ਹੰਦਵਾੜਾ 'ਚ ਅੱਤਵਾਦੀ ਹਮਲਾ, ਕਰਨਲ-ਮੇਜਰ ਸਮੇਤ 5 ਜਵਾਨ ਸ਼ਹੀਦ, 2 ਅੱਤਵਾਦੀ ਵੀ ਢੇਰ
Published : May 3, 2020, 9:57 am IST
Updated : May 4, 2020, 1:24 pm IST
SHARE ARTICLE
file photo
file photo

ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਹੰਦਵਾੜਾ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸੁਰੱਖਿਆ ਬਲਾਂ ਦੇ ਪੰਜ ਜਵਾਨ ਸ਼ਹੀਦ ਹੋ...

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਹੰਦਵਾੜਾ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸੁਰੱਖਿਆ ਬਲਾਂ ਦੇ ਪੰਜ ਜਵਾਨ ਸ਼ਹੀਦ ਹੋ ਗਏ। ਇਸ ਵਿੱਚ ਇੱਕ ਕਰਨਲ, ਇੱਕ ਮੇਜਰ, ਦੋ ਜਵਾਨ ਅਤੇ ਇੱਕ ਪੁਲਿਸ ਅਧਿਕਾਰੀ ਸ਼ਾਮਲ ਹਨ।

PhotoPhoto

ਇਸ ਦੌਰਾਨ ਜੈਸ਼ ਦੇ ਦੋ ਅੱਤਵਾਦੀ ਵੀ ਮਾਰੇ ਗਏ। ਪੂਰੇ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ। ਹੰਦਵਾੜਾ ਵਿਚ ਅਜੇ ਵੀ ਐਨਕਾਉਂਟਰ ਚੱਲ ਰਿਹਾ ਹੈ।ਦੱਸ ਦੇਈਏ ਕਿ ਛਾਂਗਮੁੱਲਾ ਖੇਤਰ ਵਿੱਚ 5 ਤੋਂ 6 ਅੱਤਵਾਦੀ ਲੁਕੇ ਹੋਣ ਦੀਆਂ ਖਬਰਾਂ ਆਈਆਂ ਸਨ।

internet sewa closedphoto

24 ਨੂੰ ਅੱਤਵਾਦੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਘੁਸਪੈਠ ਕਰ ਗਏ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ। ਇਨ੍ਹਾਂ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਇਹ ਤੀਜਾ ਮੁਕਾਬਲਾ ਹੈ।

PhotoPhoto

ਪੁਲਵਾਮਾ ਵਿੱਚ ਦੋ ਅੱਤਵਾਦੀ ਵੀ ਮਾਰੇ ਗਏ
ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ ਹਨ। ਅਜੇ ਦੋਵਾਂ ਦੀ ਪਛਾਣ ਨਹੀਂ ਹੋ ਸਕੀ ਹੈ।

PhotoPhoto

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਡੇਂਜਰਪੁਰਾ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਖਬਰ ਮਿਲੀ ਸੀ, ਜਿਸਦੇ ਬਾਅਦ ਸੁਰੱਖਿਆ ਬਲਾਂ ਨੇ ਇਸ ਖੇਤਰ ਨੂੰ ਘੇਰ ਲਿਆ ਅਤੇ ਅੱਜ ਸਵੇਰੇ ਤਲਾਸ਼ੀ ਮੁਹਿੰਮ ਚਲਾਈ।

PhotoPhoto

ਅਧਿਕਾਰੀ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕਰਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਸੰਗਠਨ ਨਾਲ ਜੁੜੇ ਹੋਏ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement