ਮਹਾਂਰਾਸ਼ਟਰ ਕਰੋਨਾ ਕੇਸ, 24 ਘੰਟੇ ‘ਚ 36 ਲੋਕਾਂ ਦੀ ਮੌਤ, 790 ਨਵੇਂ ਕੇਸ
Published : May 3, 2020, 7:03 am IST
Updated : May 3, 2020, 7:03 am IST
SHARE ARTICLE
coronavirus
coronavirus

ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਥੇ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ

ਮੁੰਬਈ : ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਥੇ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ ਜਿੱਥੇ ਪਿੱਛਲੇ 24 ਘੰਟੇ ਵਿਚ 790 ਲੋਕਾਂ ਇਸ ਦੇ ਪ੍ਰਭਾਵ ਹੇਠ ਆ ਚੁੱਕੇ ਹਨ ਅਤੇ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਰਾਜ ਵਿਚ ਕੁਲ ਮੌਤਾਂ ਦੀ ਗਿਣਤੀ ਦਾ ਅੰਕੜਾਂ 521 ਤੱਕ ਪਹੁੰਚ ਗਿਆ ਹੈ।

Coronavirus hunter in china help prepare corona vaccine mrjCoronavirus 

ਭਾਵੇਂ ਕਿ ਮਹਾਂਰਾਸ਼ਟਰ ਵਿਚ ਲੌਕਡਾਊਨ ਦਾ ਸਖ਼ਤੀ ਨਾਲ ਪਾਲਣ ਕਰਵਾਇਆ ਜਾ ਰਿਹਾ ਹੈ। ਇਸ ਦੇ ਬਾਵਜੂਦ ਵੀ ਇਥੇ 12,296 ਲੋਕ ਕਰੋਨਾ ਪੌਜਟਿਵ ਪਾਏ ਜਾ ਚੁੱਕੇ ਹਨ ਅਤੇ ਇਕੱਲੀ ਮੁੰਬਈ ਵਿਚ ਕੇਸਾਂ ਦੀ ਗਿਣਤੀ  8351 ਤੱਕ ਪਹੁੰਚ ਚੁੱਕੀ ਹੈ। ਦੱਸ ਦੱਈਏ ਕਿ ਮਹਾਂਰਾਸ਼ਟਰ ਵਿਚ ਮੁੰਬਈ ਸ਼ਹਿਰ ਕਰੋਨਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ।

coronavirus coronavirus

ਜਿੱਥੇ ਕਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 322 ਤੱਕ ਪੁੱਜ ਚੁੱਕੀ ਹੈ ਅਤੇ ਪਿਛਲੇ 24 ਘੰਟੇ ਦੇ ਅੰਦਰ-ਅੰਦਰ 539 ਨਵੇਂ ਕੇਸ ਸਾਹਮਣੇ ਆ ਗਏ ਹਨ। ਸੂਬੇ ਵਿਚ 2000 ਦੇ ਕਰੀਬ ਲੋਕ ਠੀਕ ਹੋਣ ਤੋਂ ਬਾਅਦ ਡਿਸਚਾਰਜ ਕੀਤੇ ਜਾ ਚੁੱਕੇ ਹਨ, ਪਰ ਉਨ੍ਹਾਂ ਨੂੰ ਹਾਲੇ ਵੀ ਕੁਆਰੰਟੀਨ ਵਿਚ ਰਹਿਣਾ ਪੈ ਰਿਹਾ ਹੈ।  ਇਸ ਤੋਂ ਇਲਾਵਾ ਮੁੰਬਈ ਵਿਚ ਵੀ ਪਲਾ॥ਜ਼ਮਾਂ ਥੈਰਪੀ ਨਾਲ ਇਲਾਜ਼ ਸ਼ੁਰੂ ਕੀਤਾ ਹੈ।

coronaviruscoronavirus

ਪਲਾਜ਼ਮਾਂ ਥੈਰਪੀ ਦੇ ਇਲਾਜ਼ ਲਈ ਲਾਗ ਤੋਂ ਠੀਕ ਹੋ ਚੁੱਕੇ ਲੋਕ ਪਲਾਜ਼ਮਾਂ ਡੋਨੇਟ ਕਰਦੇ ਹਨ। ਕੋਵਿਡ ਹਸਪਤਾਲ ਲੋਕਾਂ ਨੂੰ ਖੂਨਦਾਨ ਕਰਨ ਦੀ ਵੀ ਅਪੀਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਮਹਾਂਰਾਸ਼ਟਰ ਦੀ ਧਾਰਾਵੀ ਵਿਚ ਵੀ ਕਰੋਨਾ ਵਾਇਰਸ ਕਾਫੀ ਪੈਰ ਪਸਾਰ ਰਿਹਾ ਹੈ। ਇੱਥੇ ਦੋ ਦਿਨਾਂ ਦੇ ਵਿੱਚ 127 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਸ ਦੇ ਨਾਲ ਹੀ ਹੁਣ ਤੱਕ ਇੱਥੇ ਕੁੱਲ ਕੇਸਾਂ ਦੀ ਗਿਣਤੀ 496 ਤੱਕ ਅੱਪੜ ਚੁੱਕੀ ਹੈ।

Coronavirus cases reduced in tamil nadu the state is hoping to end the diseaseCoronavirus cases 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement