
ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਹੈ।
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੋਸਟ ਗ੍ਰੈਜੂਏਟ ਮੈਡੀਕਲ ਕੋਰਸਾਂ ਵਿਚ ਦਾਖਲੇ ਲਈ ਹੋਣ ਵਾਲੀ ਪ੍ਰੀਖਿਆ ਨੀਟ-ਪੀਜੀ ਨੂੰ ਚਾਰ ਮਹੀਨਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਹੈ।
Corona Virus
ਨੋਟੀਫਿਕੇਸ਼ਨ ਮੁਤਾਬਕ ਮੈਡੀਕਲ ਕਰਮਚਾਰੀਆਂ ਦੀ ਉਪਲਬਧਤਾ ਵਧਾਉਣ ਲਈ ਨੀਟ ਪੀਜੀ ਦੀ ਪ੍ਰੀਖਿਆ ਨੂੰ ਘੱਟੋ ਘੱਟ ਚਾਰ ਮਹੀਨਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਮਬੀਬੀਐਸ ਆਖਰੀ ਸਾਲ ਦੇ ਵਿਦਿਆਰਥੀਆਂ ਦੀ ਡਿਊਟੀ ਹਲਕੇ ਕੋਵਿਡ-19 ਲੱਛਣ ਵਾਲੇ ਮਰੀਜ਼ਾਂ ਦੀ ਨਿਗਰਾਨੀ ਲਈ ਲਗਾਈ ਜਾਵੇਗੀ।
NEET PG 2021 Postponed
ਬੀਐਸਸੀ (ਨਰਸਿੰਗ) ਜਾਂ ਜੀਐਨਐਮ ਪਾਸ ਨਰਸਾਂ ਦੀ ਡਿਊਟੀ ਸੀਨੀਅਰ ਡਾਕਟਰਾਂ ਦੀ ਨਿਗਰਾਨੀ ਵਿਚ ਲਗਾਈ ਜਾਵੇਗੀ। ਜਾਣਕਾਰੀ ਅਨੁਸਾਰ 100 ਦਿਨਾਂ ਦੀ ਕੋਵਿਡ ਡਿਊਟੀ ਕਰਨ ਵਾਲੇ ਮੈਡੀਕਲ ਕਰਮਚਾਰੀਆਂ ਨੂੰ ਸਰਕਾਰੀ ਭਰਤੀਆਂ ਵਿਚ ਪਹਿਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਹਨਾਂ ਕਰਮਚਾਰੀਆਂ ਨੂੰ ਪ੍ਰਧਾਨ ਮੰਤਰੀ ਵਲੋਂ ਸਨਮਾਨਿਤ ਕੋਵਿਡ ਰਾਸ਼ਟਰੀ ਸੇਵਾ ਸਨਮਾਨ ਵੀ ਦਿੱਤਾ ਜਾਵੇਗਾ।