ਵਿਦਿਆਰਥੀਆਂ ਨੇ ਪੁਲਿਸ ’ਤੇ ਬਦਸਲੂਕੀ ਅਤੇ ਕੁੱਟਮਾਰ ਦੇ ਲਗਾਏ ਇਲਜ਼ਾਮ
ਨਵੀਂ ਦਿੱਲੀ: ਪਹਿਲਵਾਨਾਂ ਦੇ ਸਮਰਥਨ ਵਿਚ ਮਾਰਚ ਕਢ ਰਹੇ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਦੂਜੇ ਪਾਸੇ ਵਿਦਿਆਰਥੀਆਂ ਨੇ ਪੁਲਿਸ ’ਤੇ ਬਦਸਲੂਕੀ ਅਤੇ ਕੁੱਟਮਾਰ ਦੇ ਇਲਜ਼ਾਮ ਲਾਏ ਹਨ। ਐਤਵਾਰ ਨੂੰ ਬਜਰੰਗ ਪੁਨੀਆ ਨੇ ਵਿਦਿਆਰਥੀਆਂ ਤੋਂ ਸਮਰਥਨ ਮੰਗਿਆ ਸੀ। ਪਹਿਲਵਾਨਾਂ ਨੇ ਦਿੱਲੀ ਪੁਲਿਸ ਵਲੋਂ ਵਿਦਿਆਰਥੀਆਂ ਨਾਲ ਕੀਤੀ ਬਦਸਲੂਕੀ ਦੀ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ: Fact Check: ਸਿੱਕਮ 'ਚ ਆਏ ਏਵੈਲਾਂਚ ਦਾ ਵੀਡੀਓ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ
ਇਕ ਪ੍ਰਦਰਸ਼ਨਕਾਰੀ ਨੇ ਕਿਹਾ, “ਸਾਨੂੰ ਹਿਰਾਸਤ ਵਿਚ ਕਿਉਂ ਰੱਖਿਆ ਜਾ ਰਿਹਾ ਹੈ? ਇਸ ਦੇਸ਼ ਵਿਚ ਕਾਨੂੰਨ ਦਾ ਰਾਜ ਬਿਲਕੁਲ ਨਹੀਂ ਬਚਿਆ ਹੈ। ਮਹਿਲਾ ਪਹਿਲਵਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ ਜਦਕਿ ਅਜਿਹੇ ਲੋਕਾਂ ਵਿਰੁਧ ਆਵਾਜ਼ ਉਠਾਉਣ ਵਾਲਿਆਂ ਨੂੰ ਹਿਰਾਸਤ 'ਚ ਲਿਆ ਜਾ ਰਿਹਾ ਹੈ। ਬ੍ਰਿਜ ਭੂਸ਼ਣ ਸਿੰਘ ਨੂੰ ਅਜੇ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ?
ਇਹ ਵੀ ਪੜ੍ਹੋ: ਕਪੂਰਥਲਾ 'ਚ ਸਾਬਕਾ ਸਰਪੰਚ ਦੇ ਘਰ 'ਚ ਵੜ ਕੇ ਅਣਪਛਾਤਿਆਂ ਨੇ ਚਲਾਈਆਂ ਅੰਨ੍ਹਵਾਹ ਗੋਲੀਆਂ
ਇਕ ਹੋਰ ਪ੍ਰਦਰਸ਼ਨਕਾਰੀ ਵਿਦਿਆਰਥੀ ਨੇ ਕਿਹਾ, ''ਕੀ ਇਹ ਲੋਕਤੰਤਰ ਹੈ? ਸਾਨੂੰ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਉਹ (ਸਿੰਘ) ਅਜੇ ਵੀ ਅਪਣੇ ਅਹੁਦੇ 'ਤੇ ਹਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਹੀ ਪੁਲਿਸ ਨੇ ਭਾਜਪਾ ਸਾਂਸਦ ਦੇ ਵਿਰੁਧ ਦੋ ਐਫ.ਆਈ.ਆਰ. ਦਰਜ ਕੀਤੀਆਂ ਸਨ, ਪਰ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਰੂਸ ਦਾ ਦਾਅਵਾ: ਯੂਕਰੇਨ ਨੇ ਵਲਾਦੀਮੀਰ ਪੁਤਿਨ ਨੂੰ ਮਾਰਨ ਲਈ ਕ੍ਰੇਮਲਿਨ 'ਤੇ ਕੀਤਾ ਡਰੋਨ ਹਮਲਾ
ਦੂਜੇ ਪਾਸੇ ਭਾਰਤੀ ਕੁਸ਼ਤੀ ਸੰਘ (ਡਬਲਿਊ.ਐਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਵਿਰੁਧ ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਧਰਨਾ ਜਾਰੀ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਦੀ ਸੁਰੱਖਿਆ ਵਾਪਸ ਕਰ ਦਿਤੀ ਹੈ। ਸੁਪ੍ਰੀਮ ਕੋਰਟ ਦੇ ਹੁਕਮਾਂ 'ਤੇ ਉਨ੍ਹਾਂ ਨੂੰ ਸੁਰੱਖਿਆ ਦਿਤੀ ਗਈ ਸੀ, ਜਿਸ ਵਿਚ 12-12 ਘੰਟਿਆਂ ਦੀ ਸ਼ਿਫ਼ਟ ਵਿਚ ਇਕ ਕਾਂਸਟੇਬਲ ਨੂੰ ਉਨ੍ਹਾਂ ਨਾਲ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਨੇ ਮੁੰਬਈ 'ਚ ਖ਼ਰੀਦਿਆ ਆਪਣਾ ਨਵਾਂ ਘਰ
ਖਿਡਾਰੀਆਂ ਨੇ ਕਿਹਾ ਕਿ ਜੇਕਰ ਉਹ ਜੰਤਰ-ਮੰਤਰ 'ਤੇ ਵੀ ਸੁਰੱਖਿਅਤ ਨਹੀਂ ਹਨ ਤਾਂ ਉਹ ਕਿਤੇ ਵੀ ਸੁਰੱਖਿਅਤ ਨਹੀਂ ਹਨ। ਉਹ ਇਥੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਇਥੇ ਰੋਜ਼ ਲੋਕ ਉਨ੍ਹਾਂ ਦੇ ਸਮਰਥਨ ਲਈ ਆ ਰਹੇ ਹਨ ਅਤੇ ਜਾ ਰਹੇ ਹਨ ਪਰ ਉਨ੍ਹਾਂ ਨੂੰ ਕਿਸੇ ਤੋਂ ਪਰੇਸ਼ਾਨੀ ਨਹੀਂ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਦੋ ਬੱਸਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, 11 ਲੋਕ ਜ਼ਖ਼ਮੀ
ਇਸ ਤੋਂ ਪਹਿਲਾਂ ਭਾਰਤੀ ਓਲੰਪਿਕ ਸੰਘ ਦੇ ਪ੍ਰਧਾਨ ਪੀਟੀ ਊਸ਼ਾ ਜੰਤਰ-ਮੰਤਰ ਪਹੁੰਚੇ। ਇੱਥੇ ਉਨ੍ਹਾਂ ਨੇ ਧਰਨੇ ’ਤੇ ਬੈਠੇ ਪਹਿਲਵਾਨ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਹੋਰ ਪਹਿਲਵਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਬਜਰੰਗ ਪੁਨੀਆ ਨੇ ਕਿਹਾ ਕਿ ਪੀ.ਟੀ.ਊਸ਼ਾ ਨੇ ਕਿਹਾ ਕਿ ਉਹ ਸਾਡੇ ਨਾਲ ਖੜੇ ਹਨ ਅਤੇ ਸਾਨੂੰ ਇਨਸਾਫ਼ ਦਿਵਾਉਣਗੇ। ਉਹ ਪਹਿਲਾਂ ਐਥਲੀਟ ਹਨ ਅਤੇ ਫਿਰ ਕੁੱਝ ਹੋਰ।