
ਅਤਿਵਾਦੀਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਦੇ ਨਾਲ ਹੋਈ ਮੁਠਭੇੜ ਵਿਚ ਦੋ ਅਤਿਵਾਦੀ ਮਾਰੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਮੁਠਭੇੜ ਉਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਪਿਚਨਾਦ ਮਾਸ਼ਲ ਇਲਾਕੇ ਨੇੜੇ ਹੋਈ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਤੋਂ ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ
ਅਧਿਕਾਰੀ ਨੇ ਦਸਿਆ, “ਦੋ ਅਤਿਵਾਦੀ ਮਾਰੇ ਗਏ, ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ”। ਉਨ੍ਹਾਂ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸੰਗਠਨ ਬਾਰੇ ਪਤਾ ਲਗਾਇਆ ਜਾ ਰਿਹਾ ਹੈ।