
ਰਾਜਸਥਾਨ ਤੇ ਹਰਿਆਣਾ 'ਚ ਹਨ ਸਭ ਤੋਂ ਵੱਧ ਬੇਰੁਜ਼ਗਾਰ ਨੌਜਵਾਨ
ਨਵੀਂ ਦਿੱਲੀ: ਵੱਧ ਰਹੀ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਦੀ ਦਰ ਵੀ ਵਧਦੀ ਜਾ ਰਹੀ ਹੈ। ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਵਿਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਮਾਰਚ ਦੇ ਮੁਕਾਬਲੇ ਅਪ੍ਰੈਲ ਵਿਚ ਬੇਰੁਜ਼ਗਾਰੀ ਦੀ ਦਰ ਵਿਚ ਜ਼ਿਆਦਾ ਵਾਧਾ ਹੋਇਆ ਹੈ।
ਜਿਉਂ ਜਿਉਂ ਮਹਿੰਗਾਈ ਵੱਧ ਰਹੀ ਹੈ ਉਸ ਨਾਲ ਅਰਥਵਿਵਸਥਾ ਵਿਚ ਵੀ ਗਿਰਾਵਟ ਆਈ ਹੈ ਅਤੇ ਇਸ ਦੇ ਚਲਦੇ ਹੀ ਬੇਰੁਜ਼ਗਾਰੀ ਵਿਚ ਵਾਧਾ ਹੋਇਆ ਹੈ। ਕੋਵਿਡ-19 ਦੌਰਾਨ ਬੇਰੁਜ਼ਗਾਰੀ ਦੀ ਦਰ ਵਿਚ ਜੋ ਵਾਧਾ ਦਰਜ ਕੀਤਾ ਗਿਆ ਸੀ ਉਹ ਅਜੇ ਤੱਕ ਜਾਰੀ ਹੈ। ਹਾਲਾਂਕਿ ਪਿੰਡਾਂ ਦੇ ਮੁਕਾਬਲੇ ਸ਼ਹਿਰਾਂ ਵਿਚ ਬੇਰੁਜ਼ਗਾਰੀ ਦੀ ਦਰ ਜ਼ਿਆਦਾ ਹੈ।
unemployment
ਅਪ੍ਰੈਲ 2022 ’ਚ ਵੀ ਦੇਸ਼ ਦੀ ਬੇਰੁਜ਼ਗਾਰੀ ਦਰ ’ਚ ਵਾਧਾ ਹੋਇਆ ਹੈ ਅਤੇ ਮਾਰਚ ਦੇ ਮੁਕਾਬਲੇ ਇਸ ’ਚ 0.23 ਫ਼ੀਸਦੀ ਦਾ ਵਾਧਾ ਹੋਇਆ ਹੈ। ਦੱਸ ਦੇਈਏ ਕਿ ਦੇਸ਼ ’ਚ ਸਭ ਤੋਂ ਵੱਧ ਬੇਰੁਜ਼ਗਾਰ ਹਰਿਆਣਾ ਅਤੇ ਰਾਜਸਥਨ ’ਚ ਹਨ। ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕੋਨੋਮੀ (CMIE) ਦੇ ਅੰਕੜਿਆਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਅਪ੍ਰੈਲ ’ਚ ਦੇਸ਼ ਦੀ ਬੇਰੁਜ਼ਗਾਰੀ ਦਰ 7.83 ਫੀਸਦੀ ਪਹੁੰਚ ਗਈ ਹੈ।
unemployment
ਮਾਰਚ ’ਚ ਇਹ ਅੰਕੜਾ 7.60 ਫੀਸਦੀ ਸੀ। ਇਸ ਤਰ੍ਹਾਂ ਬੇਰੁਜ਼ਗਾਰੀ ਦੀ ਦਰ ’ਚ ਅਪ੍ਰੈਲ ਦੌਰਾਨ 0.23 ਫ਼ੀਸਦੀ ਦਾ ਵਾਧਾ ਹੋਇਆ ਹੈ। ਦੇਸ਼ ਬੇਰੁਜ਼ਗਾਰੀ ਦੇ ਮਾਮਲੇ ’ਚ ਹਰਿਆਣਾ ਪਹਿਲੇ ਸਥਾਨ ’ਤੇ ਹੈ ਜਦਕਿ ਰਾਜਸਥਾਨ ਦੂਜੇ ਨੰਬਰ 'ਤੇ ਹੈ। ਯਾਨੀ ਕਿ ਸਭ ਤੋਂ ਵੱਧ ਬੇਰੁਜ਼ਗਾਰੀ ਹਰਿਆਣਾ ਵਿਚ ਹੈ।
unemployment
ਇਸ ਪੋਰਟਲ ਅਨੁਸਾਰ ਅਪ੍ਰੈਲ ਦੌਰਾਨ ਹਰਿਆਣਾ ਵਿਚ 34.5 ਫ਼ੀਸਦੀ ਰਹੀ। ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕੋਨੋਮੀ ਦੇ ਅੰਕੜਿਆਂ ਅਨੁਸਾਰ ਰਾਜਸਥਾਨ ’ਚ ਬੇਰੁਜ਼ਗਾਰੀ ਦਰ ਦਾ ਅੰਕੜਾ ਅਪ੍ਰੈਲ ’ਚ 28.8 ਫ਼ੀਸਦੀ ਰਿਹਾ ਹੈ। ਇਸ ਤੋਂ ਇਲਾਵਾ ਇਸ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਅਪ੍ਰੈਲ ਮਹੀਨੇ ਦੌਰਾਨ ਸ਼ਹਿਰੀ ਬੇਰੁਜ਼ਗਾਰੀ ਦਰ ਵਧੀ ਹੈ ਜਦ ਕਿ ਪੇਂਡੂ ਬੇਰੁਜ਼ਗਾਰੀ ਦਰ ’ਚ ਗਿਰਾਵਟ ਦਰਜ ਕੀਤੀ ਗਈ ਹੈ।
Unemployment
ਸ਼ਹਿਰੀ ਬੇਰੁਜ਼ਗਾਰੀ ਦਰ ਮਾਰਚ ’ਚ 8.28 ਫ਼ੀਸਦੀ ਸੀ ਜੋ ਅਪ੍ਰੈਲ ’ਚ 9.22 ਫ਼ੀਸਦੀ ਹੋ ਗਈ ਹੈ। ਦੂਸਰੇ ਪਾਸੇ ਪੇਂਡੂ ਬੇਰੁਜ਼ਗਾਰੀ ਦਰ ’ਚ 0.11 ਫੀਸਦੀ ਦੀ ਗਿਰਾਵਟ ਆਈ ਹੈ ਅਤੇ ਇਹ ਮਾਰਚ ਦੇ 7.29 ਫੀਸਦੀ ਤੋਂ ਡਿਗ ਕੇ ਅਪ੍ਰੈਲ ’ਚ 7.18 ਫੀਸਦੀ ਤੱਕ ਪਹੁੰਚ ਚੁੱਕੀ ਹੈ। ਇਸ ਰਿਪੋਰਟ ਅਨੁਸਾਰ ਮਹਿੰਗਾਈ ਦੇ ਚਲਦੇ ਘਰੇਲੂ ਮੰਗ ਘੱਟ ਹੋਣ ਕਾਰਨ ਅਰਥਵਿਵਸਥਾ ’ਚ ਸੁਧਾਰ ਦੀ ਰਫਤਾਰ ਕਾਫੀ ਸੁਸਤ ਹੈ ਅਤੇ ਇਹੀ ਕਾਰਨ ਹੈ ਕਿ ਰੁਜ਼ਗਾਰ ਦੇ ਮੌਕੇ ਵੀ ਘਟੇ ਹਨ।
Unemployment
ਜਿਸ ਕਾਰਨ ਬੇਰੁਜ਼ਗਾਰੀ ਦੀ ਦਰ ਲਗਾਤਾਰ ਵਧਦੀ ਜਾ ਰਹੀ ਹੈ। ਥੋਕ ਮੁੱਲ ਸੂਚਕ ਅੰਕ ’ਤੇ ਆਧਾਰਿਤ ਭਾਰਤ ਦੀ ਮਹਿੰਗਾਈ ਦੀ ਦਰ ’ਚ ਵੀ ਮਾਰਚ ’ਚ ਵਾਧਾ ਹੋਇਆ ਸੀ ਅਤੇ ਇਹ 14.55 ਫ਼ੀਸਦੀ ’ਤੇ ਪਹੁੰਚ ਗਈ। ਅਪ੍ਰੈਲ ਵਿਚ ਇਸ ਤੋਂ ਵੀ ਜ਼ਿਆਦਾ ਬੇਰੁਜ਼ਗਾਰੀ ਦੀ ਦਰ ਰਿਕਾਰਡ ਕੀਤੀ ਗਈ ਹੈ।