ਪੀਐਮ ਮੋਦੀ ਨੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਫੋਨ ’ਤੇ ਕੀਤੀ ਗੱਲ, ਕੋਵਿਡ ਸਥਿਤੀ ’ਤੇ ਹੋਈ ਚਰਚਾ
Published : May 3, 2021, 3:58 pm IST
Updated : May 3, 2021, 3:58 pm IST
SHARE ARTICLE
PM Modi speaks to European Commission President
PM Modi speaks to European Commission President

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲਯੇਨ ਨਾਲ ਫੋਨ ’ਤੇ ਗੱਲਬਾਤ ਕੀਤੀ।

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲਯੇਨ ਨਾਲ ਫੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਵੇਂ ਨੇਤਾਵਾਂ ਨੇ ਕੋਵਿਡ-19 ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਦੀ ਦੂਜੀ ਲਹਿਰ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ’ਤੇ ਵੀ ਚਰਚਾ ਕੀਤੀ।

pm modiPM Modi 

ਇਸ ਮੌਕੇ ਪੀਐਮ ਮੋਦੀ ਨੇ ਕੋਰੋਨਾ ਦਾ ਮੁਕਾਬਲਾ ਕਰਨ ਲਈ ਯੂਰਪੀਅਨ ਕਮਿਸ਼ਨ ਵੱਲੋਂ ਮਿਲੀ ਮਦਦ ਲਈ ਉਹਨਾਂ ਦਾ ਧੰਨਵਾਦ ਕੀਤਾ। ਦੱਸ ਦਈਏ ਕਿ ਭਾਰਤ ਅਤੇ ਯੂਰਪੀਅਨ ਸੰਘ ਕਮਿਸ਼ਨ ਵਿਚਾਲੇ 8 ਮਈ ਨੂੰ ਇਕ ਮੀਟਿੰਗ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਹੈ ਕਿ ਇਸ ਨਾਲ ਕੋਰੋਨਾ ਮਹਾਂਮਾਰੀ ਖਿਲਾਫ਼ ਰਣਨੀਤਕ ਭਾਈਵਾਲੀ ਨੂੰ ਇਕ ਨਵੀਂ ਦਿਸ਼ਾ ਮਿਲੇਗੀ।

PM Modi speaks to European Commission President PM Modi speaks to European Commission President

ਜ਼ਿਕਰਯੋਗ ਹੈ ਕਿ ਭਾਰਤ ’ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਰੀਕਾਰਡ 3,68,147 ਮਾਮਲੇ ਦਰਜ ਕੀਤੇ ਗਏ, ਜਿਸ ਤੋਂ ਬਾਅਦ ਕੁਲ ਮਾਮਲੇ  1,99,25,604 ਹੋ ਗਏ ਹਨ। ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਹੁਣ 34 ਲੱਖ ਦੇ ਪਾਰ ਹੋ ਗਈ ਹੈ। ਅੰਕੜਿਆਂ ਮੁਤਾਬਕ ਇਕ ਦਿਨ ਵਿਚ 3,417 ਲੋਕਾਂ ਦੀ ਮੌਤ ਹੋਣ ਮਗਰੋਂ ਇਸ ਭਿਆਨਕ ਮਹਾਂਮਾਰੀ ਦੇ ਮ੍ਰਿਤਕਾਂ ਦੀ ਗਿਣਤੀ  2,18,959  ਹੋ ਗਈ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement