
ਤਿੰਨ ਲੱਖ 732 ਲੋਕ ਠੀਕ ਨੇ ਕੋਰੋਨਾ ਨੂੰ ਹਰਾਇਆ ਹੈ ਤੇ ਡਿਸਚਾਰਜ ਹੋ ਗਏ ਹਨ।
ਨਵੀਂ ਦਿੱਲੀ - ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਦੇਸ਼ ਦੀਆਂ 13 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਇਕ ਸਾਂਝਾ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਤਹਿਤ ਕੇਂਦਰ ਦੀ ਮੋਦੀ ਸਰਕਾਰ ਤੋਂ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਭਰ ਵਿਚ ਇਕ ਮੁਫਤ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
pm modi
ਦੱਸ ਦੇਈਏ ਕਿ ਭਾਰਤ 'ਚ ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਕਾਫੀ ਘਾਤਕ ਹੋ ਗਈ ਹੈ। ਹਰ ਦਿਨ ਮਰੀਜ਼ਾਂ ਦੀ ਸੰਖਿਆ ਵਧਦੀ ਜਾ ਰਹੀ ਹੈ।
Coronavirus
ਕੇਂਦਰੀ ਸਿਹਤ ਮੰਤਰਾਲੇ ਨੇ ਮੁਤਾਬਕ ਪਿਛਲੇ 24 ਘੰਟਿਆਂ 'ਚ ਭਾਰਤ 'ਚ ਤਿੰਨ ਲੱਖ, 68 ਹਜ਼ਾਰ ਨਵੇਂ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆਏ ਹਨ। ਜਦਕਿ ਤਿੰਨ ਹਜ਼ਾਰ, 417 ਮਰੀਜ਼ਾਂ ਦੀ ਮੌਤ ਹੋ ਗਈ। ਉੱਥੇ ਹੀ ਤਿੰਨ ਲੱਖ 732 ਲੋਕ ਠੀਕ ਨੇ ਕੋਰੋਨਾ ਨੂੰ ਹਰਾਇਆ ਹੈ ਤੇ ਡਿਸਚਾਰਜ ਹੋ ਗਏ ਹਨ।
Corona Case