
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਲੁਧਿਆਣਾ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ।
ਲੁਧਿਆਣਾ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਅੱਜ ਲੁਧਿਆਣਾ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਹ ਜੰਮ ਕੇ ਸ਼੍ਰੋਮਣੀ ਅਕਾਲੀ ਦਲ ਤੇ ਬਰਸੇ। ਸਰਨਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਲੜਾਈ ਬਾਦਲਾਂ ਦੇ ਵਿਰੁੱਧ ਹੈ ਜਿਨ੍ਹਾਂ ਨੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਹੈ।
Paramjeet Singh Sarna
ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਲਈ ਪੰਜਾਬ ਵਿਚ ਜਿੱਥੇ ਲੋੜ ਪਈ ਉੱਥੋਂ ਪ੍ਰਚਾਰ ਕਰਨਗੇ। ਇਸ ਮੌਕੇ ਸਰਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਦੀਆਂ ਨੀਤੀਆਂ ਦੇ ਵਿਰੁੱਧ ਆਪਣੀ ਭੜਾਸ ਕੱਢੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਉਹ ਲੋੜ ਪੈਣ ਤੇ ਵੱਖ ਵੱਖ ਹਲਕਿਆਂ ਚ ਜਾ ਕੇ ਲੋਕ ਸਭਾ ਚੋਣਾਂ ਲਈ ਬਾਦਲਾਂ ਵਿਰੁੱਧ ਪ੍ਰਚਾਰ ਵੀ ਕਰਨਗੇ।
SAD
1984 ਸਿੱਖ ਨਸਲਕੁਸ਼ੀ ‘ਚ ਕਾਂਗਰਸ ਦਾ ਹੱਥ ਹੋਣ ਸਬੰਧੀ ਪੁੱਛੇ ਗਏ ਸਵਾਲਾਂ ਤੇ ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਕੀਤੀ ਗਈ ਬੇਅਦਬੀ ਦੇ ਸਾਹਮਣੇ 1984 ਦਾ ਮੁੱਦਾ ਵੀ ਛੋਟਾ ਪੈ ਗਿਆ ਹੈ। ਸਰਨਾ ਨੇ ਕਿਹਾ ਕਿ ਉਹ ਬਾਦਲਾਂ ਨੂੰ ਹਰਾਉਣ ਲਈ ਸਿੱਖ ਜਥੇਬੰਦੀਆਂ ਭਾਵੇਂ ਉਹ ਭਾਈ ਧਿਆਨ ਸਿੰਘ ਮੰਡ ਹੋਣ ਜਾਂ ਫਿਰ ਬਲਜੀਤ ਸਿੰਘ ਦਾਦੂਵਾਲ ਜਾਂ ਫਿਰ ਜਗਤਾਰ ਸਿੰਘ ਹਵਾਰਾ ਉਨ੍ਹਾਂ ਦੀ ਵੀ ਮਦਦ ਲੈਣਗੇ। ਉਹਨਾਂ ਨੇ ਭਾਜਪਾ ਵੱਲੋਂ ਸੰਨੀ ਦਿਓਲ ਨੂੰ ਚੋਣ ਮੈਦਾਨ ‘ਚ ਉਤਾਰਨ ਨੂੰ ਲੈ ਕੇ ਵੀ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ।