
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਸਨਿਚਰਵਾਰ ਨੂੰ ਹੋਈ ਮੁੱਠਭੇੜ ’
ਜੰਮੂ, 2 ਮਈ (ਸਰਬਜੀਤ ਸਿੰਘ): ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਸਨਿਚਰਵਾਰ ਨੂੰ ਹੋਈ ਮੁੱਠਭੇੜ ’ਚ ਦੋ ਅਤਿਵਾਦੀ ਮਾਰੇ ਗਏ। ਦੋਵਾ ਦੀ ਹਾਲੇ ਪਹਿਚਾਣ ਨਹੀਂ ਹੋਈ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਦਖਣੀ ਕਸ਼ਮੀਰ ਸਿਥਤ ਜ਼ਿਲ੍ਹੇ ਦੇ ਦੰਗੇਰਪੁਰਾ ਇਲਾਕੇ ’ਚ ਅਤਿਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲੀ ਸੀ ਜਿਸ ਦੇ ਬਾਅਦ ਅੱਜ ਤੜਕੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਉਨ੍ਹਾਂ ਨੇ ਦਸਿਆ ਕਿ ਜਦੋਂ ਸੁਰੱਖਿਆਬਲ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਉਸੇ ਸਮੇਂ ਉਥੇ ਲੁਕੇ ਹੋਏ ਅਤਿਵਾਦੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾਉਣੀ ਸ਼ੁਰੂ ਕਰ ਦਿਤੀ। ਅਧਿਕਾਰੀ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਦੇ ਬਾਅਦ ਮੁੱਠਭੇੜ ਸ਼ੁਰੂ ਹੋ ਗਈ। ਅਧਿਕਾਰੀਆਂ ਨੇ ਦਸਿਆ ਕਿ ਮਾਰੇ ਗਏ ਅਤਿਵਾਦੀਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸ ਸੰਗਠਨ ਨਾਲ ਜੁੜੇ ਹੋਏ ਸਨ।