ਦੇਸ਼ 'ਚ ਕਰੋਨਾ ਨੇ ਮਚਾਈ ਹਾਹਾਕਾਰ, 24 ਘੰਟੇ 'ਚ 2411 ਨਵੇ ਮਾਮਲੇ, ਹੁਣ ਤੱਕ ਦੇ ਸਭ ਤੋਂ ਜ਼ਿਆਦਾ ਕੇਸ
Published : May 3, 2020, 9:22 am IST
Updated : May 3, 2020, 9:22 am IST
SHARE ARTICLE
Covid 19
Covid 19

ਦੇਸ਼ ਵਿਚ ਕਰੋਨਾ ਵਾਇਰਸ ਦੇ ਹਰ ਦਿਨ ਨਵੇਂ-ਨਵੇ ਕੇਸ ਆਉਂਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਹਰ ਦਿਨ ਨਵੇਂ-ਨਵੇ ਕੇਸ ਆਉਂਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਭਾਵੇਂ ਕਿ ਦੇਸ਼ ਵਿਚ ਲੌਕਡਾਊਨ ਕੀਤਾ ਗਿਆ ਹੈ ਪਰ ਫਿਰ ਵੀ ਆਏ ਦਿਨ ਕਰੋਨਾ ਦੇ ਕੇਸਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਪਿਛਲੇ 24 ਘੰਟੇ ਵਿਚ ਕਰੋਨਾ ਵਾਇਰਸ ਦੇ 2411 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਹੁਣ ਤੱਕ ਦੇ ਇਕ ਦਿਨ ਵਿਚ ਆਉਂਣ ਵਾਲੇ ਸਭ ਤੋਂ ਵੱਧ ਕੇਸ ਹਨ।

covid 19 count rises to 59 in punjabcovid 19 

ਇਸ ਤੋਂ ਬਾਅਦ ਹੁਣ ਦੇਸ਼ ਵਿਚ ਕਰੋਨਾ ਵਾਇਰਸ ਦੇ 37,776 ਮਾਮਲੇ ਹੋ ਚੁੱਕੇ ਹਨ। ਇਸ ਦੇ ਨਾਲ ਹੀ 10 ਹਜ਼ਾਰ ਤੋਂ ਜ਼ਿਆਦਾ ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ ਅਤੇ 1223 ਲੋਕਾਂ ਦੀ ਮੌਤ ਹੋ ਚੁੱਕੀ ਹੈ।  ਉਧਰ ਸਿਹਤ ਮੰਤਰਾਲੇ ਨੇ ਹਰ ਦਿਨ ਵਧ ਰਹੇ ਇਨ੍ਹਾਂ ਮਾਮਲਿਆਂ ਤੇ ਚਿੰਤਾਂ ਜਾਹਰ ਕੀਤੀ ਹੈ

Iranian president writes to pm modi for assistance to fight covid 19covid 19

ਪਰ ਇਸ ਬਾਰ ਇਕ ਦਿਨ ਵਿਚ 2 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆਉਂਣ ਨਾਲ ਇਹ ਟੈਂਸ਼ਨ ਹੋਰ ਵਧ ਗਈ ਹੈ। ਇਸ ਤੋਂ ਇਲਾਵਾ ਸਿਹਤ ਮੰਤਰਾਲੇ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ 26.52 ਫ਼ੀਸਦੀ ਲੋਕ ਸਿਹਤਯਾਬ ਹੋ ਚੁੱਕੇ ਹਨ। ਦੱਸ ਦੱਈਏ ਕਿ ਕਰੋਨਾ ਵਾਇਰਸ ਨੇ ਦੇਸ਼ ਵਿਚ ਸਭ ਤੋਂ ਵੱਧ ਮਾਰ ਮਹਾਂਰਾਸ਼ਟਰ ਵਿਚ ਕੀਤੀ ਹੈ।

photophoto

ਜਿੱਥੇ ਹੁਣ ਤੱਕ ਇਸ ਖਤਰਨਾਕ ਵਾਇਰਸ ਦੇ ਕਾਰਨ 485 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵੱਧ ਰਹੇ ਮਾਮਲਿਆਂ ਨੂੰ ਦੇਖ ਹੁਣ ਕੇਂਦਰ ਸਰਕਾਰ ਨੇ ਦੇਸ਼ ਵਿਚ ਲੌਕਡਾਊਨ ਨੂੰ 17 ਮਈ ਤੱਕ ਵਧਾ ਦਿੱਤਾ ਹੈ। ਜਿਸ ਵਿਚ ਦੇਸ਼ ਨੂੰ ਤਿੰਨ ਜ਼ੋਨਾਂ ਵਿਚ ਵੰਡਿਆ ਗਿਆ ਹੈ। ਰੈੱਡ, ਸੰਗਤਰੀ ਅਤੇ ਗ੍ਰੀਨ। ਇਸ ਵਿਚ ਸੰਤਰੀ ਅਤੇ ਗ੍ਰੀਨ ਜ਼ੋਨ ਵਾਲੇ ਇਲਾਕਿਆਂ ਵਿਚ ਇਸ ਬਾਰੇ ਛੋੜੀ ਰਾਹਤ ਵੀ ਦਿੱਤੀ ਜਾਵੇਗੀ।

corona viruscorona virus

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement