ਦੇਸ਼ ‘ਚ ਰੋਜ਼ਾਨਾਂ 70 ਹਜ਼ਾਰ ਲੋਕਾਂ ਦੀ ਹੋਰ ਰਹੀ ਹੈ ਕਰੋਨਾ ਜਾਂਚ, ਹੁਣ ਤੱਕ 14 ਲੱਖ ਹੋਏ ਟੈਸਟ
Published : May 3, 2020, 7:42 am IST
Updated : May 3, 2020, 7:42 am IST
SHARE ARTICLE
corona virus
corona virus

ਦੇਸ਼ ਵਿਚ ਕਰੋਨਾ ਵਾਇਰਸ ਦਾ ਪ੍ਰਭਾਵ ਰੁਕਣ ਦਾ ਨਾਮ ਨਹੀਂ ਲੈ ਰਿਹਾ। ਲੌਕਡਾਊਨ ਹੋਣ ਦੇ ਬਾਵਜੂਦ ਵੀ ਦੇਸ਼ ਚ ਕਰੋਨਾ ਦੇ ਨਵੇਂ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦਾ ਪ੍ਰਭਾਵ ਰੁਕਣ ਦਾ ਨਾਮ ਨਹੀਂ ਲੈ ਰਿਹਾ। ਲੌਕਡਾਊਨ ਹੋਣ ਦੇ ਬਾਵਜੂਦ ਵੀ ਦੇਸ਼ ਚ ਕਰੋਨਾ ਦੇ ਨਵੇਂ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਤੇ ਚਲਦਿਆਂ ICMR ਦੇ ਵੱਲੋਂ ਦੇਸ਼ ਵਿਚ 14 ਲੱਖ ਲੋਕਾਂ ਦਾ ਕਰੋਨਾ ਟੈਸਟ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਇਹ ਅੰਕੜੇ 30 ਜਨਵਰੀ ਤੋਂ ਲੈ ਕੇ ਹੁਣ ਤੱਕ ਦੇ ਹਨ ਕਿਉਂਕਿ 30 ਜਨਵਰੀ ਨੂੰ ਕੇਰਲ ਦਾ ਪਹਿਲਾ ਕੇਸ ਸਾਹਮਣੇ ਆਇਆ ਸੀ।

Corona VirusCorona Virus

 ਆਈਸੀਐੱਮਆਰ ਦਾ ਕਹਿਣਾ ਹੈ ਕਿ ਹਰ ਰੋਜ਼ 70,000 ਲੋਕਾਂ ਦਾ ਕਰੋਨਾ ਵਾਇਰਸ ਦਾ ਟੈਸਟ ਕੀਤਾ ਜਾ ਰਿਹਾ ਹੈ। ਇਸੇ ਨਾਲ ਹੀ ਦੇਸ਼ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੁਣ ਤੱਕ 37,776 ਤੱਕ ਪਹੁੰਚ ਗਈ ਹੈ, ਜਿਸ ਵਿਚ 111 ਲੋਕ ਵਿਦੇਸ਼ੀ ਹਨ।

Corona VirusCorona Virus

ਇਸ ਤੋਂ ਇਲਾਵਾ 10 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਨੂੰ ਮਾਤ ਦੇਣ ਵੀ ਕਾਮਯਾਬ ਹੋ ਚੁੱਕੇ ਹਨ ਅਤੇ 1223 ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਵੀ ਹੋ ਚੁੱਕੀ ਹੈ। ਲਗਾਤਾਰ ਕਰੋਨਾ ਦੇ ਕੇਸਾਂ ਵਿਚ ਹੋ ਰਹੇ ਇਜਾਫੇ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਲੌਕਡਾਊਨ ਨੂੰ ਦੋ ਹਫ਼ਤਿਆਂ ਦੇ ਲਈ ਵਧਾ ਦਿੱਤਾ ਹੈ ਜਿਸ ਦੀ ਮਿਆਦ 17 ਮਈ ਤੱਕ ਕਰ ਦਿੱਤੀ ਹੈ।

Corona VirusCorona Virus

  ਦੱਸ ਦੱਈਏ ਕਿ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ ਜਿੱਥੇ ਪਿਛਲੇ 24 ਘੰਟੇ ਵਿਚ 790 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਨ੍ਹਾਂ ਵਿਚ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਇੱਥੇ ਮੌਤਾਂ ਦਾ ਕੁੱਲ ਅੰਕੜਾ 521 ਤੱਕ ਪਹੁੰਚ ਚੁੱਕਾ ਹੈ।

coronavirus coronavirus

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement