
ਲੰਮੇ ਸਮੇਂ ਤੋਂ ਸਨ ਬੀਮਾਰ
ਬਿਹਾਰ : ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਇਸ ਦੇ ਚਲਦੇ ਹੀ ਮੰਗਲਵਾਰ ਨੂੰ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਰਵੀਸ਼ ਕੁਮਾਰ ਦੀ ਮਾਂ ਦੇ ਦੇਹਾਂਤ ਦੀ ਖ਼ਬਰ ਸੁਣਦੇ ਹੀ ਕਈ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਟਵੀਟ ਕਰ ਕੇ ਰਵੀਸ਼ ਕੁਮਾਰ ਦੇ ਮਾਤਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ: ਨਹੀਂ ਰਹੇ ਮਸ਼ਹੂਰ ਪੰਜਾਬੀ ਨਾਵਲਕਾਰ ਤੇ ਫ਼ਿਲਮਸਾਜ਼ ਬੂਟਾ ਸਿੰਘ ਸ਼ਾਦ
ਅਪਣੇ ਟਵੀਟ 'ਚ ਨਿਤੀਸ਼ ਕੁਮਾਰ ਨੇ ਲਿਖਿਆ, 'ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਦੇ ਮਾਤਾ ਯਸ਼ੋਦਾ ਪਾਂਡੇਯ ਦਾ ਦੇਹਾਂਤ ਹੋ ਗਿਆ ਹੈ। ਉਹ ਇਕ ਸਮਾਜਕ ਅਤੇ ਧਰਮੀ ਔਰਤ ਸਨ। ਮੈਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।''
ਦੱਸ ਦੇਈਏ ਕਿ ਮੂਲ ਰੂਪ ਤੋਂ ਮੋਤੀਹਾਰੀ (ਬਿਹਾਰ) ਦੇ ਰਹਿਣ ਵਾਲੇ ਰਵੀਸ਼ ਕੁਮਾਰ ਇਨ੍ਹੀਂ ਦਿਨੀਂ ਵਿਦੇਸ਼ ਦੌਰੇ 'ਤੇ ਹਨ। ਬੀਤੇ ਦਿਨ ਹੀ ਉਨ੍ਹਾਂ ਨੇ ਯੂ-ਟਿਊਬ 'ਤੇ ਇਕ ਵੀਡੀਓ ਪਾਈ ਸੀ, ਜਿਸ 'ਚ ਉਨ੍ਹਾਂ ਨੇ ਦਸਿਆ ਸੀ ਕਿ ਉਹ ਬੈਲਜੀਅਮ ਦੀ ਰਾਜਧਾਨੀ ਬਰਸਲਜ਼ 'ਚ ਹਨ। ਇਸ ਦੇ ਨਾਲ ਹੀ ਮਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਰਵੀਸ਼ ਕੁਮਾਰ ਨੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ।