ਅੱਜ 'ਆਪ' ਆਗੂ ਅਤੇ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ 'ਚ ਦਾਅਵਾ ਕੀਤਾ ਕਿ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ।
ਇਸ ਦੇ ਨਾਲ ਹੀ ਤਿਹਾੜ ਜੇਲ ਪ੍ਰਸ਼ਾਸਨ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਸਪੱਸ਼ਟੀਕਰਨ ਦਿਤਾ ਹੈ। ਪ੍ਰਸ਼ਾਸਨ ਨੇ ਅਪਣੇ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਮੁੱਖ ਮੰਤਰੀ ਦੀ ਸਿਹਤ ਬਿਲਕੁਲ ਠੀਕ ਹੈ।
ਤਿਹਾੜ ਜੇਲ ਪ੍ਰਸ਼ਾਸਨ ਨੇ ਅਪਣੇ ਸਪੱਸ਼ਟੀਕਰਨ ਵਿਚ ਕਿਹਾ ਹੈ ਕਿ ਜਦੋਂ ਮੁੱਖ ਮੰਤਰੀ ਕੇਜਰੀਵਾਲ 1 ਅਪ੍ਰੈਲ ਨੂੰ ਜੇਲ ਵਿਚ ਆਏ ਸਨ ਤਾਂ ਦੋ ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ ਸੀ, ਉਸ ਸਮੇਂ ਸੱਭ ਸਹੀ ਸੀ। ਜੇਲ ਪ੍ਰਸ਼ਾਸਨ ਨੇ ਅੱਗੇ ਦਸਿਆ ਕਿ ਜੇਲ ਆਉਣ ਤੋਂ ਲੈ ਕੇ ਹੁਣ ਤਕ ਕੇਜਰੀਵਾਲ ਦਾ ਭਾਰ 65 ਕਿਲੋ ਬਰਕਰਾਰ ਹੈ। ਉਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ ਘਰ ਦਾ ਹੀ ਖਾਣਾ ਦਿਤਾ ਜਾ ਰਿਹਾ ਹੈ।
(For more Punjabi news apart from Tihar jail counters AAP's claims on Arvind Kejriwal's weight, stay tuned to Rozana Spokesman)